Punjab News: ਆਪ ਦਾ ਲਗਾਤਾਰ ਵਧ ਰਿਹਾ ਕੁਨਬਾ, ਦੂਜੀਆਂ ਪਾਰਟੀਆਂ ਦੇ ਅਹੁਦੇਦਾਰਾਂ ਨੇ ਫੜ੍ਹਿਆ ਝਾੜੂ, ਜਾਣੋ ਕੌਣ-ਕੌਣ ਹੋਏ ਸ਼ਾਮਲ
Aam Admi Party: ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸੁਆਗਤ ਕਰਦੇ ਹਾਂ | ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ |
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆ ਦੇ ਆਗੂ, ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਰਹੇ ਹਨ ਜਿਨ੍ਹਾਂ ਨੂੰ ਪਾਰਟੀ ਵੱਲੋਂ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ |
ਇਹ ਵਿਚਾਰ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਸਿੰਘਾਵਾਲਾ ਤੋਂ ਕਾਂਗਰਸ ਪਾਰਟੀ ਦੇ ਸੂਬਾ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ, ਅਕਾਲੀ ਦਲ ਦੀ ਮੌਜੂਦਾ ਪੰਚਾਇਤ ਮੈਂਬਰ ਸ਼ੀਤ ਕੌਰ, ਗੁਰਪਰੀਤ ਸਿੰਘ, ਭਾਰਤੀ ਵਾਲਮੀਕ ਸਭਾ ਦੇ ਸਰਪ੍ਰਸਤ, ਮੈਂਬਰ ਸੋਨੂੰ ਅਰੋੜਾ, ਹਰਦੀਪ ਸਿੰਘ, ਬੇਅੰਤ ਸਿੰਘ ਬੱਗਾ, ਮੇਜਰ ਸਿੰਘ, ਸ਼ੰਤਕਰ ਸਿੰਘ, ਭਜਨ ਸਿੰਘ, ਅਜੈਬ ਸਿੰਹ, ਚਰਨ ਸਿੰਘ, ਗੁਰਬਾਗ ਭੱਟੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵੇਲੇ ਪ੍ਰਗਟ ਕੀਤੇ।
ਆਮ ਆਦਮੀ ਪਾਰਟੀ ਦੇ ਪਰਿਵਾਰ ਚ ਹੋਇਆ ਵਾਧਾ l
— Dr Amandeep Kaur Arora (@DrAmanaap) October 15, 2023
ਮਾਣਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਜੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਿੰਘਾ ਵਾਲੇ ਤੋਂ ਕਾਂਗਰਸ ਦੇ ਸਾਬਕਾ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਰਜਿੰਦਰ ਪਾਲ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ। ਉਹਨਾਂ ਦੇ ਨਾਲ ਅਕਾਲੀ ਦਲ ਦੀ ਮੌਜੂਦਾ ਪੰਚਾਇਤ ਮੈਂਬਰ ਸੀਤ ਕੌਰ ,… pic.twitter.com/w63XJkXfmz
ਇਸ ਮੌਕੇ 'ਤੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸੁਆਗਤ ਕਰਦੇ ਹਾਂ | ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਜਾ ਰਹੇ ਹਨ, ਉਹ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ |
ਇਸ ਮੌਕੇ ਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ, ਬਲਾਕ ਪ੍ਰਧਾਨ ਨਛੱਤਰ ਮੱਲ੍ਹੀ, ਗੁਰਵੰਤ, ਸੁਖਦੀਪ ਸਿੰਘਾ ਵਾਲਾ, ਅਵਤਾਰ ਸਿੰਘਾ ਵਾਲਾ, ਮਨਪ੍ਰੀਤ ਮੰਨਾ, ਗੁਰਵੰਤ , ਨਛੱਤਰ ਮੱਲੀ ਬਲਾਕ ਇੰਚਾਰਜ ਦੇ ਇਲਾਵਾ ਪਿੰਡ ਸਿੰਘਾਵਾਲਾ ਦੇ ਵਾਸੀ ਹਾਜ਼ਰ ਸਨ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।