ਪੜਚੋਲ ਕਰੋ
Advertisement
ਬੀਜੇਪੀ ਨੂੰ ਖਤਰਾ! ਨਿਗਮ ਚੋਣਾਂ 'ਚ ਕਿਵੇਂ ਕਰਨਗੇ ਰੈਲੀਆਂ? ਰਾਜਪਾਲ ਕੋਲ ਕੈਪਟਨ ਸਰਕਾਰ ਦੀ ਸ਼ਿਕਾਇਤ
ਪੰਜਾਬ ਵਿੱਚ ਅਗਲੇ ਸਮੇਂ ਦੌਰਾਨ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵੇਲੇ ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਬੀਜੇਪੀ ਲੀਡਰਾਂ ਦਾ ਜਨਤਾ ਵਿੱਚ ਜਾਣਾ ਔਖਾ ਹੋਇਆ ਪਿਆ ਹੈ।
ਚੰਡੀਗੜ੍ਹ: ਬੀਜੇਪੀ ਅੱਜ ਕੈਪਟਨ ਸਰਕਾਰ ਦੀ ਸ਼ਿਕਾਇਤ ਲੈ ਕੇ ਪੰਜਾਬ ਦੇ ਰਾਜਪਾਲ ਕੋਲ ਪਹੁੰਚ ਗਈ। ਬੀਜੇਪੀ ਦੇ ਵਫ਼ਦ ਵੱਲੋਂ ਰਾਜਪਾਲ ਮੁਲਾਕਾਤ ਕੀਤੀ ਗਈ। ਇਸ ਬਾਰੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ 'ਚ ਅਮਨ-ਕਾਨੂੰਨ ਦੀ ਵਿਵਸਥਾ ਠੀਕ ਨਹੀਂ।
ਉਨ੍ਹਾਂ ਕਿਹਾ ਕਿ ਆਗਾਮੀ ਨਗਰ ਨਿਗਮ ਚੋਣਾਂ ਲਈ ਇਹ ਮਾਹੌਲ ਸਹੀ ਨਹੀਂ, ਕਿਉਂਕਿ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਲਈ ਲੋਕਾਂ ਤੱਕ ਆਪਣੀ ਗੱਲ ਲਿਜਾਉਣ ਜਾਂ ਰੈਲੀ ਕਰਨ ਲਈ ਸਹੀ ਮਾਹੌਲ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਡੀਜੀਪੀ ਕਾਂਗਰਸ ਦੀ ਕਠਪੁਤਲੀ ਬਣੇ ਹੋਏ ਹਨ। ਕਾਂਗਰਸ ਭਾਜਪਾ ਨੂੰ ਚੋਣਾਂ ਤੋਂ ਦੂਰ ਰੱਖਣਾ ਚਾਹੁੰਦੀ ਹੈ, ਇਸ ਲਈ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ।
ਸਿਰਫ ਨਸ਼ੇ ਕਰਕੇ ਅਫੀਮ 'ਬਦਨਾਮ', ਬਹੁਤ ਘੱਟ ਲੋਕ ਜਾਣਦੇ ਇਸ ਫਾਇਦੇ, ਕਈ ਬਿਮਾਰੀਆਂ ਦਾ ਰਾਮਬਾਨ ਇਲਾਜ
ਦੱਸ ਦਈਏ ਕਿ ਪੰਜਾਬ ਵਿੱਚ ਅਗਲੇ ਸਮੇਂ ਦੌਰਾਨ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵੇਲੇ ਕਿਸਾਨਾਂ ਨੇ ਬੀਜੇਪੀ ਲੀਡਰਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਬੀਜੇਪੀ ਲੀਡਰਾਂ ਦਾ ਜਨਤਾ ਵਿੱਚ ਜਾਣਾ ਔਖਾ ਹੋਇਆ ਪਿਆ ਹੈ। ਅਜਿਹੇ ਵਿੱਚ ਜੇਕਰ ਚੋਣਾਂ ਹੁੰਦੀਆਂ ਹਨ ਤਾਂ ਬੀਜੇਪੀ ਨੂੰ ਵੱਡਾ ਨੁਕਸਾਨ ਹੋਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
Advertisement