Punjab News: ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜਸਵੀਰ ਸਿੰਘ ਗੜ੍ਹੀ ਨੂੰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਦਿੱਲੀ ਚੋਣਾਂ ਵਿੱਚ, ਇੱਕ ਵਲੰਟੀਅਰ ਦੇ ਤੌਰ 'ਤੇ, ਉਨ੍ਹਾਂ ਨੇ ਸੀਮਾਪੁਰੀ ਵਿਧਾਨ ਸਭਾ ਵਿੱਚ ਲਗਾਤਾਰ ਇੱਕ ਮਹੀਨਾ ਘਰ-ਘਰ ਜਾ ਕੇ ਪਾਰਟੀ ਲਈ ਪ੍ਰਚਾਰ ਕੀਤਾ, ਜਿਸਦੇ ਨਤੀਜੇ ਵਜੋਂ ਸੀਮਾਪੁਰੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ। 

ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਪੰਜਾਬ ਦੇ ਦਲਿਤ ਭਾਈਚਾਰੇ ਦਾ ਇੱਕ ਪ੍ਰਮੁੱਖ ਚਿਹਰਾ ਹੈ, ਜੋ ਪਿਛਲੇ 6 ਸਾਲਾਂ ਤੋਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਪੰਜਾਬ ਵਿੱਚ ਬਸਪਾ ਨੂੰ ਬਹੁਤ ਬੁਲੰਦੀਆਂ 'ਤੇ ਪਹੁੰਚਾਇਆ ਜਿਸ ਕਾਰਨ ਬਸਪਾ ਨੇ 25 ਸਾਲਾਂ ਬਾਅਦ ਨਵਾਂਸ਼ਹਿਰ ਤੋਂ ਵਿਧਾਇਕ ਜਿੱਤਿਆ। ਜਸਵੀਰ ਸਿੰਘ ਗੜ੍ਹੀ ਪੰਜਾਬ ਵਿੱਚ ਗਰੀਬਾਂ ਅਤੇ ਦਲਿਤਾਂ 'ਤੇ ਹੋ ਰਹੇ ਜ਼ੁਲਮ ਵਿਰੁੱਧ ਖੜ੍ਹੇ ਹੋਣ ਲਈ ਜਾਣੇ ਜਾਂਦੇ ਹਨ।

  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।