ਪੜਚੋਲ ਕਰੋ

ਸ਼ਹਿਰਾਂ ਨੂੰ ਹਰਿਆ-ਭਰਿਆ ਬਣਾਉਣਾ ਲਈ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦੀ ਸ਼ੁਰੂਆਤ

ਡਾ. ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰਾਂ, ਧਾਰਮਿਕ ਆਗੂਆਂ/ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਸਿਆਸੀ ਆਗੂਆਂ ਨੂੰ ਵੀ  ਸ਼ਾਮਲ ਕੀਤਾ ਜਾਵੇਗਾ।

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜੋ ਸੂਬੇ ਦੇ 12 ਨਗਰ ਨਿਗਮਾਂ ਅਤੇ ਕਲਾਸ-1 ਯੂ.ਐਲ.ਬੀਜ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਏਗੀ।

ਡਾ. ਨਿੱਜਰ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਇੱਕ ਪ੍ਰੋਗਰਾਮ ਦੌਰਾਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਉਪਰੰਤ ਉਨ੍ਹਾਂ ਸੀਵਰੇਜ, ਸੜਕਾਂ ਅਤੇ ਪਾਰਕਾਂ ਦੀ ਸਫਾਈ ਦਾ ਜਾਇਜ਼ਾ ਲਿਆ।  ਇਸ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਡਾ, ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਜੀਵਨ ਦਾ ਜ਼ਰੀਆ ਬਣਾ ਕੇ ਸਾਡੇ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣਾ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਵਸਨੀਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ।

ਡਾ. ਨਿੱਜਰ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਾਈਚਾਰੇ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਸ਼ੁੱਕਰਵਾਰ ਨੂੰ ਇੱਕ ਜਾਂ ਦੋ ਵਾਰਡਾਂ ਵਿੱਚ ਹਰੇਕ ਯੂ.ਐਲ.ਬੀ. ਦੇ ਸਾਰੇ ਭਾਈਵਾਲਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਹਨਾਂ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਣ ਲਈ ਮਿੱਥੇ ਪ੍ਰੋਗਰਾਮ ਅਨੁਸਾਰ ਅਧਿਕਾਰੀਆਂ ਵੱਲੋਂ ਉਹਨਾਂ ਵਾਰਡਾਂ ਦਾ ਦੌਰਾ ਕੀਤਾ ਜਾਵੇਗਾ ਤਾਂ ਜੋ ਇਸ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਮਿੱਥੇ ਗਏ ਦਿਨ ਲੋੜੀਦੇ ਉਪਕਰਣਾਂ ਦੇ ਨਾਲ ਲੋੜੀਂਦੀ ਮੈਨਪਾਵਰ ਉਪਲਬਧ ਹੋਵੇ।

ਡਾ. ਨਿੱਜਰ ਨੇ ਦੱਸਿਆ ਕਿ ਮੇਰਾ ਸ਼ਹਿਰ-ਮੇਰਾ ਮਾਨ ਨੂੰ ਕਮਿਊਨਿਟੀ ਅਧਾਰਤ ਮੁਹਿੰਮ ਬਣਾਉਣ ਲਈ ਵਾਰਡਾਂ ਦੇ ਲੋਕ, ਕਮਿਊਨਿਟੀ ਲੀਡਰਾਂ, ਧਾਰਮਿਕ ਆਗੂਆਂ, ਐਨ.ਜੀ.ਓ./ ਸਮਾਜਿਕ ਧਾਰਮਿਕ ਸੰਸਥਾਵਾਂ ਅਤੇ ਸਥਾਨਕ ਸਿਆਸੀ ਆਗੂਆਂ ਨੂੰ ਵੀ  ਸ਼ਾਮਲ ਕੀਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਯੂ.ਐਲ.ਬੀਜ਼ ਨੂੰ ਵਾਰਡ ਕਮੇਟੀਆਂ/ਮੁਹੱਲਾ ਕਮੇਟੀਆਂ ਦੇ ਗਠਨ ਨੂੰ ਵੀ ਉਤਸ਼ਾਹਿਤ ਕਰਨਾ ਚਾਹੀਦਾ ਹੈ ਜੋ ਆਪਣੇ ਵਾਰਡਾਂ/ਮੁਹੱਲਿਆਂ ਦੀ ਪ੍ਰਭਾਵਸ਼ਾਲੀ ਸਫਾਈ  ਨਿਯਮਤ ਤੌਰ 'ਤੇ ਯਕੀਨੀ ਬਣਾਈ ਜਾ ਸਕੇ। 

ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਅਤੇ ਸਵੱਛਤਾ ਤੇ ਸਾਫ਼ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ 'ਮੇਰਾ ਸ਼ਹਿਰ-ਮੇਰਾ ਮਾਨ' ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਉਹ ਵਧ ਚੜ੍ਹ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਸਾਕਾਰ ਕੀਤਾ ਜਾ ਸਕੇl

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਸਵੱਛਤਾ ਅਪਣਾਓ ਅਤੇ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੇ ਵਿਸ਼ੇ 'ਤੇ ਇਕ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈl ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਮੌਜੂਦ ਸਨ। 

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget