ਪੜਚੋਲ ਕਰੋ
Advertisement
ਅੱਜ ਅੰਮ੍ਰਿਤਸਰ 'ਚ ਲਾਰੈਂਸ ਬਿਸ਼ਨੋਈ ਦੀ ਪੇਸ਼ੀ : ਗੈਂਗਸਟਰਾਂ ਨੂੰ ਲੈ ਕੇ ਸਖ਼ਤ ਸੁਰੱਖਿਆ 'ਚ ਰਾਤ 12.30 ਵਜੇ SSOC ਪਹੁੰਚੀ ਪੁਲਿਸ , ਏਜੰਸੀਆਂ ਕਰਨਗੀਆਂ ਪੁੱਛਗਿੱਛ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ।
ਨਵੀਂ ਦਿੱਲੀ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਤ 12.30 ਵਜੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਿਆਂਦਾ ਗਿਆ। ਸੋਮਵਾਰ ਸ਼ਾਮ ਮਾਨਸਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲੀਸ ਨੇ 24 ਘੰਟੇ ਦੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ, ਜਿਸ ਤਹਿਤ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਹੈ ਅਤੇ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਰੱਖਿਆ ਗਿਆ ਹੈ।
ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਇੱਥੇ ਮੌਜੂਦ ਸਨ। SSOC ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਹਨ। ਥ੍ਰੀ ਲੇਅਰ ਸਕਿਓਰਿਟੀ ਲਗਾਈ ਗਈ ਹੈ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਵਾਲੇ ਲਾਰੇਂਸ ਬਿਸ਼ਨੋਈ ਤੋਂ ਸਾਰੀ ਰਾਤ ਪੁੱਛਗਿੱਛ ਕਰਦੇ ਰਹੇ।
ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ
ਸੂਤਰਾਂ ਮੁਤਾਬਕ ਲਾਰੇਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਜਾਣਾ ਹੈ। ਸਵੇਰੇ ਪੰਜਾਬ ਪੁਲਿਸ ਦਾ ਕਾਫ਼ਲਾ ਲਾਰੈਂਸ ਨਾਲ ਅੰਮ੍ਰਿਤਸਰ ਕੋਰਟ ਲਈ ਰਵਾਨਾ ਹੋਵੇਗਾ, ਜਿਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਪੁਲੀਸ ਲਾਰੈਂਸ ਦੀ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਉਸ ਦਾ ਰਿਮਾਂਡ ਹਾਸਲ ਕਰੇਗੀ। ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਵਾਪਸ ਐੱਸਐੱਸਓਸੀ ਦਫ਼ਤਰ ਲਿਜਾਇਆ ਜਾਵੇਗਾ, ਜਿੱਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਮਿਲਿਆ ਰਿਮਾਂਡ
3 ਅਗਸਤ 2021 ਨੂੰ ਕਤਲ ਕੀਤੇ ਗਏ ਰਾਣਾ ਕੰਧੋਵਾਲੀਆ ਕਤਲ ਕੇਸ ਦੀ ਜਾਂਚ ਲਈ ਅੰਮ੍ਰਿਤਸਰ ਦੇ ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ 'ਤੇ ਸਥਿਤ ਕੇਡੀ ਹਸਪਤਾਲ 'ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ 'ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਏ ਹੋਏ ਸਨ।
ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਲਾਰੈਂਸ ਨੂੰ ਲੈ ਕੇ ਆਈ ਹੈ ਤਾਂ ਉਸ ਤੋਂ ਹੋਰ ਮਾਮਲਿਆਂ ਵਿੱਚ ਵੀ ਪੁੱਛਗਿੱਛ ਕੀਤੀ ਜਾਵੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement