Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਅੱਜ ਕਾਂਗਰਸ ਨੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਅੱਜ ਜਿਵੇਂ ਹੀ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਕਾਨੂੰਨ ਵਿਵਸਥਾ ’ਤੇ ਬਹਿਸ ਕਰਨ ਦੀ ਮੰਗ ਕੀਤੀ। 


ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਬਾਰੇ ਮਤੇ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕ 'ਆਪ' ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਦਨ ਵਿਚਾਲੇ ਆ ਗਏ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਹੋਈ। 


ਇਹ ਵੀ ਪੜ੍ਹੋ : Punjab Breaking News LIVE: ਪੰਜਾਬ ਵਿਧਾਨ ਸਭਾ 'ਚ ਹੰਗਾਮਾ, ਕਈ ਪ੍ਰਸਤਾਵਾਂ 'ਤੇ ਲੱਗੀ ਮੋਹਰ, ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਪਰਗਟ ਸਿੰਘ ਨੇ 'ਆਪ' ਨੂੰ ਘੇਰਿਆ


ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੀਕਰ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਕਿਹਾ। ਉਨ੍ਹਾਂ ਸਪੀਕਰ ’ਤੇ ਸਰਕਾਰ ਦੇ ਹੁਕਮ ਮੁਤਾਬਕ ਚੱਲਣ ਦਾ ਦੋਸ਼ ਲਾਇਆ। ਕਾਂਗਰਸੀ ਵਿਧਾਇਕਾਂ ਨੇ 45 ਮਿੰਟ ਤੱਕ ਸਦਨ ​​'ਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ