ਓਪੀ ਸੋਨੀ ਤੇ ਬੋਨੀ ਅਜਨਾਲਾ ਮਗਰੋਂ ਹੁਣ ਕਾਂਗਰਸੀ ਵਿਧਾਇਕ ਹਰਪ੍ਰਤਾਪ ਅਜਨਾਲਾ ਕੋਲੋਂ ਲਾਰੈਂਸ ਨੇ ਮੰਗੀ ਫਿਰੌਤੀ
ਓਪੀ ਸੋਨੀ ਤੋਂ ਬਾਅਦ ਹਰਪ੍ਰਤਾਪ ਸਿੰਘ ਅਜਨਾਲਾ ਮਾਝੇ ਦੇ ਤੀਜੇ ਆਗੂ ਨੇ ਜਿਨ੍ਹਾਂ ਨੇ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਾਰੈਂਸ ਗਰੁੱਪ ਦੇ ਨਾਮ 'ਤੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਫਿਰੌਤੀ ਮੰਗੀ ਹੈ।
ਅੰਮ੍ਰਿਤਸਰ: ਸੀਨੀਅਰ ਲੀਡਰ ਓਪੀ ਸੋਨੀ ਤੇ ਬੋਨੀ ਅਜਨਾਲਾ ਤੋਂ ਬਾਅਦ ਹੁਣ ਅਜਨਾਲਾ ਹਲਕੇ ਤੋਂ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਕੋਲੋਂ ਵੀ ਫੋਨ ਕਰਕੇ ਫਿਰੌਤੀ ਮੰਗੀ ਗਈ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਕੰਬੋਅ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਬੋਨੀ ਅਜਨਾਲਾ, ਓਪੀ ਸੋਨੀ ਤੋਂ ਬਾਅਦ ਹਰਪ੍ਰਤਾਪ ਸਿੰਘ ਅਜਨਾਲਾ ਮਾਝੇ ਦੇ ਤੀਜੇ ਆਗੂ ਨੇ ਜਿਨ੍ਹਾਂ ਨੇ ਪੁਲਿਸ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਾਰੈਂਸ ਗਰੁੱਪ ਦੇ ਨਾਮ 'ਤੇ ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਫਿਰੌਤੀ ਮੰਗੀ ਹੈ।
Sangrur bypoll 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਲਈ ਲੋਕਾਂ ਵਿੱਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਸਵੇਰੇ 11 ਵਜੇ ਤੱਕ ਸਿਰਫ 12.75 ਫੀਸਦੀ ਵੋਟਿੰਗ ਹੋਈ ਹੈ।
ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੇ 1766 ਪੋਲਿੰਗ ਸਟੇਸ਼ਨਾਂ 'ਤੇ ਪੋਲਿੰਗ ਹੋ ਰਹੀ ਹੈ। ਵੋਟਰਾਂ ਸ਼ਾਂਤਮਈ ਢੰਗ ਨਾਲ ਵੋਟਾ ਪਾ ਰਹੇ ਹਨ। ਹਾਲੇ ਤੱਕ ਕਿਧਰੋਂ ਵੀ ਅਣਸੁਖਾਂਵੀ ਘਟਨਾ ਦੀ ਰਿਪੋਰਟ ਨਹੀਂ ਹੈ।
ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ। ਜੇਕਰ ਆਪ ਇਹ ਚੋਣ ਜਿੱਤ ਜਾਂਦੀ ਹੈ ਤਾਂ ਇਸ ਨੂੰ ਸਰਕਾਰ ਦੀ ਕਾਰਗੁਜ਼ਾਰੀ 'ਤੇ ਮੋਹਰ ਮੰਨਿਆ ਜਾਵੇਗਾ ਪਰ ਜੇਕਰ ਚੋਣ ਹਾਰ ਗਈ ਤਾਂ ਸਵਾਲ ਉੱਠਣਗੇ।
ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗੜ੍ਹ ਰਹੀ ਹੈ। ਮਾਨ ਨੇ ਇੱਥੋਂ 2014 ਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਉਹ 2019 ਵਿੱਚ ਜਿੱਤਣ ਵਾਲੇ ਦੇਸ਼ ਭਰ ਵਿੱਚੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਮਾਨ ਇਸ ਵਾਰ ਧੂਰੀ ਵਿਸ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਸਨ।