Jalandhar News: ਜਲੰਧਰ ਦੇ ਲਤੀਫਪੁਰਾ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਇਸ ਲਈ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਲਤੀਫ਼ਪੁਰ ਵਿੱਚ ਉਜਾੜੇ ਗਏ ਲੋਕ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ’ਤੇ ਬੈਠ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਜਿੱਥੋਂ ਉਨ੍ਹਾਂ ਦੇ ਘਰ ਢਾਹੇ ਗਏ ਹਨ, ਉੱਥੇ ਹੀ ਘਰ ਦੁਬਾਰਾ ਬਣਾਏ ਜਾਣ।


ਦੱਸ ਦੇਈਏ ਕਿ 9 ਦਸੰਬਰ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇੰਪਰੂਵਮੈਂਟ ਟਰੱਸਟ ਵੱਲੋਂ ਕਾਰਵਾਈ ਕੀਤੀ ਗਈ ਸੀ। ਪ੍ਰਸ਼ਾਸਨ ਵੱਲੋਂ ਫਲੈਟ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਪੀੜਤ ਲਤੀਫਪੁਰਾ ਵਿੱਚ ਹੀ ਘਰਾਂ ਦੀ ਮੰਗ ਕਰ ਰਹੇ ਹਨ।


ਇਹ ਵੀ ਪੜ੍ਹੋ: Valentine Day 2023: ਆਖਰ 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦਾ ‘ਵੈਲੇਂਟਾਈਨ ਡੇਅ’? ਜਾਣੋ ਇਸ ਦਾ ਇਤਿਹਾਸ


ਉਧਰ, ਜਲੰਧਰ 'ਚ ਚੋਣਾਂ ਸਿਰ 'ਤੇ ਹਨ ਤੇ ਲਤੀਫਪੁਰਾ ਦਾ ਮਾਮਲਾ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਲਤੀਫਪੁਰਾ ਵਿੱਚ ਨਗਰ ਸੁਧਾਰ ਟਰੱਸਟ ਵੱਲੋਂ ਜਿਨ੍ਹਾਂ ਲੋਕਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਵੱਲੋਂ ਵਿਚਕਾਰਲਾ ਰਸਤਾ ਲੱਭ ਕੇ ਬੀਬੀ ਭਾਨੀ ਕੰਪਲੈਕਸ ਦੇ ਪਿੱਛੇ ਕਾਲੀਆ ਕਲੋਨੀ ਤੇ ਅਮਰਦਾਸ ਨਗਰ ਵਿੱਚ ਫਲੈਟ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ, ਪਰ ਲੋਕਾਂ ਨੇ ਸਰਕਾਰ ਦੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ।


ਹਾਸਲ ਜਾਣਕਾਰੀ ਮੁਤਾਬਕ ਲੋਕਾਂ ਨੇ ਅੱਜ ਤੋਂ ਲਤੀਫਪੁਰਾ ਵਿੱਚ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਕਿਤੇ ਨਹੀਂ ਜਾਣਗੇ। ਉਹ ਵਾਪਸ ਲਤੀਫਪੁਰਾ ਵਿੱਚ ਹੀ ਆਪਣਾ ਘਰ ਬਣਾਉਣਗੇ। ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਗਏ ਫਲੈਟ ਬਹੁਤ ਹੀ ਘਟੀਆ ਕੁਆਲਿਟੀ ਦੇ ਹਨ ਤੇ ਇੰਨੇ ਤੰਗ ਹਨ ਕਿ ਉਨ੍ਹਾਂ ਦੇ ਪਰਿਵਾਰ ਇਨ੍ਹਾਂ ਵਿੱਚ ਐਡਜਸਟ ਨਹੀਂ ਹੋ ਸਕਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Valentine's Day 2023: ਦੁਨੀਆ ਦੇ ਕਈ ਮੁਲਕਾਂ 'ਚ ਨਹੀਂ ਮਨਾ ਸਕਦੇ ਵੈਲੇਨਟਾਈਨ ਡੇ, ਜਾਣੋ ਇਨ੍ਹਾਂ ਛੇ ਮੁਲਕਾਂ ਦੇ ਕਾਨੂੰਨ