CM Bhagwant Mann Health Update:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਦੱਸਿਆ ਗਿਆ  ਮੁੱਖ ਮੰਤਰੀ ਮਾਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ 'ਚ ਰੱਖਿਆ ਗਿਆ ਹੈ। ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੁੱਧਵਾਰ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 


ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਵਿੱਚ ਸੋਜ਼ਿਸ਼ ਹੈ, ਜਿਸ ਕਰਕੇ ਦਿਲ 'ਤੇ ਦਬਾਅ ਵਧ ਰਿਹਾ ਹੈ ਅਤੇ ਬਲੱਡ ਪ੍ਰੈੱਸ਼ਰ ਦੀ ਵੀ ਸਮੱਸਿਆ ਹੈ। ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਤੇ ਮੁਖੀ ਡਾ. ਆਰਕੇ ਜਸਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ ਹਨ ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ। 


ਹਾਲਾਂਕਿ ਵੀਰਵਾਰ ਨੂੰ ਇਹ ਗੱਲ ਦਾਅਵੇ ਨਾਲ ਆਖ ਜਾ ਰਹੀ ਸੀ ਕਿ ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਪ੍ਰੰਤੂ ਉਨ੍ਹਾਂ ਨੂੰ ਮੈਡੀਕਲ ਆਈਸੀਯੂ ਵਿੱਚ ਰੱਖਣਾ ਗੰਭੀਰ ਬਿਮਾਰੀ ਵੱਲ ਸੰਕੇਤ ਦਿੰਦਾ ਹੈ। ਉਨ੍ਹਾਂ ਦੇ ਜਿਗਰ ਵਿੱਚ ਦਿੱਕਤ ਆਉਣ ਬਾਰੇ ਵੀ ਪਤਾ ਲੱਗਾ ਹੈ। ਉਂਜ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।  


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ