Latest Breaking News Live Updates on 8 November 2024: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ
Latest Breaking News: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ
Ludhiana News: ਲੁਧਿਆਣਾ ਤੋਂ ਹੈਰਾਨ ਕਰਨ ਵਾਲੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਪਤੀ-ਪਤਨੀ ਦਾ ਰਿਸ਼ਤਾ ਤਾਰ-ਤਾਰ ਹੁੰਦਾ ਨਜ਼ਰ ਆਇਆ। ਇੱਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨਜਾਇਜ਼ ਸਬੰਧਾਂ ਕਾਰਨ ਆਪਣੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਖਾਲੀ ਪਲਾਟ ਵਿੱਚ ਸੁੱਟ ਦਿੱਤਾ ਗਿਆ। ਘਟਨਾ ਦਾ ਦੇਰ ਰਾਤ ਉਸ ਸਮੇਂ ਪਤਾ ਲੱਗਾ ਜਦੋਂ ਇਕ ਰਾਹਗੀਰ ਨੇ ਖੂਨ ਨਾਲ ਲੱਥਪੱਥ ਲਾਸ਼ ਦੇਖੀ ਅਤੇ ਪੁਲਿਸ (Police) ਨੂੰ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਅਨੁਸਾਰ ਮ੍ਰਿਤਕ ਪਵਨ ਕੁਮਾਰ (38) ਆਪਣੀ ਪਤਨੀ ਨਾਲ ਗਿੱਲ ਰੋਡ ’ਤੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਅਤੇ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਜ਼ਿਲ੍ਹੇ ਦੇ ਪਿੰਡ ਉਦੈਪੁਰ ਦਾ ਵਸਨੀਕ ਸੀ। ਪੇਸ਼ੇ ਤੋਂ ਡਰਾਈਵਰ ਪਵਨ ਨੂੰ ਆਪਣੀ ਪਤਨੀ ਦੇ ਕਿਸੇ ਰਿਸ਼ਤੇਦਾਰ ਨਾਲ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗਾ ਸੀ, ਜਿਸ ਕਾਰਨ ਪਤੀ-ਪਤਨੀ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ।
Amritsar News: ਅੰਮ੍ਰਿਤਸਰ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਕਾਰਤੂਸ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਕਿ ਇਹ ਦੋਵੇਂ ਇਕ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੁੱਖ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ ਪਹਿਲਾਂ ਹੀ 12 ਅਪਰਾਧਿਕ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਅਤੇ ਪੁਰਤਗਾਲ ਸਥਿਤ ਅਪਰਾਧੀਆਂ ਦੇ ਸੰਪਰਕ 'ਚ ਸੀ। ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਕਰ ਰਿਹਾ ਸੀ। ਆਦਿਤਿਆ ਅਮਰੀਕਾ ਵਿੱਚ ਰਹਿੰਦੇ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਵਿੱਚ ਰਹਿੰਦੇ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਿਆਮਪੁਰੀਆ ਦੇ ਸੰਪਰਕ ਵਿੱਚ ਸੀ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਦੀ ਟੀਮ ਨੇ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Punjab News: ਪੰਜਾਬ ਸਰਕਾਰ ਵੱਲੋਂ 12 ਨਵੰਬਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਵਸ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ 12 ਨਵੰਬਰ ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਰਕੇ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਹੋਰ ਦਿਨਾਂ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿੱਚ ਛੁੱਟੀ ਨਹੀਂ ਹੋਵੇਗੀ।
Gurpatwant Pannu Video : ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਾ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ 'ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਿੱਖ ਕੌਮ ’ਤੇ ਹਮਲਾ ਕਰਾਰ ਦਿੰਦਿਆਂ ਭਵਿੱਖ ਵਿੱਚ ਸਿੱਖਾਂ ਲਈ ਧਾਰਮਿਕ ਚਿੰਨ੍ਹਾਂ ’ਤੇ ਹੋਰ ਪਾਬੰਦੀਆਂ ਲਾਉਣ ਦਾ ਖਦਸ਼ਾ ਪ੍ਰਗਟਾਇਆ ਹੈ।
ਪੰਨੂ ਨੇ ਆਪਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਜਿਸ ਵਿੱਚ ਉਹ ਭਾਰਤ ਸਰਕਾਰ ਨੂੰ ਧਮਕੀਆਂ ਦਿੰਦੇ ਨਜ਼ਰ ਆ ਰਹੇ ਹਨ। ਉਸ ਨੇ ਦੋਸ਼ ਲਗਾਇਆ ਹੈ ਕਿ ਭਾਰਤ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਦਸਤਾਰ 'ਤੇ ਵੀ ਪਾਬੰਦੀ ਲਗਾ ਸਕਦੀ ਹੈ। ਇਸ ਤੋਂ ਬਾਅਦ ਭਾਰਤ ਸਰਕਾਰ ਸਿੱਖਾਂ ਨੂੰ ਘਰਾਂ ਵਿਚ ਵੀ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕ ਸਕਦੀ ਹੈ। ਉੱਥੇ ਹੀ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਗੱਲ ਕੀਤੀ ਹੈ।
Salman Khan Threat News: ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਲਾਰੇਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਭਰਿਆ ਮੈਸੇਜ ਮਿਲਿਆ ਹੈ। ਮੁੰਬਈ ਦੇ ਟ੍ਰੈਫਿਕ ਪੁਲਿਸ ਕੰਟਰੋਲ ਰੂਮ 'ਚ ਸਲਮਾਨ ਖਾਨ ਲਈ ਧਮਕੀ ਭਰਿਆ ਮੈਸੇਜ ਆਇਆ ਹੈ। ਕੰਟਰੋਲ ਰੂਮ ਨੂੰ ਵੀਰਵਾਰ ਰਾਤ ਕਰੀਬ 12:00 ਵਜੇ ਧਮਕੀ ਭਰਿਆ ਸੁਨੇਹਾ ਮਿਲਿਆ। ਇਸ 'ਚ ਲਿਖਿਆ ਹੈ ਕਿ ਸਲਮਾਨ ਖਾਨ ਅਤੇ ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਿਆ ਗਿਆ ਹੈ ਅਤੇ ਇਸ ਨੂੰ ਨਾ ਛੱਡਣ ਦੀ ਗੱਲ ਕਹੀ ਗਈ ਹੈ। ਧਮਕੀ ਭਰੇ ਸੰਦੇਸ਼ 'ਚ ਅੱਗੇ ਲਿਖਿਆ ਹੈ, ''ਇਕ ਮਹੀਨੇ ਦੇ ਅੰਦਰ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ, ਗੀਤ ਲਿਖਣ ਵਾਲੇ ਦੀ ਹਾਲਤ ਅਜਿਹੀ ਹੋ ਜਾਵੇਗੀ ਕਿ ਉਹ ਆਪਣੇ ਨਾਂ 'ਤੇ ਗੀਤ ਨਹੀਂ ਲਿਖ ਸਕੇਗਾ। ਜੇਕਰ ਸਲਮਾਨ ਖਾਨ 'ਚ ਹਿੰਮਤ ਹੈ ਤਾਂ ਉਹ ਉਸ ਨੂੰ ਬਚਾ ਲਵੇ।" ਫਿਲਹਾਲ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ, ਰਾਜਸਥਾਨ ਦੇ ਇੱਕ ਵਿਅਕਤੀ ਨੂੰ ਬੁੱਧਵਾਰ ਨੂੰ ਇੱਥੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਮਹਾਰਾਸ਼ਟਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਭੀਖਾ ਰਾਮ (32) ਵਜੋਂ ਹੋਈ ਹੈ, ਜਿਸ ਨੂੰ ਵਿਕਰਮ ਵੀ ਕਿਹਾ ਜਾਂਦਾ ਹੈ ਅਤੇ ਉਹ ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ।
ਪਿਛੋਕੜ
Latest Breaking News Live Updates on 8 November 2024: ਅੱਜ ਪੰਜਾਬ ਵਿੱਚ ਸਾਰੇ ਸੈਂਕੜੇ ਪੰਚਾਂ-ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਧਨਾਨਸੂ ਸਥਿਤ ਸਾਈਕਲ ਵੈਲੀ ਵਿੱਚ ਹੋਣ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੇ ਲੁਧਿਆਣਾ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁਧਿਆਣਾ ਦੀ ਆਵਾਜਾਈ ਠੱਪ ਹੋ ਗਈ ਹੈ। ਪੁਲਿਸ ਨੇ ਪੁਖਤਾ ਪ੍ਰਬੰਧ ਕੀਤੇ ਹਨ। ਟਰੈਫਿਕ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਵੱਲੋਂ ਨਵਾਂ ਟਰੈਫਿਕ ਰੂਟ ਪਲਾਨ ਬਣਾਇਆ ਗਿਆ ਹੈ, ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਜਾਂ ਟ੍ਰੈਫਿਕ ਜਾਮ ਵਿੱਚ ਫਸਣਾ ਨਾ ਪਵੇ। ਇਹ ਨਵਾਂ ਟਰੈਫਿਕ ਰੂਟ ਪਲਾਨ ਸਿਰਫ 8 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਇਸ ਤੋਂ ਇਲਾਵਾ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਸਰਪੰਚਾਂ ਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Jammu Kashmir: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੈਂਸ ਗਰੁੱਪ ਦੇ ਦੋ ਮੈਂਬਰਾਂ ਨੂੰ ਅਗਵਾ ਕਰਕੇ ਕਤਲ ਕਰ ਦਿੱਤਾ। ਇਨ੍ਹਾਂ ਦੀ ਪਛਾਣ ਨਜ਼ੀਰ ਅਹਿਮਦ ਅਤੇ ਕੁਲਦੀਪ ਕੁਮਾਰ ਵਜੋਂ ਹੋਈ ਹੈ। ਅੱਤਵਾਦੀਆਂ ਨੇ ਦੋਹਾਂ ਨੂੰ ਕਿਸ਼ਤਵਾੜ ਤੋਂ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਦੋਵਾਂ ਦਾ ਕਤਲ ਕਰ ਦਿੱਤਾ ਗਿਆ। ਅਜੇ ਤੱਕ ਕਿਸੇ ਦੀ ਲਾਸ਼ ਬਰਾਮਦ ਨਹੀਂ ਹੋਈ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕਸ਼ਮੀਰ ਟਾਈਗਰ ਨਾਂ ਦੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
- - - - - - - - - Advertisement - - - - - - - - -