Latest Breaking News Live on 28 October 2024: ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ

Latest Breaking News Live on 28 October 2024: ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ

ABP Sanjha Last Updated: 28 Oct 2024 10:09 AM
ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਟੱਕਰ, ਵਾਪਰਿਆ ਭਿਆਨਕ ਹਾਦਸਾ, ਪੰਜਾਬ ਤੋਂ ਜਾ ਰਹੀ ਸੀ ਦਿੱਲੀ ਏਅਰਪੋਰਟ

Accident News: ਅੱਜ ਸਵੇਰੇ ਹਰਿਆਣਾ ਦੇ ਕੁਰੂਕਸ਼ੇਤਰ 'ਚ ਨੈਸ਼ਨਲ ਹਾਈਵੇ 'ਤੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਬੱਸ ਡਰਾਈਵਰ ਤੇ ਕੰਡਕਟਰ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਨਾਲ ਦੋ ਯਾਤਰੀਆਂ ਨੂੰ ਵੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।


ਪੁਲਿਸ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਬਾਕੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਅਤੇ ਉਸ ਦਾ ਡਰਾਈਵਰ ਫਰਾਰ ਹੋ ਗਏ ਸਨ। ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।


ਕਿਸੇ ਦੀ ਜਾਨ ਨੂੰ ਖ਼ਤਰਾ ਨਹੀਂ 
ਪੁਲਿਸ ਮੁਤਾਬਕ ਯਾਤਰੀਆਂ ਨਾਲ ਭਰੀ ਇੱਕ ਏਸੀ ਬੱਸ ਪੰਜਾਬ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ। ਜਦੋਂ ਇਹ ਬੱਸ ਹਰਿਆਣਾ ਦੇ ਕੁਰੂਕਸ਼ੇਤਰ 'ਚ ਸ਼ਾਹਾਬਾਦ 'ਚ ਮੋਹਨ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਉਸ ਦੀ ਟਰੱਕ ਨਾਲ ਟੱਕਰ ਹੋ ਗਈ। ਇਹ ਹਾਦਸਾ ਅੱਜ ਸਵੇਰੇ ਕਰੀਬ ਪੌਣੇ ਪੰਜ ਵਜੇ ਨੈਸ਼ਨਲ ਹਾਈਵੇ-44 'ਤੇ ਵਾਪਰਿਆ।

ਪਿਛੋਕੜ

Latest Breaking News Live on 28 October 2024: ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਹਿੰਟ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਟੀਚਾ ਇਹ ਹੀ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ। ਜਦੋਂ ਮੁੱਖ ਮੰਤਰੀ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਪੰਡਾਲ ਵਿੱਚ ਕੁਝ ਔਰਤਾਂ ਖੜ੍ਹੀਆਂ ਸਨ। ਜਦਕਿ ਨੌਜਵਾਨ ਬੈਠੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੁਰਸੀਆਂ ਛੱਡਣ ਲਈ ਕਿਹਾ। ਉਨ੍ਹਾਂ ਨੂੰ 1100 ਰੁਪਏ ਮਿਲਣੇ ਸ਼ੁਰੂ ਹੋਣ ਜਾ ਰਹੇ ਹਨ। 


ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ


 


Ludhiana News: ਲੁਧਿਆਣਾ 'ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਨ੍ਹਾਂ ਦੇ ਭਰਾ ਅਤੇ ਭਤੀਜੇ 'ਤੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ 'ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀਆਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਰਾਜਨ ਰਾਣਾ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਮੌਜੂਦ ਨਹੀਂ ਸਨ।


ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ


 


Amritsar News: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਦੇ ਅਹੁਦੇ ਲਈ ਚੋਣ (SGPC President Election) ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵੱਧ ਗਿਆ ਅਤੇ ਮੁਕਾਬਲਾ ਸਖ਼ਤ ਹੋ ਗਿਆ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਭਰੋਸਾ ਪ੍ਰਗਟਾਇਆ ਹੈ, ਉੱਥੇ ਹੀ ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਮਵਾਰ ਨੂੰ ਹਰਿਮੰਦਰ ਸਾਹਿਬ ਦੀ ਹਦੂਦ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚ ਕੇ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਦਾ ਮਕਸਦ ਅੱਜ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨਾ ਸੀ।


SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.