= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਹੁਣ ਬੇਅਦਬੀ ਮਾਮਲੇ 'ਚ ਚੱਲੇਗਾ ਕੇਸ, ਹਾਈਕੋਰਟ ਦੀ ਲਾਈ ਰੋਕ ਹਟਾਈ, ਜਾਣੋ ਮਾਮਲਾ Punjab News: ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਾ ਦਿੱਤੀ ਸੀ।
ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ/ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਦੇ ਅੱਜ ਦੇ ਹੁਕਮਾਂ ਤੋਂ ਬਾਅਦ ਹੁਣ ਰਾਮ ਰਹੀਮ ਖਿਲਾਫ ਹੇਠਲੀ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਸਕਦੀ ਹੈ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਪਾਕਿਸਤਾਨ ਤੋਂ ਚੱਲਣ ਵਾਲੇ ਡਰੱਗ ਤਸਕਰ ਗੈਂਗ ਦਾ ਮੈਂਬਰ ਗ੍ਰਿਫ਼ਤਾਰ, 1.350 ਹੈਰੋਇਨ ਕੀਤੀ ਜ਼ਬਤ Punjab News: ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਅਤੇ ਗੁਰਦਾਸਪੁਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਤਸਕਰ ਨੂੰ 1.350 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
ਅੱਜ ਕਿਸਾਨ ਵਿਧਾਇਕਾਂ ਦੇ ਘਰ ਦੇ ਬਾਹਰ ਲਾਉਣਗੇ ਸਥਾਈ ਮੋਰਚਾ, 25 ਟੋਲ ਪਲਾਜ਼ਾ ਕਰਵਾਏ ਸੀ ਫ੍ਰੀ, ਜਾਣੋ ਪੂਰਾ ਮਾਮਲਾ Punjab News: ਅੱਜ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਇਸ ਕਰਕੇ ਕਿਸਾਨ ਪਰੇਸ਼ਾਨ ਹਨ। ਜਦੋਂ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨੀਂ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ 25 ਟੋਲ ਪਲਾਜ਼ੇ ਮੁਫ਼ਤ ਕਰਵਾਏ ਸਨ, ਜੋ ਅੱਜ ਵੀ ਮੁਫ਼ਤ ਰਹਿਣਗੇ। ਕਿਸਾਨ ਵੀ ਉੱਥੇ ਹੀ ਡਟੇ ਹੋਏ ਹਨ। ਇਹ ਪ੍ਰਦਰਸ਼ਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਚੱਲ ਰਿਹਾ ਹੈ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ।
= liveblogState.currentOffset ? 'uk-card uk-card-default uk-card-body uk-padding-small _box_shadow hidden' : 'uk-card uk-card-default uk-card-body uk-padding-small _box_shadow'">
Weather Update: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਡ ਨੇ ਦਿੱਤੀ ਦਸਤਕ, ਇੰਨੀ ਤਰੀਕ ਤੋਂ ਬਦਲ ਜਾਵੇਗਾ ਮੌਸਮ Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ (ਅੱਜ) ਸ਼ੁੱਕਰਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਭਾਵੇਂ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਹੋ ਗਈ ਹੈ, ਪਰ ਦੁਪਹਿਰ ਨੂੰ ਗਰਮੀ ਰਹੇਗੀ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 27 ਤੋਂ ਬਾਅਦ ਮੌਸਮ ਬਦਲ ਜਾਵੇਗਾ। ਇਸ ਤੋਂ ਬਾਅਦ ਠੰਡ ਵੀ ਵੱਧ ਜਾਵੇਗੀ।
ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ ਦੋ ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 37 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗ ਪਈ ਹੈ।