ਚੰਡੀਗੜ੍ਹ: ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਜਲੰਧਰ ਦੇ ਪਿੰਡ ਮੱਲੀਆਂ 'ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ (Sandeep Nangal Demise) ਦਾ ਗੋਲੀਆਂ ਕਤਲ ਕਰ ਦਿੱਤਾ ਸੀ। ਸੰਦੀਪ ਕੈਨੇਡਾ ਦਾ ਨਿਵਾਸੀ ਸੀ ,ਜਿਨ੍ਹਾਂ ਦੇ ਸਿਰ 'ਚ ਗੋਲੀ ਮਾਰ ਦੇ ਕਤਲ ਕਰ ਦਿੱਤਾ ਗਿਆ ਹੈ। ਉਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਖਿਡਾਰੀ ਸੰਦੀਪ ਨੂੰ ਹਸਪਤਾਲ ਲੈ ਗਏ ਸਨ ਪਰ ਉਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫੇਦ ਰੰਗ ਦੀ ਸਵਿੱਫਟ ਕਾਰ 'ਚ ਆਏ ਸਨ ਤੇ ਸੰਦੀਪ 'ਤੇ ਹਮਲਾ ਕਰਕੇ ਫਰਾਰ ਹੋ ਗਏ। ਹਮਲਾਵਰਾਂ ਨੇ ਅਚਾਨਕ ਫਾਈਰਿੰਗ ਕਰ ਦਿੱਤੀ ਜਿਸ ਨਾਲ ਚੱਲਦੇ ਮੈਚ 'ਚ ਭੱਜ ਦੌੜ ਮਚ ਰਹੀ ਹੈ।
ਪੰਜਾਬ ਪੁਲਿਸ ਨੂੰ ਮੌਕੇ ਤੋਂ ਮਿਲੇ 10-12 ਖਾਲੀ ਕਾਰਤੂਸ
ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਕੋਦਰ ਦੇ ਡੀਐਸਪੀ ਲਖਵਿੰਦਰ ਸਿੰਘ ਮੱਲ ਅਤੇ ਥਾਣਾ ਸਦਰ ਨਕੋਦਰ ਦੇ ਐਸਐਚਓ ਪਰਮਿੰਦਰ ਸਿੰਘ ਅਤੇ ਉੱਗੀ ਥਾਣੇ ਦੇ ਐਸਆਈ ਬਲਜਿੰਦਰ ਸਿੰਘ ਮੌਕੇ ’ਤੇ ਪੁੱਜੇ। ਐਸਐਚਓ ਪਰਮਿੰਦਰ ਸਿੰਘ ਨੇ ਕਿਹਾ ਕਿ ਹਮਲਾਵਰਾਂ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ। ਪੁਲਿਸ ਨੇ ਮੌਕੇ ਤੋਂ ਕਰੀਬ 10-12 ਖਾਲੀ ਕਾਰਤੂਸ ਬਰਾਮਦ ਕੀਤੇ ਹਨ। ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਨਗਰ ਨਿਵਾਸੀਆਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਪ੍ਰਸ਼ਾਸਨ ਤੋਂ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Farmer Protest: ਕੇਂਦਰ ਸਰਕਾਰ ਨੇ ਤਿੰਨ ਮਹੀਨਿਆਂ ਮਗਰੋਂ ਵੀ ਨਹੀਂ ਮੰਨੀਆਂ ਕਿਸਾਨਾਂ ਦੀ ਮੰਗਾਂ, ਸੰਯੁਕਤ ਮੋਰਚੇ ਵੱਲੋਂ ਮੁੜ ਅੰਦੋਲਨ ਦਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490