Aap Foundation Day: ਆਪ ਦੇ ਸਥਾਪਨਾ ਦਿਵਸ ਦੀਆਂ ਲੀਡਰਾਂ ਨੇ ਦਿੱਤੀਆਂ ਵਧਾਈਆਂ, ਕਿਹਾ-ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਰਹੇਗੀ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ।

Punjab News: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਮੌਕੇ 'ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸੋਸ਼ਲ ਮੀਡੀਆ ਰਾਹੀਂ ਆਮ ਆਦਮੀ ਪਾਰਟੀ ਨਾਲ ਜੁੜੇ ਸਮੂਹ ਵਰਕਰਾਂ ਅਤੇ ਸਮੂਹ ਲੋਕਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ 'ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ ਸੇਵਾਵਾਂ ਵਰਗੇ ਅਧਿਕਾਰ ਦਿੱਤੇ, ਉੱਥੇ ਹੀ ਲੋਕਾਂ ਨੂੰ ਉਹਨਾਂ ਦੇ ਅਧਿਕਾਰਾਂ ਤੋਂ ਜਾਣੂ ਵੀ ਕਰਵਾਇਆ।
ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ।
— Bhagwant Mann (@BhagwantMann) November 26, 2024
ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ 'ਚੋਂ ਉੱਭਰੀ ਇੱਕ ਪਾਰਟੀ ਹੈ ਜਿਸ ਦੇ ਵਿਚਾਰ ਅੱਜ ਪੂਰੇ ਦੇਸ਼ ਵਿੱਚ ਗੂੰਜ ਰਹੇ ਹਨ। ਭਾਰਤ ਦੇ ਸੰਵਿਧਾਨ ਦਿਵਸ 'ਤੇ ਪੈਦਾ ਹੋਈ ਪਾਰਟੀ ਨੇ ਜਿੱਥੇ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਸਿਹਤ…
ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਪੂਰੀ ਮਿਹਨਤ ਅਤੇ ਲਗਨ ਨਾਲ ਅੱਗੇ ਵਧ ਰਹੀ ਹੈ। ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਆਓ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਅਤੇ ਸੂਬੇ ਨੂੰ ਹੋਰ ਬੇਹਤਰ ਬਣਾਉਣ ਦਾ ਸੰਕਲਪ ਲਈਏ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, "2012 ਦਾ ਇਹ ਦਿਨ ਇਤਿਹਾਸ ਦਾ ਉਹ ਪਲ ਹੈ ਜਦੋਂ ਦੇਸ਼ ਦੇ ਆਮ ਆਦਮੀ ਨੇ ਆਪਣੀ ਤਾਕਤ ਨੂੰ ਪਛਾਣਿਆ ਤੇ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ। ਸਾਡਾ ਹੁਣ ਤੱਕ ਦਾ ਸਫ਼ਰ ਸੰਘਰਸ਼, ਕੁਰਬਾਨੀ ਤੇ ਜਿੱਤ ਦੀਆਂ ਕਹਾਣੀਆਂ ਨਾਲ ਭਰਿਆ ਹੋਇਆ ਹੈ। ਪਿਛਲੇ ਸਮੇਂ ਵਿੱਚ ਸਾਨੂੰ ਤਬਾਹ ਕਰਨ ਦੀਆਂ ਲੱਖ ਕੋਸ਼ਿਸ਼ਾਂ ਹੋਈਆਂ ਪਰ ਸਾਡੀ ਇਮਾਨਦਾਰੀ, ਲੋਕਾਂ ਦੇ ਪਿਆਰ ਤੇ ਵਰਕਰਾਂ ਦੇ ਹੌਂਸਲੇ ਨੇ ਸਾਨੂੰ ਪਹਿਲਾਂ ਨਾਲੋਂ ਮਜ਼ਬੂਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਸਾਡੀ ਲੜਾਈ ਜਾਰੀ ਰਹੇਗੀ। ਪਾਰਟੀ ਦੇ ਇਸ ਸਥਾਪਨਾ ਦਿਵਸ 'ਤੇ, ਆਓ ਦੇਸ਼ ਨੂੰ ਬਿਹਤਰ ਬਣਾਉਣ ਦਾ ਪ੍ਰਣ ਕਰੀਏ।
2012 में आज का ये दिन इतिहास का वो पल है, जब देश के आम आदमी ने अपनी ताकत पहचानी और “आम आदमी पार्टी” की स्थापना की। अब तक का हमारा ये सफ़र संघर्ष, बलिदान और जीत की कहानियों से भरा रहा।
— Arvind Kejriwal (@ArvindKejriwal) November 26, 2024
पिछले 1 साल में तो हमें मिटाने की लाख कोशिशें हुईं, लेकिन हमारी ईमानदारी, जनता के प्यार और… pic.twitter.com/7iLN9TlTHz
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
