Punjab Politics: ਮਾਨ ਸਰਕਾਰ 'ਤੇ ਬਾਦਲ ਦਾ ਹਮਲਾ, 'ਪੰਜਾਬ ਚ ਲਾਰੈਂਸ ਬਿਸ਼ਨੋਈ ਦੀ ਸਰਕਾਰ, ਉਹੀ ਤੈਅ ਕਰਦਾ ਹੈ ਕਿਸੇ ਨੂੰ...'
ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ 'ਚ ਘਿਰਦੀ ਨਜ਼ਰ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ ਕਿਹਾ, ਪੰਜਾਬ 'ਚ ਲਾਰੈਂਸ ਬਿਸ਼ਨੋਈ ਦੀ ਸਰਕਾਰ...
Punjab News: ਅਜਨਾਲਾ ਕਾਂਡ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਘੇਰੇ ਵਿੱਚ ਆ ਗਈ ਹੈ। ਇਸ ਨਾਲ ਹੀ ਭਗਵੰਤ ਮਾਨ ਸਰਕਾਰ ਲਈ ਇੱਕ ਵਾਰ ਫਿਰ ਮੁਸ਼ਕਿਲਾਂ ਖੜ੍ਹੀਆਂ ਹੋ ਗਈਆਂ ਹਨ। ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਵਿਰੋਧੀ ਧਿਰ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ, 'ਪੰਜਾਬ ਦੇ ਮੁੱਖ ਮੰਤਰੀ ਦਾ ਨਾਂ ਭਗਵੰਤ ਮਾਨ ਨਹੀਂ ਸਗੋਂ ਬੇਈਮਾਨ ਹੋਣਾ ਚਾਹੀਦਾ ਹੈ। ਮਾਨ ਨੇ ਝੂਠ ਬੋਲ ਕੇ ਸਰਕਾਰ ਬਣਾਈ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਕੋਈ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਅਪਰਾਧ ਨਾ ਹੋਇਆ ਹੋਵੇ।'
ਲਾਰੈਂਸ ਬਿਸ਼ਨੋਈ ਚਲਾ ਰਹੇ ਸਰਕਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਐਮ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, ਪੰਜਾਬ ਦੀ ਸਰਕਾਰ ਭਗਵੰਤ ਮਾਨ ਨਹੀਂ ਬਲਕਿ ਲਾਰੈਂਸ ਬਿਸ਼ਨੋਈ ਚਲਾ ਰਹੀ ਹੈ। ਬਿਸ਼ਨੋਈ ਜੇਲ੍ਹ ਵਿੱਚ ਬੈਠ ਕੇ ਇੰਟਰਵਿਊ ਵੀ ਦਿੰਦਾ ਹੈ ਅਤੇ ਇਹ ਵੀ ਤੈਅ ਕਰਦਾ ਹੈ ਕਿ ਪੰਜਾਬ ਵਿੱਚ ਕਿਸ ਨੇ ਰਹਿਣਾ ਹੈ ਅਤੇ ਕਿਸ ਨੇ ਮਰਨਾ ਹੈ। ਬਾਦਲ ਨੇ ਕਿਹਾ, 'ਪੰਜਾਬ 'ਚ ਰਹਿਣਾ ਹੁਣ ਖਤਰੇ ਤੋਂ ਖਾਲੀ ਨਹੀਂ ਹੈ ਜਦੋਂ ਪੰਜਾਬ 'ਚ ਗੈਂਗਸਟਰ ਲੋਕਾਂ ਤੋਂ ਫਿਰੌਤੀ ਮੰਗਦੇ ਹਨ ਤੇ ਜਦੋਂ ਉਹ ਲੋਕ ਪੁਲਿਸ ਕੋਲ ਜਾਂਦੇ ਹਨ ਤਾਂ ਪੁਲਿਸ ਉਨ੍ਹਾਂ ਦੀ ਮਦਦ ਕਰਨ ਦੀ ਬਜਾਏ ਉਨ੍ਹਾਂ ਨੂੰ ਕਹਿੰਦੀ ਹੈ ਕਿ 2-4 ਲੱਖ ਰੁਪਏ ਦੇ ਕੇ ਤੁਸੀਂ ਗੈਂਗਸਟਰ ਤੋਂ ਆਪਣੇ ਪਿੱਛਾ ਛੱਡਾ ਲਓ।'
ਕਾਂਗਰਸ ਤੇ 'ਆਪ' ਸਰਕਾਰ ਤੋਂ ਪੰਜਾਬ ਪਛੜ ਗਿਆ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਕਾਂਗਰਸ ਸਰਕਾਰ ਵੇਲੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜ ਸਾਲ ਪੰਜਾਬ ਨੂੰ ਬਰਬਾਦ ਕਰ ਰਹੀ ਹੈ। ਕਾਂਗਰਸ ਅਤੇ 'ਆਪ' ਦੀਆਂ ਸਰਕਾਰਾਂ ਕਾਰਨ ਪੰਜਾਬ ਪਛੜ ਗਿਆ ਹੈ, ਪਰ ਜੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੁੰਦੀ ਤਾਂ ਪੰਜਾਬ ਨੂੰ ਅੱਗੇ ਲੈ ਜਾਣਾ ਸੀ। ਸ਼੍ਰੋਮਣੀ ਕਮੇਟੀ ਬਾਰੇ ਬਾਦਲ ਨੇ ਕਿਹਾ , ਦਿੱਲੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਭੰਗ ਕਰਕੇ ਗੁਰਦੁਆਰੇ ਆਰਐਸਐਸ ਦੇ ਹਵਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, ਹਰਿਆਣਾ ਵਿੱਚ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ।