Latest Breaking News Live Updates on 28 October 2024: ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ

Latest Breaking News Live on 28 October 2024: ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ

ABP Sanjha Last Updated: 28 Oct 2024 01:32 PM
Punjab News: 500 ਕਰੋੜ ਦੇ ਡਰੱਗਜ਼ ਸਮੇਤ ਕਾਂਗਰਸ ਦਾ ਸਰਕਲ ਪ੍ਰਧਾਨ ਗ੍ਰਿਫ਼ਤਾਰ, ਪਹਿਲਾਂ ਭਾਜਪਾ ਲੀਡਰ ਨਸ਼ੇ ਨਾਲ ਗ੍ਰਿਫ਼ਤਾਰ, ਆਪ ਨੇ ਰੱਜਕੇ ਕੱਢਿਆ ਗੁੱਸਾ

Punjab News: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਜਿਸ 'ਚ ਉਨ੍ਹਾਂ ਪੰਜਾਬ 'ਚ ਨਸ਼ਿਆਂ ਦੀ ਰੋਕਥਾਮ 'ਤੇ ਅਹਿਮ ਚਰਚਾ ਕੀਤੀ ਅਤੇ ਕਾਂਗਰਸ ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ।


ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਨੇ ਸਭ ਤੋਂ ਪਹਿਲਾਂ ਦੈਨਿਕ ਭਾਸਕਰ ਵੱਲੋਂ ਪ੍ਰਕਾਸ਼ਿਤ 105 ਕਿਲੋ ਹੈਰੋਇਨ ਤੇ ਉਕਤ ਮਾਮਲੇ ਵਿੱਚ ਕਥਿਤ ਕਾਂਗਰਸੀ ਆਗੂਆਂ ਦੀ ਸ਼ਮੂਲੀਅਤ ਦੀ ਖ਼ਬਰ ਦਿਖਾਈ। ਉਕਤ ਖਬਰਾਂ ਦੀ ਕਟਿੰਗ ਦਿਖਾਉਣ ਤੋਂ ਬਾਅਦ ਤਰੁਣਪ੍ਰੀਤ ਨੇ ਕਿਹਾ- ਇਹ ਖ਼ਬਰਾਂ ਭਾਜਪਾ ਤੇ ਕਾਂਗਰਸ ਦਾ ਪਰਦਾਫਾਸ਼ ਕਰਦੀਆਂ ਹਨ।


ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਨੇ ਕਿਹਾ- ਹਾਲ ਹੀ ਵਿੱਚ ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿੱਚ ਕਾਂਗਰਸ ਦੇ ਸਰਕਲ ਪ੍ਰਧਾਨ ਨਵਜੋਤ ਸਿੰਘ ਲਾਹੌਰੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਤਾਂ ਉਥੋਂ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਹੋਇਆ।

Punjab News: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ! 2288 ਮਿੱਲਰ ਝੋਨੇ ਦੀ ਲਿਫਟਿੰਗ ਲਈ ਡਟੇ

Paddy Lifting Update: ਪੰਜਾਬ ਦੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਪੰਜਾਬ ਸਰਕਾਰ ਤੇ ਕਿਸਾਨਾਂ ਦੇ ਲੰਬੇ ਸੰਘਰਸ਼ ਤੋਂ ਬਾਅਦ ਆਖਰਕਾਰ ਝੋਨੇ ਦੀ ਲਿਫਟਿੰਗ ਤੇਜ਼ ਹੋ ਗਈ ਹੈ। ਅੱਜ ਸੋਮਵਾਰ ਨੂੰ ਪੰਜਾਬ ਵਿੱਚ 2288 ਮਿੱਲਰ ਝੋਨੇ ਦੀ ਲਿਫਟਿੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੱਲ੍ਹ 4 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਜਦੋਂਕਿ ਅੱਜ ਇਹ ਅੰਕੜਾ 5 ਲੱਖ ਮੀਟਰਕ ਟਨ ਤੱਕ ਪਹੁੰਚਣ ਦੀ ਸੰਭਾਵਨਾ ਹੈ।


ਦੂਜੇ ਪਾਸੇ ਕਿਸਾਨ ਅੱਜ ਵੀ ਹਾਈਵੇਅ ਦੇ ਕਿਨਾਰੇ ਬੈਠੇ ਹੋਏ ਹਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸਮਝੌਤਾ ਹੋ ਗਿਆ ਹੈ। ਜੇਕਰ ਕੇਂਦਰ ਤੇ ਪੰਜਾਬ ਸਰਕਾਰਾਂ ਹੁਣ ਪਿੱਛੇ ਹਟਦੀਆਂ ਹਨ ਤਾਂ ਕੀ ਸਾਨੂੰ ਵਿਰੋਧ ਕਰਨ ਦਾ ਹੱਕ ਨਹੀਂ ? ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕਰਕੇ ਕੱਲ੍ਹ ਹੋਏ ਸਮਝੌਤੇ ਦੇ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ।

Punjab By Election: ਬਾਈਕਾਟ ਦੇ ਬਾਵਜੂਦ ਚੋਣ ਮੈਦਾਨ 'ਚ 'ਅਕਾਲੀਆਂ' ਦਾ ਦਬਦਬਾ! ਸਾਰੇ ਚੋਣ ਸਮੀਕਰਨ ਬਦਲ ਸਕਦੇ 5 ਜਰਨੈਲ

Punjab By Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਦਿਲਚਸਪ ਸਥਿਤੀ ਬਣ ਗਈ ਹੈ। ਇਨ੍ਹਾਂ ਚੋਣਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਬਾਈਕਾਟ ਕੀਤਾ ਪਰ ਅਕਾਲੀ ਦਲ ਦੇ ਹੀ ਪੰਜ ਸਾਬਕਾ ਲੀਡਰ ਮੈਦਾਨ ਵਿੱਚ ਡਟੇ ਹੋਏ ਹਨ। ਅਹਿਮ ਗੱਲ ਹੈ ਕਿ ਚਾਰੇ ਸਾਬਕਾ ਅਕਾਲੀ ਲੀਡਰ ਹਲਕਿਆਂ ਅੰਦਰ ਆਪਣਾ ਚੰਗਾ ਵੱਕਾਰ ਰੱਖਦੇ ਹਨ। ਇਸ ਲਈ ਬਾਈਕਾਟ ਦੇ ਬਾਵਜੂਦ ਅਕਾਲੀ ਦਲ ਦੀ ਚੋਣਾਂ ਵਿੱਚ ਗੂੰਜ ਵੇਖਣ ਨੂੰ ਮਿਲੇਗੀ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਭਾਵੇਂ ਪੰਜਾਬ ਵਿੱਚ ਹੋ ਰਹੀਆਂ ਉਪ ਚੋਣਾਂ ਤੋਂ ਦੂਰੀ ਬਣਾ ਲਈ ਹੈ, ਪਰ ਪਾਰਟੀ ਦੇ ਚਾਰ ਸਾਬਕਾ ਆਗੂ ਤੇ ਇੱਕ ਬਾਗੀ ਆਗੂ ਚੋਣ ਲੜ ਰਹੇ ਹਨ। ਇਨ੍ਹਾਂ ਚਾਰ ਸਾਬਕਾ ਅਕਾਲੀ ਆਗੂਆਂ ਨੇ ਵੱਖ-ਵੱਖ ਪਾਰਟੀਆਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ, ਜਦੋਂਕਿ ਇੱਕ ਆਗੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਿਹਾ ਹੈ।


ਦੱਸ ਦਈਏ ਕਿ ਭਾਜਪਾ ਨੇ ਅਕਾਲੀ ਦਲ ਛੱਡ ਕੇ ਆਏ ਨੇਤਾਵਾਂ 'ਤੇ ਸਭ ਤੋਂ ਵੱਧ ਭਰੋਸਾ ਜਤਾਇਆ ਹੈ ਕਿਉਂਕਿ 4 'ਚੋਂ 3 ਸੀਟਾਂ 'ਤੇ ਭਾਜਪਾ ਨੇ ਅਜਿਹੇ ਆਗੂਆਂ ਨੂੰ ਮੈਦਾਨ 'ਚ ਉਤਾਰਿਆ ਹੈ ਜੋ ਕਦੇ ਅਕਾਲੀ ਦਲ 'ਚ ਰਹਿ ਚੁੱਕੇ ਹਨ। ਇਨ੍ਹਾਂ ਆਗੂਆਂ ਵਿੱਚ ਚੱਬੇਵਾਲ ਸੀਟ ਤੋਂ ਭਾਜਪਾ ਉਮੀਦਵਾਰ ਸੋਹਣ ਸਿੰਘ ਠੰਡਲ, ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਤੇ ਡੇਰਾ ਬਾਬਾ ਤੋਂ ਰਵੀਕਰਨ ਕਾਹਲੋਂ ਸ਼ਾਮਲ ਹਨ। ਇਨ੍ਹਾਂ ਆਗੂਆਂ ਤੋਂ ਇਲਾਵਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ’ਤੇ ਚੋਣ ਲੜ ਰਹੇ ਹਰਦੀਪ ਸਿੰਘ ਢਿੱਲੋਂ ਵੀ ਅਕਾਲੀ ਦਲ ਛੱਡ ਕੇ ਆਏ ਹਨ। ਦੂਜੇ ਪਾਸੇ ਜਗਮੀਤ ਬਰਾੜ ਨੇ ਗਿੱਦੜਬਾਹਾ ਤੋਂ ਹੀ ਆਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖਲ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਕਰੀਬ ਸਾਢੇ 4 ਸਾਲ ਪਹਿਲਾਂ ਭਾਜਪਾ ਤੇ ਅਕਾਲੀ ਦਲ ਵਿਚਾਲੇ ਗਠਜੋੜ ਸੀ ਪਰ ਕਿਸਾਨ ਅੰਦੋਲਨ ਤੋਂ ਬਾਅਦ ਗੱਠਜੋੜ ਟੁੱਟ ਗਿਆ।

Punjab By Election: ਜ਼ਿਮਨੀ ਚੋਣ ਮੈਦਾਨ 'ਚ ਡਟੇ 60 'ਖਿਡਾਰੀ'! ਗਿੱਦੜਬਾਹਾ 'ਚ ਸਭ ਤੋਂ ਵੱਧ ਉਮੀਦਵਾਰ

Punjab By Election: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਅੱਜ (ਸੋਮਵਾਰ) ਹੋਵੇਗੀ। ਇਸ ਦੌਰਾਨ ਇਹ ਸਪੱਸ਼ਟ ਹੋ ਜਾਵੇਗਾ ਕਿ ਚੋਣ ਦੰਗਲ ਵਿੱਚ ਕਿੰਨੇ ਲੋਕ ਰਹਿਣਗੇ। ਚੋਣਾਂ ਲਈ ਹੁਣ ਤੱਕ 60 ਲੋਕਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। 30 ਅਕਤੂਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਸੂਬੇ 'ਚ ਬਰਨਾਲਾ, ਗਿੱਦੜਬਾਹਾ, ਚੱਬੇਵਾਲ ਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਇਸ ਕਾਰਨ ਇਹ ਸੀਟਾਂ ਖਾਲੀ ਹੋਈਆਂ ਸਨ। ਇਸ ਵਾਰ 1992 ਤੋਂ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਚੋਣ ਮੈਦਾਨ ਵਿੱਚ ਨਹੀਂ ਹੈ। ਅਜਿਹੇ 'ਚ ਮੁੱਖ ਮੁਕਾਬਲਾ ਤਿੰਨ ਪ੍ਰਮੁੱਖ ਪਾਰਟੀਆਂ ਆਮ ਆਦਮੀ ਪਾਰਟੀ (ਆਪ), ਭਾਜਪਾ ਤੇ ਕਾਂਗਰਸ ਵਿਚਾਲੇ ਹੈ। 

ਅੱਤਵਾਦੀਆਂ ਦੇ ਨਿਸ਼ਾਨੇ 'ਤੇ ਫਿਰ ਆਇਆ ਜੰਮੂ! ਅਖਨੂਰ 'ਚ ਫੌਜ ਦੀ ਐਂਬੂਲੈਂਸ 'ਤੇ ਚਲਾਈਆਂ ਗੋਲੀਆਂ

Terrorist Attack in Akhnoor: ਜੰਮੂ ਤੋਂ ਇੱਕ ਹੋਰ ਅੱਤਵਾਦੀ ਹਮਲੇ ਦੀ ਖ਼ਬਰ ਆ ਰਹੀ ਹੈ। ਸੂਤਰਾਂ ਮੁਤਾਬਕ ਸੋਮਵਾਰ ਨੂੰ ਜੰਮੂ ਦੇ ਅਖਨੂਰ 'ਚ ਅੱਤਵਾਦੀਆਂ ਨੇ ਫੌਜ ਦੀ ਐਂਬੂਲੈਂਸ 'ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।


ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਫੌਜ ਦੀ ਇਕ ਐਂਬੂਲੈਂਸ ਜੰਮੂ-ਕਸ਼ਮੀਰ ਦੇ ਅਖਨੂਰ ਸ਼ਹਿਰ ਦੇ ਜੋਗਵਾਨ ਇਲਾਕੇ 'ਚ ਜਾ ਰਹੀ ਸੀ। ਫਿਰ ਅੱਤਵਾਦੀਆਂ ਦੇ ਇਕ ਸਮੂਹ ਨੇ ਉਸ 'ਤੇ ਗੋਲੀਬਾਰੀ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਫੌਜ ਅਲਰਟ ਹੋ ਗਈ ਹੈ ਅਤੇ ਪੂਰੇ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।



ਦੱਸਿਆ ਜਾ ਰਿਹਾ ਹੈ ਕਿ ਹਮਲਾ ਸੋਮਵਾਰ (28 ਅਕਤੂਬਰ 2024) ਨੂੰ ਸਵੇਰੇ 7:25 ਵਜੇ ਜੋਗਵਾਨ ਦੇ ਸ਼ਿਵਸਨ ਮੰਦਿਰ ਨੇੜੇ ਬਟੱਲ ਇਲਾਕੇ 'ਚ ਹੋਇਆ। ਤਿੰਨ ਤੋਂ ਚਾਰ ਅੱਤਵਾਦੀਆਂ ਨੇ ਐਂਬੂਲੈਂਸ ਅਤੇ ਹੋਰ ਵਾਹਨਾਂ 'ਤੇ 15-20 ਰਾਉਂਡ ਫਾਇਰ ਕੀਤੇ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।



Lawrence Bishnoi Interview Case: ਸੱਤ ਪੁਲਿਸ ਅਫਸਰਾਂ 'ਤੇ ਕਿਉਂ ਡਿੱਗੀ ਗਾਜ਼ ? ਇੰਟਰਵਿਊ ਮਾਮਲੇ 'ਚ ਪੰਜਾਬ ਪੁਲਿਸ ਦਾਇਰ ਕਰੇਗੀ ਜਵਾਬ

Lawrence Bishnoi Interview Case: ਪੰਜਾਬ ਪੁਲਿਸ ਦੀ ਕਸਟਡੀ ਵਿੱਚ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਅਦਾਲਤ ਵਿੱਚ ਜਵਾਬ ਦਾਖਿਲ ਕਰਕੇ ਦੱਸਿਆ ਜਾਏਗਾ ਕਿ ਇੰਟਰਵਿਊ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ। ਕਿਉਂਕਿ ਪਿਛਲੀ ਸੁਣਵਾਈ ਵਿੱਚ ਦੱਸਿਆ ਗਿਆ ਸੀ ਕਿ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। 10 ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਮੁਕੱਦਮੇ ’ਤੇ ਰੋਕ ਲਾ ਦਿੱਤੀ ਗਈ ਹੈ। ਕਿਉਂਕਿ ਸੁਪਰੀਮ ਕੋਰਟ ਦੇ ਧਿਆਨ ਵਿੱਚ ਇਹ ਆਇਆ ਸੀ ਕਿ ਉਨ੍ਹਾਂ ਨੂੰ ਬਿਨਾਂ ਦੱਸੇ ਇਸ ਮਾਮਲੇ ਵਿੱਚ ਰੱਦ ਕਰਨ ਦੀ ਰਿਪੋਰਟ ਦਾਇਰ (Cancellation Report) ਕਰ ਦਿੱਤੀ ਗਈ ਸੀ।

ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਟੱਕਰ, ਵਾਪਰਿਆ ਭਿਆਨਕ ਹਾਦਸਾ, ਪੰਜਾਬ ਤੋਂ ਜਾ ਰਹੀ ਸੀ ਦਿੱਲੀ ਏਅਰਪੋਰਟ

Accident News: ਅੱਜ ਸਵੇਰੇ ਹਰਿਆਣਾ ਦੇ ਕੁਰੂਕਸ਼ੇਤਰ 'ਚ ਨੈਸ਼ਨਲ ਹਾਈਵੇ 'ਤੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਬੱਸ ਡਰਾਈਵਰ ਤੇ ਕੰਡਕਟਰ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਨਾਲ ਦੋ ਯਾਤਰੀਆਂ ਨੂੰ ਵੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।


ਪੁਲਿਸ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਬਾਕੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਅਤੇ ਉਸ ਦਾ ਡਰਾਈਵਰ ਫਰਾਰ ਹੋ ਗਏ ਸਨ। ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।


ਕਿਸੇ ਦੀ ਜਾਨ ਨੂੰ ਖ਼ਤਰਾ ਨਹੀਂ 
ਪੁਲਿਸ ਮੁਤਾਬਕ ਯਾਤਰੀਆਂ ਨਾਲ ਭਰੀ ਇੱਕ ਏਸੀ ਬੱਸ ਪੰਜਾਬ ਤੋਂ ਦਿੱਲੀ ਏਅਰਪੋਰਟ ਜਾ ਰਹੀ ਸੀ। ਜਦੋਂ ਇਹ ਬੱਸ ਹਰਿਆਣਾ ਦੇ ਕੁਰੂਕਸ਼ੇਤਰ 'ਚ ਸ਼ਾਹਾਬਾਦ 'ਚ ਮੋਹਨ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਉਸ ਦੀ ਟਰੱਕ ਨਾਲ ਟੱਕਰ ਹੋ ਗਈ। ਇਹ ਹਾਦਸਾ ਅੱਜ ਸਵੇਰੇ ਕਰੀਬ ਪੌਣੇ ਪੰਜ ਵਜੇ ਨੈਸ਼ਨਲ ਹਾਈਵੇ-44 'ਤੇ ਵਾਪਰਿਆ।

ਪਿਛੋਕੜ

Latest Breaking News Live on 28 October 2024: ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ਵਿਧਾਨ ਸਭਾ ਜ਼ਿਮਨੀ ਚੋਣਾਂ ਦੀ ਪਹਿਲੀ ਵਲੰਟੀਅਰ ਮੀਟਿੰਗ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਔਰਤਾਂ ਨੂੰ 1100 ਰੁਪਏ ਦੀ ਚੋਣ ਗਾਰੰਟੀ ਦੇਣ ਦਾ ਵੀ ਹਿੰਟ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਅਗਲਾ ਟੀਚਾ ਇਹ ਹੀ ਹੈ, ਜਿਸ ਲਈ ਉਹ ਕੰਮ ਕਰ ਰਹੇ ਹਨ। ਜਦੋਂ ਮੁੱਖ ਮੰਤਰੀ ਵਲੰਟੀਅਰਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਉਨ੍ਹਾਂ ਦੇ ਪੰਡਾਲ ਵਿੱਚ ਕੁਝ ਔਰਤਾਂ ਖੜ੍ਹੀਆਂ ਸਨ। ਜਦਕਿ ਨੌਜਵਾਨ ਬੈਠੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੁਰਸੀਆਂ ਛੱਡਣ ਲਈ ਕਿਹਾ। ਉਨ੍ਹਾਂ ਨੂੰ 1100 ਰੁਪਏ ਮਿਲਣੇ ਸ਼ੁਰੂ ਹੋਣ ਜਾ ਰਹੇ ਹਨ। 


ਪੰਜਾਬ ਦੀਆਂ ਔਰਤਾਂ ਨੂੰ ਛੇਤੀ ਹੀ ਮਿਲਣਗੇ 1100 ਰੁਪਏ, CM ਮਾਨ ਨੇ ਕੀਤਾ ਵੱਡਾ ਐਲਾਨ


 


Ludhiana News: ਲੁਧਿਆਣਾ 'ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਨ੍ਹਾਂ ਦੇ ਭਰਾ ਅਤੇ ਭਤੀਜੇ 'ਤੇ ਸਕੂਟਰ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ 'ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀਆਂ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਡੀ.ਐਮ.ਸੀ. ਹਸਪਤਾਲ ਲਿਜਾਇਆ ਗਿਆ। ਘਟਨਾ ਸਮੇਂ ਰਾਜਨ ਰਾਣਾ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਮੌਜੂਦ ਨਹੀਂ ਸਨ।


ਸ਼ਿਵਸੈਨਾ ਆਗੂ 'ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਭਰਾ ਦਾ ਜਨਮਦਿਮ ਮਨਾ ਕੇ ਜਾ ਰਹੇ ਸੀ ਘਰ, 3 ਲੋਕ ਜ਼ਖ਼ਮੀ


 


Amritsar News: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਦੇ ਅਹੁਦੇ ਲਈ ਚੋਣ (SGPC President Election) ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਮੈਦਾਨ ਵਿੱਚ ਹੈ। ਜਿਸ ਤੋਂ ਬਾਅਦ ਇਨ੍ਹਾਂ ਚੋਣਾਂ ਵਿੱਚ ਤਣਾਅ ਵੱਧ ਗਿਆ ਅਤੇ ਮੁਕਾਬਲਾ ਸਖ਼ਤ ਹੋ ਗਿਆ ਹੈ। ਅਕਾਲੀ ਦਲ ਨੇ ਜਿੱਥੇ ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 'ਤੇ ਭਰੋਸਾ ਪ੍ਰਗਟਾਇਆ ਹੈ, ਉੱਥੇ ਹੀ ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੋਮਵਾਰ ਨੂੰ ਹਰਿਮੰਦਰ ਸਾਹਿਬ ਦੀ ਹਦੂਦ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚ ਕੇ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਦਾ ਮਕਸਦ ਅੱਜ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨਾ ਸੀ।


SGPC ਦੀਆਂ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਅੱਜ, ਬੀਬੀ ਜਗੀਰ ਕੌਰ ਅਤੇ ਹਰਜਿੰਦਰ ਧਾਮੀ ਵਿਚਾਲੇ ਸਖ਼ਤ ਮੁਕਾਬਲਾ, ਆਖਿਰ ਕੌਣ ਮਾਰਦਾ ਬਾਜ਼ੀ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.