Latest Breaking News Live on 4 October 2024: ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ
Latest Breaking News Live on 4 October 2024: ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ

Background
Latest Breaking News Live on 4 October 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਦਾਖਲ ਕਰਵਾਇਆ ਹੈ। ਕਿਹਾ ਜਾ ਰਿਹਾ ਹੈ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਬੁਖਾਰ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਹਸਪਤਾਲ ਦਾਖਲ ਹਨ।
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Sucha Singh Langah: ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਉਹ ਕਰੀਬ ਸੱਤ ਸਾਲਾਂ ਤੋਂ ਪਾਰਟੀ ਤੋਂ ਬਾਹਰ ਚੱਲ ਰਹੇ ਸਨ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸੀਟ 'ਤੇ ਹੋਣ ਵਾਲੀ ਵਿਧਾਨ ਸਭਾ ਉਪ ਚੋਣਾਂ 'ਚ ਉਮੀਦਵਾਰ ਬਣਾ ਸਕਦੀ ਹੈ।
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
Patiala News: ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਜ਼ਿਲ੍ਹਾ ਅੰਬਾਲਾ ਦੇ ਨਾਲ ਲੱਗਦੇ ਪਟਿਆਲਾ ਜ਼ਿਲ੍ਹੇ ਦੀ ਸਰਹੱਦ ਦੇ 8 ਕਿਲੋਮੀਟਰ ਦੇ ਖੇਤਰ ਵਿੱਚ 3 ਅਕਤੂਬਰ ਨੂੰ ਸ਼ਾਮ 6 ਵਜੇ ਤੋਂ 5 ਅਕਤੂਬਰ ਨੂੰ ਸ਼ਾਮ 5 ਵਜੇ ਤੱਕ ਡਰਾਈ ਡੇ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ 8 ਅਕਤੂਬਰ 2024 ਨੂੰ ਨਤੀਜਿਆਂ ਦੇ ਐਲਾਨ ਤੱਕ ਵੋਟਾਂ ਦੀ ਗਿਣਤੀ ਤੱਕ ਡਰਾਈ ਡੇਅ ਰਹੇਗਾ।
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ
Paddy Procurement: ਝੋਨੇ ਦੀ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ ਪਰ ਚੌਲ ਮਿੱਲ ਮਾਲਕ ਤੇ ਕਮਿਸ਼ਨ ਏਜੰਟ ਅਜੇ ਵੀ ਖਰੀਦ ਵਿੱਚ ਅੜਿੱਕਾ ਡਾਹ ਰਹੇ ਹਨ। ਇਸ ਬਾਰੇ ਰਾਈਸ ਮਿਲਰ ਨਾਲ ਪੰਜਾਬ ਦੇ ਮੁੱਖ ਸਕੱਤਰ ਦੀ ਅੱਜ ਮੀਟਿੰਗ ਹੋਵੇਗੀ। ਅੱਜ 12 ਵਜੇ ਪੰਜਾਬ ਭਵਨ ਵਿੱਚ ਹੋ ਰਹੀ ਇਸ ਮੀਟਿੰਗ ਦੌਰਾਨ ਝੋਨੇ ਦੀ ਨਵੀਂ ਫਸਲ ਲਈ ਜਗ੍ਹਾ ਨੂੰ ਲੈ ਕੇ ਚਰਚਾ ਹੋਵੇਗੀ। ਰਾਈਸ ਮਿਲਰ ਦੀ ਮੰਗ ਹੈ ਕਿ ਸਰਕਾਰ ਪੰਜਾਬ ਦੇ ਸਾਰੇ ਸ਼ੈਲਰਾਂ ਵਿੱਚ ਪੁਰਾਣੀ ਫਸਲ ਚੁੱਕੇ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ।
ਦਰਅਸਲ ਪੰਜਾਬ ਸਰਕਾਰ ਨੇ ਝੋਨੇ ਦੀ ਸਰਕਾਰੀ ਖ਼ਰੀਦ ਵਿਚਲੇ ਅੜਿੱਕਿਆਂ ਨੂੰ ਦੂਰ ਕਰਨ ਲਈ ਸੂਬੇ ਵਿੱਚ ਚੌਲ ਮਿੱਲ ਮਾਲਕਾਂ ਤੇ ਕਮਿਸ਼ਨ ਏਜੰਟਾਂ ਨੂੰ ਰਜ਼ਾਮੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ 5500 ਚੌਲ ਮਿੱਲਾਂ ਹਨ ਜਿਨ੍ਹਾਂ ਦੇ ਮਾਲਕਾਂ ਨੇ ਅਨਾਜ ਭੰਡਾਰਨ ਲਈ ਜਗ੍ਹਾ ਦੀ ਘਾਟ ਦਾ ਮੁੱਦਾ ਚੁੱਕਿਆ ਹੋਇਆ ਹੈ। ਇਸੇ ਤਰ੍ਹਾਂ ਆੜ੍ਹਤੀਏ ਵੀ ਹੜਤਾਲ ’ਤੇ ਹਨ। ਇਸ ਕਰਕੇ ਸਰਕਾਰ ਦੀ ਚਿੰਤਾ ਵਧਦੀ ਜਾ ਰਹੀ ਹੈ।
ਪੰਜਾਬ 'ਚ ਇੰਟਰਨੈਸ਼ਨਲ ਡਰੱਗ ਤਸਕਰ ਦਾ ਪਰਦਾਫਾਸ਼, ਅਫਗਾਨ ਹੈਂਡਲਰਸ ਦੇ ਸੰਪਰਕ 'ਚ ਸੀ ਦੋਵੇਂ ਤਸਕਰ
Punjab News: ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿੰਦੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਹਿੱਸਾ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।






















