ਪੜਚੋਲ ਕਰੋ

ਲਾਠੀਚਾਰਜ: 'ਆਪ' ਵੱਲੋਂ ਸਖ਼ਤ ਨਿੰਦਾ, ਕਿਹਾ ਭਾਜਪਾ ਤੇ ਕਾਂਗਰਸ 'ਚ ਹਿਟਲਰ ਦੀ ਆਤਮਾ ਵੜੀ

ਆਮ ਆਦਮੀ ਪਾਰਟੀ (ਆਪ) ਪੰਜਾਬ (Punjab) ਵੱਲੋਂ ਕਿਸਾਨਾਂ ਉੱਤੇ ਹਰਿਆਣਾ (Haryana) ਅਤੇ ਪੰਜਾਬ ਵਿੱਚ ਹੋ ਰਹੇ ਅੰਨ੍ਹੇ ਲਾਠੀਚਾਰਜ (Lathi Charge/Baton Charge) ਦੀ ਸਖ਼ਤ ਨਿੰਦਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) (AAP) ਪੰਜਾਬ (Punjab) ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰਨ ਲਈ ਮਜਬੂਰ ਕਿਸਾਨਾਂ ਉੱਤੇ ਹਰਿਆਣਾ (Haryana) ਅਤੇ ਪੰਜਾਬ ਵਿੱਚ ਹੋ ਰਹੇ ਅੰਨ੍ਹੇ ਲਾਠੀਚਾਰਜ (Lathi Charge/Baton Charge) ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ (BJP) ਅਤੇ ਕਾਂਗਰਸ (Congress) ਦੇ ਸੱਤਾਧਾਰੀਆਂ ਵਿੱਚ ਤਾਨਾਸ਼ਾਹ ਹਿਟਲਰ ਦੀ ਆਤਮਾ ਪ੍ਰਵੇਸ਼ ਕਰ ਗਈ ਹੈ। ਇਸ ਕਰਕੇ ਇਹ ਸਰਕਾਰਾਂ ਦਮਨਕਾਰੀ ਨੀਤੀ ਤਹਿਤ ਅੰਨਦਾਤਾ ਦੀ ਅਵਾਜ਼ ਬੰਦ ਕਰਨਾ ਚਾਹੁੰਦੀ ਹੈ। 

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਦੇ ਅੜੀਅਲ ਰਵਈਏ ਵਿਰੁੱਧ 25 ਸਤੰਬਰ ਨੂੰ 'ਭਾਰਤ ਬੰਦ' ਦੇ ਸੱਦੇ ਦਾ ਸਮਰਥਨ ਕਰਦੇ ਹੋਏ, ਇਸ ਲਈ ਪਾਰਟੀਬਾਜੀ ਤੋਂ ਉੱਤੇ ਉਠ ਕੇ ਹਰ ਪੱਧਰ ਉੱਤੇ ਸਹਿਯੋਗ ਅਤੇ ਸਮਰਥਨ ਦਾ ਐਲਾਨ ਕੀਤਾ ਹੈ।

ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਵਿੱਚ ਕਿਸਾਨਾਂ ਉੱਤੇ ਹੋਏ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਿੱਧਾ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ "ਕੇਂਦਰ ਅਤੇ ਸੂਬਾ ਸਰਕਾਰ ਦੀ ਅਜਿਹੀ ਦਮਨਕਾਰੀ ਨੀਤੀ ਦਾ ਭਾਜਪਾ ਨੂੰ ਪੂਰੇ ਦੇਸ਼ ਅੰਦਰ ਕੀਮਤ ਚੁਕਾਉਣੀ ਪਵੇਗੀ।"

ਸੰਧਵਾਂ ਨੇ ਕਿਹਾ ਕਿ "ਅੰਨਦਾਤਾ ਸਮੇਤ ਦੇਸ਼ ਦੇ ਕਿਸੇ ਵੀ ਨਾਗਰਿਕ ਦੀ ਆਪਣੇ ਹੱਕ ਅਤੇ ਹਿੱਤਾਂ ਲਈ ਉੱਠਦੀ ਅਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ ਹੈ, ਕਿਉਂਕਿ ਆਪਣੇ ਹੱਕਾਂ ਲਈ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਰੋਸ ਮੁਜਾਹਰੇ ਅਤੇ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਭਾਰਤੀ ਸੰਵਿਧਾਨ ਦਿੰਦਾ ਹੈ, ਜਿਸ ਦੀ ਸਹੁੰ ਖਾ ਕੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਆਪਣੇ ਆਹੁਦਿਆਂ ਉੱਤੇ ਬੈਠੇ ਹਨ। ਇਸ ਲਈ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਹਰਿਆਣਾ ਸਮੇਤ ਮੁੱਖ ਮੰਤਰੀ ਪੰਜਾਬ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਦਿਖਾਈ ਜਾ ਰਹੀ ਲਾਠੀ ਦੀ ਤਾਕਤ ਸਿੱਧੀ-ਸਿੱਧੀ ਸੰਵਿਧਾਨ ਦੀ ਉਲੰਘਣਾ ਹੈ।"

ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ "ਇੱਕ ਪਾਸੇ ਕਾਂਗਰਸੀ ਖੱਟਰ ਸਰਕਾਰ ਦੇ ਕਿਸਾਨਾਂ ਉੱਤੇ ਲਾਠੀਚਾਰਜ਼ ਨੂੰ ਨੀਂਦ ਰਹੇ ਹਨ, ਦੂਜੇ ਪਾਸੇ ਪੰਜਾਬ ਅੰਦਰ ਖੁਦ ਲਾਠੀਚਾਰਜ ਕਰ ਰਹੇ ਹਨ।"

ਸੰਧਵਾਂ ਨੇ ਅੰਮ੍ਰਿਤਸਰ ਵਿਚ ਹੋਏ ਲਾਠੀਚਾਰਜ ਦੀ ਨਿਖੇਧੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਨੂੰ ਪੁੱਛਿਆ ਕੇ ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਕੁਚਲਣ ਲਈ ਭਾਜਪਾ ਅਤੇ ਕਾਂਗਰਸ ਵਿੱਚ ਕੀ ਫਰਕ ਰਹਿ ਗਿਆ ਹੈ?

ਸੰਧਵਾਂ ਨੇ ਸੱਤਾਧਾਰੀ ਕਾਂਗਰਸੀਆਂ ਨੂੰ ਘੇਰਦਿਆਂ ਕਿਹਾ ਕਿ "ਪੰਜਾਬ ਅੰਦਰ ਕੋਈ ਦਿਨ ਸੁੱਕਾ ਨਹੀਂ ਲੰਘਦਾ ਜਦੋਂ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ, ਡਾਕਟਰਾਂ, ਨਰਸਾਂ,ਟੀਚਰਾਂ,ਮੁਲਾਜ਼ਮਾਂ ਮਜ਼ਦੂਰਾਂ ਅਤੇ ਕਿਸਾਨਾਂ ਸਮੇਤ ਹੋਰ ਪ੍ਰਦਰਸ਼ਨਕਾਰੀਆਂ ਨਾਲ ਖਿੱਚ-ਧੂਹ, ਬਦਸਲੂਕੀ ਅਤੇ ਲਾਠੀਚਾਰਜ ਨਾ ਕਰਵਾਇਆ ਹੋਵੇ।"

ਸੰਧਵਾਂ ਨੇ ਕਿਹਾ ਕਿ "ਅਜਿਹੀਆਂ ਦਮਨਕਾਰੀ ਨੀਤੀਆਂ ਦਾ ਬਦਲਾ ਲੋਕ ਵੋਟ ਦੇ ਅਧਿਕਾਰ ਨਾਲ ਲੈਣਗੇ ਅਤੇ ਤਾਨਾਸ਼ਾਹ ਹੋਏ ਭਾਜਪਾ ਅਤੇ ਕਾਂਗਰਸ ਵਾਲਿਆਂ ਦਾ ਤਖਤਾ ਪਲਟਣਗੇ।" 

ਇਸ ਦੇ ਨਾਲ ਹੀ ਸੰਧਵਾਂ ਨੇ ਅੰਦੋਲਨਕਾਰੀ ਕਿਸਾਨਾਂ ਵੱਲੋਂ 25 ਸਤੰਬਰ ਦੇ 'ਭਾਰਤ ਬੰਦ' ਦੇ ਸੱਦੇ ਦੀ ਪੁਰਜ਼ੋਰ ਹਿਮਾਇਤ ਕਰਦੇ ਹੋਏ ਕਿਹਾ ਕਿ "ਆਮ ਆਦਮੀ ਪਾਰਟੀ ਆਪਣੇ ਝੰਡੇ ਅਤੇ ਸਿਆਸੀ ਏਜੰਡੇ ਨੂੰ ਪਰੇ ਰੱਖ ਕੇ ਕਿਸਾਨਾਂ ਦੇ ਇਸ 'ਭਾਰਤ ਬੰਦ' ਨੂੰ ਹਰ ਪੱਧਰ ਉੱਤੇ ਪੂਰਾ ਸਹਿਯੋਗ ਅਤੇ ਸਮਰਥਨ ਕਰੇਗੀ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget