Punjab News: ਅੰਮ੍ਰਿਤਸਰ 'ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO 'ਤੇ ਹਮਲਾ ਕਰ ਦਿੱਤਾ। ਮਹਿਲਾ ਐਸਐਚਓ ਨੂੰ ਜ਼ਖ਼ਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ਪੰਜਾਬ ਦੀ ਕਾਨੂੰਨ ਵਿਵਸਥਾ ਭਗਵੰਤ ਮਾਨ ਜੀ ਬਿਲਕੁਲ ਰੱਬ ਆਸਰੇ ਹੋ ਗਈ ਹੈ। ਕਾਨੂੰਨ ਦੇ ਰੱਖਵਾਲਿਆਂ ‘ਤੇ ਹੀ ਬਦਮਾਸ਼ ਬੇਖੌਫ ਹੋ ਕੇ ਹਮਲੇ ਕਰ ਰਹੇ ਹਨ। ਡਿਊਟੀ ਦੌਰਾਨ ਐਸ.ਐਚ.ਓ. ਅਮਨਜੋਤ ਕੌਰ ਉੱਤੇ ਇਸ ਤਰ੍ਹਾਂ ਦਾ ਹਮਲਾ ਬੇਹੱਦ ਨਿੰਦਣਯੋਗ ਹੈ।
dir="ltr">ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਨਿਕਲਿਆ ਜ਼ਨਾਜਾ!
ਜਿਸ ਰਾਜ ਵਿੱਚ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਹੀ ਸੁਰੱਖਿਅਤ ਨਹੀਂ ਉਸ ਵਿੱਚ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਸੂਬੇ ਵਿੱਚ ਗੁੰਡਾਗਰਦੀ ਦਾ ਮਾਹੌਲ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਦਿਨ ਦਿਹਾੜੇ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਜਾ ਰਿਹਾ ਹੈ।
ਕੀ ਇਹੀ ਹੈ ਤੁਹਾਡਾ… pic.twitter.com/aKxAj9rcmm— Punjab Congress (@INCPunjab) August 3, 2024
ਪੰਜਾਬ ਕਾਂਗਰਸ ਨੇ ਆਪਣੇ ਅਧਿਕਾਰਿਕ ਸੋਸ਼ਲ ਮੀਡੀਆ 'ਤੇ ਲਿਖਿਆ, ਆਪ ਸਰਕਾਰ ਦੇ ਰਾਜ ਵਿੱਚ ਕਾਨੂੰਨ ਵਿਵਸਥਾ ਦਾ ਨਿਕਲਿਆ ਜ਼ਨਾਜਾ! ਜਿਸ ਰਾਜ ਵਿੱਚ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਹੀ ਸੁਰੱਖਿਅਤ ਨਹੀਂ ਉਸ ਵਿੱਚ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਸੂਬੇ ਵਿੱਚ ਗੁੰਡਾਗਰਦੀ ਦਾ ਮਾਹੌਲ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਕਿ ਦਿਨ ਦਿਹਾੜੇ ਪੁਲਿਸ ਕਰਮਚਾਰੀਆਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਕੀ ਇਹੀ ਹੈ ਤੁਹਾਡਾ ‘ਬਦਲਾਅ’?
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਦਲ ਦੀ ਹੈ। ਬੀਤੀ ਰਾਤ ਪਿੰਡ ਮੁੱਦਲ ਵਿੱਚ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਜਿਸ ਦੀ ਸੂਚਨਾ ਵੇਰਕਾ ਥਾਣੇ ਨੂੰ ਭੇਜ ਦਿੱਤੀ ਗਈ। ਵੇਰਕਾ ਥਾਣੇ ਦੀ ਐਸਐਚਓ ਮਨਦੀਪ ਕੌਰ ਮੌਕੇ ’ਤੇ ਪੁੱਜੇ। ਰਾਤ ਦਾ ਸਮਾਂ ਹੋਣ ਕਰਕੇ ਉਹ ਵਰਦੀ ਵਿੱਚ ਨਹੀਂ ਸੀ। ਇਸੇ ਦੌਰਾਨ ਇੱਕ ਗੁੱਟ ਨੇ ਐਸਐਚਓ ’ਤੇ ਹਮਲਾ ਕਰ ਦਿੱਤਾ।