ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਬੜੇ ਹੀ ਦੁੱਖ ਦੀ ਗੱਲ ਹੈ ਕਿ ਅਪਰਾਧੀ ਪ੍ਰਵਿਰਤੀ ਵਾਲੇ ਅਨਸਰ ਬਿਨਾ ਕਿਸੇ ਡਰ ਭੈਅ ਦੇ ਬੇਖ਼ੌਫ ਹੋ ਕੇ ਦਿਨ ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।


ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਅਜਿਹੀਆਂ ਗੰਭੀਰ ਘਟਨਾਵਾਂ ਤੋਂ ਅਣਗੌਲਿਆਂ ਹੋ ਆਪਣੀ ਨਵੀਂ ਬਣਾਈ ਗੁਫ਼ਾ ਵਿੱਚ ਆਰਾਮ ਫ਼ਰਮਾ ਰਹੇ ਹਨ। ਜਿਸ ਤੋਂ ਸਪਸ਼ਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਜਨਤਾ ਦਾ ਬਿਲਕੁਲ ਵੀ ਫ਼ਿਕਰ ਨਹੀਂ ਹੈ।

ਪੰਜਾਬ 'ਚ ਕੋਰੋਨਾ ਬੇਲਗਾਮ: ਮੁੜ ਲੌਕਡਾਊਨ ਦੀ ਤਿਆਰੀ, ਹੁਣ ਇੱਥੇ-ਇੱਥੇ ਹੋਏਗੀ ਸਖਤੀ

'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੱਟੀ ਦੇ ਕੈਰੋਂ ਪਿੰਡ 'ਚ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਪੰਜ ਦਾ ਕਤਲ, ਅਬੋਹਰ ਵਿਖੇ ਇੱਕ ਸੀਆਈਡੀ ਅਫ਼ਸਰ ਦੀ ਗੋਲੀਆਂ ਮਾਰ ਕੇ ਹੱਤਿਆ 'ਤੇ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਹੋ ਚੁੱਕੀ ਹੈ, ਇਸ ਦਾ ਜ਼ਿੰਮੇਵਾਰ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ।

ਚੀਨ ਨੇ ਮੁੜ ਲਿਆ ਭਾਰਤ ਨਾਲ ਪੁੱਠਾ ਪੰਗਾ, ਭਾਰਤੀ ਫੌਜ ਨੇ ਵੀ ਕਮਰ ਕੱਸੀ

ਚੀਮਾ ਨੇ ਕਿਹਾ ਕਿ ਸੂਬੇ ਅੰਦਰ ਅਪਰਾਧੀ ਬੇਖ਼ੌਫ ਘੁੰਮ ਰਹੇ ਹਨ। ਬੇਲੋੜੇ ਸਿਆਸੀ ਦਖ਼ਲ ਅਤੇ ਅੱਤ ਦਰਜੇ ਦੇ ਭ੍ਰਿਸਟਾਚਾਰ ਕਾਰਨ ਸਮੁੱਚਾ ਪ੍ਰਸ਼ਾਸਨ ਅਤੇ ਪੁਲਿਸ ਤੰਤਰ ਨਕਾਰਾ ਹੋ ਚੁੱਕਿਆ ਹੈ। ਚੀਮਾ ਨੇ ਕਿਹਾ ਹੈਰਾਨੀਜਨਕ ਤਾਂ ਇਹ ਹੈ ਜਿੱਥੇ ਅਪਰਾਧੀ ਬੇਖ਼ੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਉੱਥੇ ਕਾਨੂੰਨ ਨੂੰ ਮੰਨਣ ਵਾਲਾ ਆਮ ਨਾਗਰਿਕ ਡਰ ਅਤੇ ਭੈਅ ਦੇ ਮਾਹੌਲ ਵਿੱਚ ਜੀਅ ਰਿਹਾ ਹੈ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ