Ludhiana News: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਜਲੰਧਰ ਤੇ ਮੋਗਾ ਪੁਲਿਸ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਪਹੁੰਚੀਆਂ ਪਰ ਇਸ ਦੌਰਾਨ ਅਦਾਲਤ ਨੇ ਮੋਗਾ ਪੁਲਿਸ ਨੇ ਟਰਾਂਸਿਟ ਰਿਮਾਂਡ ਹਾਸਲ ਕਰ ਲਿਆ। ਹੁਣ ਮੋਗਾ ਪੁਲਿਸ ਲਾਰੈਂਸ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਸਖ਼ਤ ਸੁਰੱਖਿਆ ਹੇਠ ਲਾਰੈਂਸ ਬਿਸ਼ਨੋਈ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋ ਘੰਟੇ ਤੱਕ ਸੁਣਵਾਈ ਚੱਲਣ ਤੋਂ ਬਾਅਦ ਅਦਾਲਤ ਨੇ ਮੋਗਾ ਪੁਲਿਸ ਨੂੰ ਲਾਰੈਂਸ ਦਾ ਟਰਾਂਸਿਟ ਰਿਮਾਂਡ ਦੇ ਦਿੱਤਾ ਹੈ।  


Kotakpura Police Firing Case : ਐਸਆਈਟੀ ਨੇ ਕੋਟਕਪੂਰਾ ਪੁਲਿਸ ਫਾਇਰਿੰਗ ਸਬੰਧੀ ਸਾਬਕਾ ਮੁੱਖ ਮੰਤਰੀ ਬਾਦਲ ਤੋਂ ਤਿੰਨ ਘੰਟੇ ਕੀਤੇ ਸਵਾਲ-ਜਵਾਬ


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਟਰਾਂਸਿਟ ਰਿਮਾਂਡ ਹਾਸਲ ਕੀਤਾ ਹੈ। ਹੁਣ ਮੋਗਾ ਪੁਲਿਸ ਅਦਾਲਤ ਵਿੱਚ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਮਾਮਲਾ ਕੀ ਸੀ ਇਸ ਬਾਰੇ ਮੋਗਾ ਪੁਲਿਸ ਹੀ ਜਾਣਕਾਰੀ ਦੇਵੇਗੀ। 


Farmer Protest: ਮੋਦੀ ਸਰਕਾਰ ਵਾਂਗ ਹੀ ਭਗਵੰਤ ਮਾਨ ਸਰਕਾਰ ਖਿਲਾਫ਼ ਡਟੇ ਕਿਸਾਨ, CM ਦੀ ਕੋਠੀ ਸਾਹਮਣੇ ਹਜ਼ਾਰਾਂ ਕਿਸਾਨਾਂ ਵੱਲੋਂ ਪੱਕਾ ਡੇਰਾ


ਉੱਥੇ ਹੀ ਇਸ ਸਬੰਧੀ ਬਲਵਿੰਦਰ ਸਿੰਘ ਅਸਿਸਟੈਂਟ ਜ਼ਿਲ੍ਹਾ ਅਟਾਰਨੀ ਨੇ ਦੱਸਿਆ ਕਿ ਬੰਬੀਹਾ ਗਰੁੱਪ ਨਾਲ ਸਬੰਧਤ ਹਰਪ੍ਰੀਤ ਸਿੰਘ ਪੇਂਟਾ ਦੇ ਕਤਲ ਮਾਮਲੇ ਵਿੱਚ ਇਹ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮਾਮਲਾ 2 ਅਪ੍ਰੈਲ 2022 ਦਾ ਹੈ। ਐਫਆਈਆਰ ਨੰਬਰ 53 ਤਹਿਤ ਇਹ ਟਰਾਂਸਿਟ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਬਾਘਾਪੁਰਾਣਾ ਕੋਰਟ ਵਿੱਚ ਮੋਗਾ ਪੁਲਿਸ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।


ਪਾਕਿਸਤਾਨ 'ਚ ਹਿੰਦੂਆਂ 'ਤੇ ਢਾਹਿਆ ਕਹਿਰ, ਇੱਕੋ ਮਹੀਨੇ 15 ਹਿੰਦੂਆਂ ਦੀ ਹੱਤਿਆ, ਅੱਠ ਕੁੜੀਆਂ ਅਗਵਾ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।