(Source: ECI/ABP News/ABP Majha)
ਗੈਂਗਸਟਰ ਲਾਰੈਂਸ ਨੂੰ ਬਿਸ਼ਨੋਈ ਭਾਈਚਾਰੇ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਬਣਾਇਆ ਯੁਵਾ ਮੋਰਚਾ ਦਾ ਕੌਮੀ ਪ੍ਰਧਾਨ, ਕਿਹਾ- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦਾ
ਨੌਜਵਾਨਾਂ ਅਤੇ ਬਿਸ਼ਨੋਈ ਭਾਈਚਾਰੇ ਤੋਂ ਇਲਾਵਾ 36 ਭਾਈਚਾਰਿਆਂ ਦੇ ਅਧਿਕਾਰੀਆਂ ਸਮੇਤ ਜੰਗਲੀ ਜੀਵ ਪ੍ਰੇਮੀਆਂ ਨੇ ਵੀ ਲਾਰੈਂਸ ਨੂੰ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਜੰਗਲੀ ਜੀਵ ਪ੍ਰੇਮੀਆਂ ਸਮੇਤ ਬਿਸ਼ਨੋਈ ਭਾਈਚਾਰੇ ਅਤ ਸਮਾਜ ਦੇ ਹੋਰ ਅਹੁਦੇਦਾਰਾਂ ਵੱਲੋਂ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਹਿੰਦੂ ਸੈਨਾ ਵੱਲੋਂ ਹਾਲ ਹੀ ਦੇ ਵਿੱਚ ਲਾਰੈਂਸ ਨੂੰ ਸੈਨਾ ਦਾ ਕੌਮੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਬੀਤੇ ਦਿਨ ਲਾਰੈਂਸ ਬਿਸ਼ਨੋਈ ਦੇ ਪਿੰਡ ਦੁਤਾਰਾਂਵਾਲੀ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ। ਇਸ ਸਬੰਧੀ ਅੱਜ ਅਬੋਹਰ ਦੇ ਬਿਸ਼ਨੋਈ ਮੰਦਰ ਵਿੱਚ ਲਾਰੈਂਸ ਬਿਸ਼ਨੋਈ ਦੀ ਨਿਯੁਕਤੀ ਸਬੰਧੀ ਪੱਤਰ ਜਾਰੀ ਕੀਤਾ ਗਿਆ।
ਇਸ ਮੌਕੇ ਇੰਦਰਪਾਲ ਬਿਸ਼ਨੋਈ ਕੌਮੀ ਪ੍ਰਧਾਨ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ, ਰਮੇਸ਼ ਬਿਸ਼ਨੋਈ ਕੌਮੀ ਮੀਤ ਪ੍ਰਧਾਨ, ਵਿਜੇ ਪਾਲ ਗੋਦਾਰਾ ਪ੍ਰਧਾਨ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਪੰਜਾਬ, ਹਨੂੰਮਾਨ ਬਿਸ਼ਨੋਈ ਕਾਰਜਕਾਰੀ ਮੈਂਬਰ ਪੰਜਾਬ ਸਭਾ ਤੇ ਹੋਰ ਅਹੁਦੇਦਾਰ ਹਾਜ਼ਰ ਸਨ
ਰਮੇਸ਼ ਬਿਸ਼ਨੋਈ ਨੇ ਕਿਹਾ ਕਿ ਜਿਸ ਤਰ੍ਹਾਂ ਲਾਰੈਂਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਜੰਗਲੀ ਜਾਨਵਰਾਂ ਤੋਂ ਬਚਾਉਣ ਦਾ ਸੰਦੇਸ਼ ਦੇ ਰਿਹਾ ਹੈ, ਅਜਿਹੇ 'ਚ ਨੌਜਵਾਨਾਂ ਅਤੇ ਬਿਸ਼ਨੋਈ ਭਾਈਚਾਰੇ ਤੋਂ ਇਲਾਵਾ 36 ਭਾਈਚਾਰਿਆਂ ਦੇ ਅਧਿਕਾਰੀਆਂ ਸਮੇਤ ਜੰਗਲੀ ਜੀਵ ਪ੍ਰੇਮੀਆਂ ਨੇ ਵੀ ਲਾਰੈਂਸ ਨੂੰ ਯੁਵਾ ਮੋਰਚਾ ਦੇ ਕੌਮੀ ਪ੍ਰਧਾਨ ਦੀ ਜ਼ਿੰਮੇਵਾਰੀ ਦੇਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਜਿਸ ਤੋਂ ਬਾਅਦ ਅੱਜ ਲਾਰੈਸ ਬਿਸ਼ਨੋਈ ਦੀ ਨਾਮਜ਼ਦਗੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ