Latest Breaking News Live 7 October 2024: ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ

Latest Breaking News Live 7 October 2024: ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ

ABP Sanjha Last Updated: 07 Oct 2024 12:06 PM
Panchayat Election: ਪੰਚਾਇਤੀ ਚੋਣਾਂ 'ਚ ਆਹ ਕੀ ਹੋ ਰਿਹਾ? ਵੋਟਿੰਗ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਲਾਨ, ਫਿਰ ਲੱਗੇਗਾ ਅੜਿੱਕਾ?

Panchayat Election Punjab: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਸੂਬੇ ਵਿੱਚ ਵੋਟਿੰਗ ਤੋਂ ਪਹਿਲਾਂ ਹੀ ਹਿੰਸਕ ਘਟਨਾਵਾਂ ਵਾਪਰ ਰਹੀਆਂ ਹਨ। ਇਸ ਕਰਕੇ ਪੰਚਾਇਤੀ ਚੋਣਾਂ ਨੂੰ ਹਾਈਕੋਰਟ ਤੱਕ ਚੁਣੌਤੀ ਦਿੱਤੀ ਜਾ ਰਹੀ ਹੈ। ਬੇਸ਼ੱਕ ਇੱਕ ਵਾਰ ਅਦਾਲਤ ਨੇ ਕਈ ਪਟੀਸ਼ਨਾਂ ਖਾਰਜ ਕਰਕੇ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਕਾਨੂੰਨੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ। 


ਦਰਅਸਲ ਪੰਜਾਬ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸੱਤਾਧਾਰੀ ਧਿਰ ’ਤੇ ਦੋਸ਼ ਲਾਏ ਸਨ ਕਿ ਉਨ੍ਹਾਂ ਦੀ ਪਾਰਟੀ ਨਾਲ ਸਬੰਧਤ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਜਾਂ ਧੱਕੇ ਨਾਲ ਰੱਦ ਕਰਨ ਵਿਰੁੱਧ ਕਾਨੂੰਨੀ ਲੜਾਈ ਲੜਨ ਦਾ ਐਲਾਨ ਕੀਤਾ ਹੈ। 

'ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤਾ-ਮੈਨਾ ਖੁੱਲ੍ਹੇ ਛੱਡੇ...', ਈਡੀ ਦੀ ਛਾਪੇਮਾਰੀ ਤੋਂ ਬਾਅਦ ਤੱਤੇ ਹੋਏ ਮਨੀਸ਼ ਸਿਸੋਦੀਆ

ED: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ 'ਚ ਛਾਪਾ ਮਾਰਿਆ। 


ਉੱਥੇ ਹੀ ਇਸ ਮਾਮਲੇ ਨੂੰ ਲੈਕੇ ਸੰਜੀਵ ਅਰੋੜਾ ਨੇ ਐਕਸ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਲਿਖਿਆ, "ਮੈਂ ਇੱਕ ਸਤਿਕਾਰਯੋਗ ਨਾਗਰਿਕ ਹਾਂ। ਤਲਾਸ਼ੀ ਕਿਉਂ ਲਈ ਜਾ ਰਹੀ ਹੈ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ, ਪਰ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਜਾਂਚ ਵਿਚ ਏਜੰਸੀਆਂ ਨੂੰ ਪੂਰਾ ਸਹਿਯੋਗ ਕਰਾਂਗਾ। ਮੈਂ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।"


ਉੱਥੇ ਹੀ ਦਿੱਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਰਹਿ ਚੁੱਕੇ ਮਨੀਸ਼ ਸਿਸੋਦੀਆ ਨੇ ਵੀ ਛਾਪੇਮਾਰੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਨੀਸ਼ ਨੇ ਐਕਸ 'ਤੇ ਲਿਖਿਆ, 'ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ-ਮੈਨਾ ਨੂੰ ਖੁੱਲ੍ਹਾ ਛੱਡ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ... ਕਿਤੇ ਵੀ ਕੁਝ ਨਹੀਂ ਮਿਲਿਆ।

AAP ਸਾਂਸਦ ਦੇ ਘਰ ਈਡੀ ਦਾ ਛਾਪਾ; ਵਿਦੇਸ਼ੀ ਲੈਣ-ਦੇਣ ਦੇ ਸਬੰਧ 'ਚ ਕਾਰਵਾਈ, ਜਾਣੋ ਪੂਰਾ ਮਾਮਲਾ

ED: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ 'ਆਪ' ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਕਰੀਬੀ ਫਾਈਨਾਂਸਰ ਹੇਮੰਤ ਸੂਦ ਦੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਦੇ ਘਰ 'ਚ ਛਾਪਾ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਕਈ ਵਿਦੇਸ਼ੀ ਲੈਣ-ਦੇਣ ਈਡੀ ਦੇ ਧਿਆਨ ਵਿੱਚ ਆਏ।


ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਲਗਾਤਾਰ ਰਾਜ ਸਭਾ ਮੈਂਬਰ ਅਰੋੜਾ ਅਤੇ ਹੇਮੰਤ ਸੂਦ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।

ਕਰਾਚੀ ਏਅਰਪੋਰਟ ਕੋਲ ਹੋਇਆ ਵੱਡਾ ਧਮਾਕਾ, 1 ਦੀ ਮੌਤ, 10 ਜ਼ਖ਼ਮੀ

Karachi Airport Expolosion: ਕਰਾਚੀ ਹਵਾਈ ਅੱਡੇ ਦੇ ਨੇੜੇ ਐਤਵਾਰ ਰਾਤ (6 ਅਕਤੂਬਰ 2024) ਨੂੰ ਇੱਕ ਧਮਾਕਾ ਹੋਇਆ। ਹੁਣ ਤੱਕ ਇਕ ਵਿਅਕਤੀ ਦੀ ਮੌਤ ਅਤੇ 10 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪਾਕਿਸਤਾਨੀ ਨਿਊਜ਼ ਚੈਨਲ ਜੀਓ ਨਿਊਜ਼ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਮੌਤਾਂ ਅਤੇ ਜ਼ਖਮੀਆਂ ਦੀ ਗਿਣਤੀ ਵੱਧ ਸਕਦੀ ਹੈ।


ਪਾਕਿਸਤਾਨੀ ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਦੇਰ ਰਾਤ ਹਵਾਈ ਅੱਡੇ ਦੇ ਨੇੜੇ ਇਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਹਵਾਈ ਅੱਡੇ ਦੇ ਨੇੜੇ ਦੇ ਖੇਤਰ ਤੋਂ ਧੂੰਆਂ ਉੱਠਣਾ ਸ਼ੁਰੂ ਹੋ ਗਿਆ ਅਤੇ ਸੜਕ 'ਤੇ ਅੱਗ ਦੀਆਂ ਲਪਟਾਂ ਵੀ ਦਿਖਾਈ ਦਿੱਤੀਆਂ।

ਪਿਛੋਕੜ

Latest Breaking News Live 7 October 2024: ਬਰਨਾਲਾ ਦੇ ਪਿੰਡ ਚੀਮਾ ’ਚ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਸਰਪੰਚੀ ਦਾ ਦਾਅਵੇਦਾਰ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ। ਉੱਥੇ ਹੀ ਉਸ ਦੇ ਸਮਰਥਕਾਂ ਵੱਲੋਂ ਟੈਂਕੀ ਹੇਠਾਂ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ। ਟੈਂਕੀ ’ਤੇ ਚੜ੍ਹੇ ਨਿਰੰਜਣ ਸਿੰਘ ਨੇ ਦੱਸਿਆ ਕਿ ਉਹ ਮੌਜੂਦਾ ਬਲਾਕ ਸਮਿਤੀ ਮੈਂਬਰ ਹੈ। ਇਸ ਤੋਂ ਪਹਿਲਾਂ ਉਹ ਤਿੰਨ ਵਾਰ ਚੋਣ ਲੜ ਚੁੱਕਿਆ ਹੈ।


ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਸਰਪੰਚੀ ਦਾ ਦਾਅਵੇਦਾਰ, ਜਾਣੋ ਪੂਰਾ ਮਾਮਲਾ


 


ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਅਤੇ ਹੈੱਡਮਿਸਟ੍ਰੈਸਾਂ ਦੀ ਟੀਮ ਟ੍ਰੇਨਿੰਗ ਲਈ ਆਈਆਈਐਮ (IIM) ਅਹਿਮਦਾਬਾਦ ਲਈ ਰਵਾਨਾ ਹੋ ਗਈ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਤੀਜਾ ਬੈਚ ਹੈ ਜਿਸ ਨੂੰ ਟ੍ਰੇਨਿੰਗ ਲਈ ਅਹਿਮਦਾਬਾਦ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।


Punjab News: ਪੰਜਾਬ ਦੇ ਹੈੱਡਮਾਸਟਰਾਂ ਦੀ ਟੀਮ ਅਹਿਮਦਾਬਾਦ ਰਵਾਨਾ, ਸਿੱਖਿਆ ਮੰਤਰੀ ਨੇ ਦਿਖਾਈ ਹਰੀ ਝੰਡੀ


 


Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸੋਮਵਾਰ) ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ। ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ ਰਾਤ ਤੋਂ ਐਕਟਿਵ ਹੋਏ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਕਾਰਨ ਕਈ ਇਲਾਕਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਗਿਆ ਹੈ।


24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਇਹ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 35.6 ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।


Weather Update : ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਰਾਤ ਤੋਂ ਬਦਲੇਗਾ ਮੌਸਮ, ਅਗਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।




- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.