ਪੜਚੋਲ ਕਰੋ

Punjab news: ਹੈਰੋਇਨ ਨਾਲ ਫੜਿਆ ਲੀਡਰ 'ਅਕਾਲੀ' ਜਾਂ ਫਿਰ 'ਝਾੜੂਵਾਲਾ'? 'ਆਪ' ਦੇ ਦਾਅਵੇ ਮਗਰੋਂ ਅਕਾਲੀ ਦਲ ਨੇ ਕੀਤਾ ਧਮਾਕਾ

Punjab news: ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਤੇਜਵੀਰ ਸਿੰਘ ਨੂੰ ‘ਆਪ’ ਦਾ ਆਗੂ ਦੱਸਿਆ ਹੈ। ਅਰਸ਼ਦੀਪ ਕਲੇਰ ਨੇ ਦੱਸਿਆ ਕਿ ਤੇਜਵੀਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ।

Punjab News: ਅੰਮ੍ਰਿਤਸਰ 'ਚ ਨਸ਼ੇ ਸਮੇਤ ਫੜੇ ਗਏ ਤੇਜਵੀਰ ਸਿੰਘ ਗਿੱਲ ਦੇ ਮਾਮਲੇ ਨੂੰ ਲੈ ਕੇ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਜੰਗ ਸ਼ੁਰੂ ਹੋ ਗਈ ਹੈ। ਬੀਤੇ ਦਿਨੀਂ ਜਿੱਥੇ 'ਆਪ' ਨੇ ਤੇਜਬੀਰ ਨੂੰ ਅਕਾਲੀ ਆਗੂ ਤੇ ਸਟੂਡੈਂਟਸ ਆਰਗੇਨਾਈਜੇਸ਼ਨ ਆਫ਼ ਇੰਡੀਆ (SOI) ਦਾ ਸਾਬਕਾ ਜ਼ਿਲ੍ਹਾ ਪ੍ਰਧਾਨ ਦੱਸਿਆ ਸੀ, ਉੱਥੇ ਹੀ ਸੋਮਵਾਰ ਨੂੰ ਅਕਾਲੀ ਦਲ ਨੇ ਪ੍ਰੈੱਸ ਕਾਨਫਰੰਸ ਕਰਕੇ 'ਆਪ' ਦੇ ਸਪੀਕਰ ਮਾਲਵਿੰਦਰ ਸਿੰਘ ਕੰਗ 'ਤੇ ਨਿਸ਼ਾਨਾ ਸਾਧਿਆ ਹੈ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ।

ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਪ੍ਰੈੱਸ ਕਾਨਫਰੰਸ ਕਰਕੇ ਤੇਜਵੀਰ ਸਿੰਘ ਨੂੰ ‘ਆਪ’ ਦਾ ਆਗੂ ਦੱਸਿਆ ਹੈ। ਅਰਸ਼ਦੀਪ ਕਲੇਰ ਨੇ ਦੱਸਿਆ ਕਿ ਤੇਜਵੀਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਉਹ ਨਾ ਤਾਂ ਪਾਰਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦੇ ਸਨ ਤੇ ਨਾ ਹੀ ਹੁਣ ਉਨ੍ਹਾਂ ਕੋਲ ਕੋਈ ਅਹੁਦਾ ਸੀ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ: Vigilance: ਮਨਪ੍ਰੀਤ ਬਾਦਲ ਦੀ ਅੱਜ ਵਿਜੀਲੈਂਸ ਅੱਗੇ ਪੇਸ਼ੀ, ਇਹ ਲੱਗੇ ਨੇ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ 'ਤੇ ਇਲਜ਼ਾਮ

ਉਨ੍ਹਾਂ ਰਾਜਾਸਾਂਸੀ ਤੋਂ ਚੋਣ ਲੜ ਚੁੱਕੇ ਤੇਜਬੀਰ ਸਿੰਘ ਤੇ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ਮਿਆਂਦੀਆਂ ਦੀਆਂ ਤਸਵੀਰਾਂ ਵੀ ਦਿਖਾਈਆਂ। ਅਰਸ਼ਦੀਪ ਕਲੇਰ ਨੇ ਦੱਸਿਆ ਕਿ ਤੇਜਬੀਰ ਹੁਣ ਮਿਆਂਦੀਆਂ ਨਾਲ ਕਾਰਾਂ ਵਿੱਚ ਸਫ਼ਰ ਕਰਦਾ ਹੈ ਤੇ ਕਬੱਡੀ ਕੱਪ ਕਰਵਾਉਂਦਾ ਹੈ। ਪਿਛਲੇ ਦਿਨੀਂ ਤੇਜਵੀਰ ਸਿੰਘ ਨੇ ਪਿੰਡ ਮਿਆਂਦੀਆਂ ਵਿਖੇ ਕਬੱਡੀ ਕੱਪ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਆਮ ਆਦਮੀ ਪਾਰਟੀ ਖਿਲਾਫ ਮਾਣਹਾਨੀ ਦਾ ਦਾਅਵਾ ਕਰਨਗੇ।

ਅਰਸ਼ਦੀਪ ਕਲੇਰ ਨੇ ਤੇਜਵੀਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਨ ਵਾਲੇ ਮਾਲਵਿੰਦਰ ਕੰਗ ਨੂੰ ਅਕਾਲੀ ਆਗੂ ਦੱਸਦਿਆਂ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮਾਲਵਿੰਦਰ ਕੰਗ ਨੂੰ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਪੜਤਾਲ ਕਰਨੀ ਚਾਹੀਦੀ ਸੀ। ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਲੇਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਨਸ਼ੇ ਸਰਕਾਰਾਂ ਵੇਚਦੀਆਂ ਹਨ ਤੇ ਇਹ ਹੁਣ ਸੱਚ ਜਾਪਦਾ ਹੈ। ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਨਸ਼ਿਆਂ ਨੂੰ ਪੌੜੀ ਵਾਂਗ ਵਰਤਿਆ ਹੈ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।

ਇਹ ਵੀ ਪੜ੍ਹੋ: CM Mann : ਭਾਖੜਾ ਵੱਲੋਂ ਛੱਡੇ ਜਾ ਰਹੇ ਪਾਣੀ ਦਾ ਪਿਆ ਰੇੜਕਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ

ਟਾਪ ਹੈਡਲਾਈਨ

Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
Ravneet Singh Bittu ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ, ਰਾਸ਼ਟਰਪਤੀ ਨੇ ਕੀਤਾ ਮਨਜ਼ੂਰ , ਹੁਣ ਲੜਣਗੇ ਪੰਜਾਬ ਵਿਧਾਨ ਸਭਾ ਚੋਣ  
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget