ਲੁਧਿਆਣਾ: ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ। ਮਾਮਲਾ ਕਤਲ ਕਾਂਡ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਉਸਨੂੰ 14 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। 


ਲੁਧਿਆਣਾ ਦੇ ਰਾਹੋਂ ਰੋਡ ਸਥਿਤ ਕੇਬਲ ਅਪਰੇਟਰ ਦੇ ਕਤਲਕਾਂਡ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਮਾਨਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 14 ਦਿਨਾਂ ਲਈ ਪੁਲੀਸ ਰਿਮਾਂਡ 'ਤੇ ਭੇਜ ਦਿੱਤਾ।


ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਸਹਾਇਕ ਅਟਾਰਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਕਈ ਤੱਥਾਂ 'ਤੇ ਬਹਿਸਬਾਜ਼ੀ ਹੋਈ।ਮਾਮਲਾ ਮਿਹਰਬਾਨ ਅਧੀਨ ਪੈਂਦੇ ਇਲਾਕੇ 'ਚ ਕੇਬਲ ਅਪਰੇਟਰ ਦੇ ਮਰਨ ਨਾਲ ਜੁੜਿਆ ਹੋਇਆ ਹੈ। ਜਿਸ ਕੋਲੋਂ ਫ਼ਿਰੌਤੀ ਮੰਗੀ ਜਾ ਰਹੀ ਸੀ ਅਤੇ ਇਸੇ ਨੂੰ ਲੈ ਕੇ ਅੱਜ ਜ਼ਿਲ੍ਹਾ ਅਦਾਲਤ 'ਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕਰਨ ਤੋਂ ਬਾਅਦ 14 ਦਿਨਾਂ ਲਈ ਰਿਮਾਂਡ 'ਤੇ ਭੇਜਿਆ ਗਿਆ।ਉਨ੍ਹਾਂ ਕਿਹਾ ਕਿ ਇਸ ਵਿੱਚ ਵਰਤੇ ਗਏ ਹਥਿਆਰ ਅਤੇ ਹੋਰ ਸਮੱਗਰੀ ਬਰਾਮਦਗੀ ਹੋਣੀ ਬਾਕੀ ਹੈ। ਜਿਸ ਨੂੰ ਲੈ ਕੇ ਕੋਰਟ ਨੇ ਇਸ 'ਤੇ ਫੈਸਲਾ ਸੁਣਾਉਣਾ ਹੈ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: