ਪੰਜਾਬ ਸਕੂਲ ਸਿੱਖਿਆ ਨਿਰਦੇਸ਼ਾਲਾ (ਸੈਕੰਡਰੀ) ਨੇ ਸਕੂਲ ਆਫ਼ ਐਮੀਨੈਂਸ (SOE) ਵਿੱਚ ਅਧਿਆਪਕਾਂ ਦੀ ਅਸਥਾਈ ਡਿਊਟੀ ਦੀ ਮਿਆਦ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱਤੀ ਹੈ। ਇਹ ਕਦਮ ਅਧਿਆਪਕਾਂ ਦੀ ਘਾਟ ਅਤੇ ਵਿਦਿਆਰਥੀਆਂ ਦੀ ਪੜਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ।
ਅਸਥਾਈ ਡਿਊਟੀ ਦੀ ਮਿਆਦ ਵਧਾ ਦਿੱਤੀ ਗਈ
ਸਕੂਲ ਆਫ਼ ਐਮੀਨੈਂਸ ਸਰਕਾਰ ਦਾ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ, ਜਿਸ ਵਿੱਚ ਗੁਣਵੱਤਾ ਯੁਕਤ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਅਸਥਾਈ ਤੌਰ 'ਤੇ ਵੱਖ-ਵੱਖ ਸਕੂਲਾਂ ਵਿੱਚ ਤਾਇਨਾਤ ਕੀਤਾ ਜਾਂਦਾ ਹੈ। ਵਿਭਾਗ ਨੇ ਵੱਖ-ਵੱਖ ਹੁਕਮਾਂ ਦੇ ਤਹਿਤ ਪਹਿਲਾਂ ਇਹ ਅਸਥਾਈ ਡਿਊਟੀ 31 ਦਸੰਬਰ 2025 ਤੱਕ ਲਾਗੂ ਕੀਤੀ ਸੀ, ਪਰ ਹੁਣ ਸ਼ੈਖਣਿਕ ਸਾਲ ਦੇ ਖ਼ਤਮ ਹੋਣ ਤੱਕ ਇਸਨੂੰ ਵਧਾ ਦਿੱਤਾ ਗਿਆ ਹੈ।
ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਵਿੱਚ ਮਦਦ ਮਿਲੇਗੀ
ਇਸ ਵਾਧੇ ਨਾਲ ਸਕੂਲਾਂ ਵਿੱਚ ਪੜਾਈ ਪ੍ਰਭਾਵਿਤ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇਣ ਵਿੱਚ ਮਦਦ ਮਿਲੇਗੀ। ਸਕੂਲ ਸਿੱਖਿਆ ਨਿਰਦੇਸ਼ਾਲਾ ਨੇ ਸਾਰੇ ਸੰਬੰਧਤ ਅਧਿਕਾਰੀਆਂ ਨੂੰ ਇਸ ਹੁਕਮ ਦਾ ਪਾਲਣ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।