Lawrence Bishnoi Gang: ਹਰਿਆਣਾ ਸਰਕਾਰ ਅਪਰਾਧੀਆਂ ਖਿਲਾਫ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਲੜੀ 'ਚ ਸੋਨੀਪਤ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਹ ਜਾਣਕਾਰੀ ਥਾਣਾ ਬਹਿਲਗੜ੍ਹ ਦੇ ਇੰਚਾਰਜ ਰਾਜੀਵ ਕੁਮਾਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸ਼ੂਟਰ ਅਕਸ਼ੇ ਪਲਡਾ ਦਾ ਪਿੰਡ ਪਲਡਾ ਦੀ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਮਕਾਨ ਬਣਿਆ ਹੋਇਆ ਸੀ।
ਹਰਿਆਣਾ ਪੰਚਾਇਤ ਵਿਭਾਗ ਨੇ ਇਸ ਨੂੰ ਢਾਹੁਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਉਥੇ ਪਹੁੰਚ ਗਿਆ ਤੇ ਨਾਜਾਇਜ਼ ਮਕਾਨ ਨੂੰ ਢਾਹ ਦਿੱਤਾ ਗਿਆ। ਅਕਸ਼ਰ ਪਲਡਾ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।
ਲਾਰੈਂਸ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ
ਅਕਸ਼ੇ ਪਲਡਾ ਦੇ ਗਰੋਹ ਦਾ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਵੀ ਲੰਬੇ ਸਮੇਂ ਤੋਂ ਸਲਾਖਾਂ ਪਿੱਛੇ ਹੈ। ਉਸ ਖਿਲਾਫ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਆਦਿ ਵਰਗੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਸਾਲ 2014 ਵਿੱਚ ਪਹਿਲੀ ਵਾਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕੀਤਾ ਸੀ ਪਰ ਉਹ ਪੁਲਿਸ ਨੂੰ ਚਕਮਾ ਦੇ ਕੇ ਮੁਹਾਲੀ ਤੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ 2016 ਵਿੱਚ ਉਸ ਨੂੰ ਪੁਲਿਸ ਨੇ ਫੜ ਲਿਆ ਸੀ। ਉਹ ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਸੀ। ਫਿਰ ਦੋ ਸਾਲ ਪਹਿਲਾਂ ਉਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਸਮੇਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ।
ਬਿਸ਼ਨੋਈ 'ਤੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਦੋਸ਼
ਕੁਝ ਦਿਨ ਪਹਿਲਾਂ ਲਾਰੈਂਸ ਬਿਸ਼ਨੋਈ ਦਾ ਇੱਕ ਵੀਡੀਓ ਰਿਲੀਜ਼ ਹੋਇਆ ਸੀ। ਇਸ 'ਚ ਉਹ ਪਾਕਿਸਤਾਨ ਦੇ ਡੌਨ ਨੂੰ ਈਦ ਦੀ ਵਧਾਈ ਦਿੰਦੇ ਸੁਣਿਆ ਗਿਆ। ਪ੍ਰਸ਼ਾਸਨ ਨੇ ਵੀਡੀਓ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਇਹ ਸਾਬਰਮਤੀ ਜੇਲ੍ਹ ਦੀ ਨਹੀਂ। ਹਾਲ ਹੀ 'ਚ ਅਭਿਨੇਤਾ ਸਲਮਾਨ ਖਾਨ 'ਤੇ ਹੋਏ ਜਾਨਲੇਵਾ ਹਮਲੇ ਦੀ ਜ਼ਿੰਮੇਵਾਰੀ ਵੀ ਲਾਰੈਂਸ ਗੈਂਗ ਨੇ ਲਈ ਸੀ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਮਾਮਲੇ 'ਚ ਕਈ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।