ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦਾ ਡਾਂਗਾਂ ਨਾਲ ਸਵਾਗਤ, ਕਈ ਜ਼ਖ਼ਮੀ
ਏਬੀਪੀ ਸਾਂਝਾ
Updated at:
18 Nov 2018 07:00 PM (IST)
NEXT
PREV
ਅੰਮ੍ਰਿਤਸਰ: ਤਨਖਾਹ ਕਟੌਤੀ ਖਿਲਾਫ ਸੰਘਰਸ਼ ਦਾ ਸੇਕ ਅੱਜ ਸਿੱਖਿਆ ਮੰਤਰੀ ਓਪੀ ਸੋਨੀ ਦੀ ਰਿਹਾਇਸ਼ ਤੱਕ ਪਹੁੰਚਿਆ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਅਧਿਆਪਕ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਸੋਨੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਜਾ ਰਹੇ ਐਸਐਸਏ ਰਮਸਾ ਅਧਿਆਪਕਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਅਧਿਆਪਕਾਂ ਨੂੰ ਪਾਣੀ ਦੀਆਂ ਬੁਛਾੜਾਂ ਦੀ ਮਾਰ ਵੀ ਸਹਿਣੀ ਪਈ। ਇਸ ਦੌਰਾਨ ਕਈ ਅਧਿਆਪਕ ਜ਼ਖ਼ਮੀ ਵੀ ਹੋਏ।
ਇਸ ਤੋਂ ਪਹਿਲਾਂ ਤਨਖ਼ਾਹਾਂ ਵਿੱਚ ਕਟੌਤੀ ਦੇ ਵਿਰੋਧ ਵਿੱਚ ਐਤਵਾਰ ਨੂੰ ਰਨਜੀਤ ਐਵੀਨਿਊ ਦੇ ਪ੍ਰਦਰਸ਼ਨੀ ਮੈਦਾਨ ਵਿੱਚ ਐਸਐਸਏ ਰਮਸਾ ਅਧਿਆਪਕਾਂ ਨੇ ਧਰਨਾ ਵੀ ਦਿੱਤਾ। ਇਸ ਦੇ ਬਾਅਦ ਉਹ ਸਿੱਖਿਆ ਮੰਤਰੀ ਓਪੀ ਸੋਨੀ ਦੀ ਕੋਠੀ ਦਾ ਘਿਰਾਉ ਕਰਨ ਜਾ ਰਹੇ ਸੀ।
ਇਸ ਦੌਰਾਨ ਅਧਿਆਪਕਾਂ ਦੀ ਪੁਲਿਸ ਨਾਲ ਤਿੱਖੀ ਬਹਿਸਬਾਜ਼ੀ ਵੀ ਹੋਈ। ਅਧਿਆਪਕਾਂ ਨੇ ਹਰਤੇਜ ਹਸਪਤਾਲ ਤੇ ਕਚਿਹਰੀ ਚੌਕ ਨੇੜੇ ਲਾਏ ਬੈਰੀਕੇਡ ਵੀ ਤੋੜ ਦਿੱਤੇ ਤੇ ਓਪੀ ਸੋਨੀ ਦੀ ਕੋਠੀ ਵੱਲ ਕੂਚ ਕੀਤਾ। ਉਨ੍ਹਾਂ ਨੂੰ ਖਦੇੜਨ ਲਈ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਆਂ ਤੇ ਪਾਣੀ ਦੀਆਂ ਬੁਛਾੜਾਂ ਵਰ੍ਹਾਈਆਂ।
ਯਾਦ ਰਹੇ ਕਿ ਸਰਵ ਸਿੱਖਿਆ ਅਭਿਆਨ (ਐਸਐਸਏ) ਤੇ ਰਾਸ਼ਟਰੀ ਸੈਕੰਡਰੀ ਸਿੱਖਿਆ ਅਭਿਆਨ (ਰਮਸਾ) ਦੇ 8886 ਅਧਿਆਪਕਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਨਾਲ ਸ਼ਰਤ ਰੱਖੀ ਗਈ ਹੈ ਕਿ ਉਨ੍ਹਾਂ ਨੂੰ ਤਿੰਨ ਸਾਲਾਂ ਲਈ 15 ਹਜ਼ਾਰ ਰੁਪਏ ਤਨਖਾਹ ਮਿਲੇਗੀ। ਅਧਿਆਪਕਾਂ ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਇਸ ਦੇ ਵਿਰੋਧ ਵਿੱਚ ਅਧਿਆਪਕ ਸਰਕਾਰ ਖ਼ਿਲਾਫ਼ ਬਗ਼ਾਵਤ ’ਤੇ ਉੱਤਰੇ ਹਨ।

- - - - - - - - - Advertisement - - - - - - - - -