Punjab Politics: ਪੰਜਾਬ ਦੇ ਲੀਡਰ ਪਹੁੰਚੇ ਦਿੱਲੀ, ਆਪ ਨਾਲ ਸਮਝੌਤੇ 'ਤੇ ਲੱਗੇਗੀ ਮੋਹਰ ? ਸਿੱਧੂ ਨੂੰ ਦਿਖਾਇਆ ਜਾ ਸਕਦੇ ਬਾਹਰ ਦਾ ਰਾਹ !
ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਇੰਡੀਆ ਗਠਜੋੜ ਦੀ ਭਾਈਵਾਲ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾਂ ਲੜਨ ਬਾਰੇ ਕੁਝ ਨਹੀਂ ਦੱਸਿਆ ਹੈ।
Punjab News: ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਜਾ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਹੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਕੋਈ ਆਪਣੀ ਨਿੱਜੀ ਰਾਏ ਦੇਣਾ ਚਾਹੁੰਦਾ ਹੈ ਤਾਂ ਉਸ ਨੂੰ ਪਾਰਟੀ ਛੱਡਣੀ ਪਵੇਗੀ। ਅਨੁਸ਼ਾਸਨ ਤੋੜਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਨਿਆ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਆਗੂਆਂ ਵਿੱਚ ਤਾਲਮੇਲ ਦੀ ਘਾਟ ਸੀ। ਇਸ ਕਾਰਨ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਹੋਇਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ ਬਣਾਈ ਜਾਵੇਗੀ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੱਕ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਇੰਡੀਆ ਗਠਜੋੜ ਦੀ ਭਾਈਵਾਲ ਆਮ ਆਦਮੀ ਪਾਰਟੀ ਨਾਲ ਲੋਕ ਸਭਾ ਚੋਣਾਂ ਲੜਨ ਬਾਰੇ ਕੁਝ ਨਹੀਂ ਦੱਸਿਆ ਹੈ। ਉਂਜ ਆਪਣੇ ਵੱਲੋਂ ਪਾਰਟੀ ਆਗੂਆਂ ਤੇ ਸਮਰਥਕਾਂ ਦੀ ਰਾਇ ਪਾਰਟੀ ਹਾਈਕਮਾਂਡ ਅੱਗੇ ਪੇਸ਼ ਕਰਨਗੇ।
ਅੱਗੇ ਕੋਈ ਵੀ ਫੈਸਲਾ ਪਾਰਟੀ ਹਾਈਕਮਾਂਡ ਨੇ ਹੀ ਲੈਣਾ ਹੈ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ 34 ਸੀਨੀਅਰ ਆਗੂ ਸ਼ਾਮਲ ਹੋਣਗੇ। ਅੱਜ ਦਿੱਲੀ ਵਿੱਚ ਪਾਰਟੀ ਹਾਈਕਮਾਂਡ ਨਾਲ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਹੋਵੇਗੀ। ਬੈਠਕ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ I.N.D.I.A ਦੀ ਭਾਈਵਾਲ ਪਾਰਟੀ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਲੜਨ ਦੀ ਰਣਨੀਤੀ ਵੀ ਬਣਾਈ ਜਾਵੇਗੀ। ਮੀਟਿੰਗ ਵਿੱਚ ਹਾਈਕਮਾਂਡ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦੇ ਮੁੱਦੇ ’ਤੇ ਆਗੂਆਂ ਦੀ ਨਬਜ਼ ਟਟੋਲੇਗੀ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦਾ ਮਾਮਲਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ।
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਦੇਵੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਬਣੇ I.N.D.I.A ਗਠਜੋੜ ਦਾ ਹਿੱਸਾ ਬਣਨ ਵਾਲੀ 'ਆਪ' ਨਾਲ ਸੂਬੇ 'ਚ ਗਠਜੋੜ ਬਾਰੇ ਆਗੂਆਂ ਤੇ ਸਮਰਥਕਾਂ ਦੀ ਰਾਏ ਲਈ ਜਾਵੇਗੀ। ਜਨਤਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਦਾ ਸੰਗਠਨ ਬਹੁਤ ਮਜ਼ਬੂਤ ਹੈ।
ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਪਾਰਟੀ ਛੱਡ ਚੁੱਕੇ ਕਈ ਸੀਨੀਅਰ ਆਗੂਆਂ ਨੂੰ ਵੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਹਾਲਾਂਕਿ 'ਆਪ' ਨਾਲ ਗਠਜੋੜ ਦਾ ਫੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਵੀ ਸੀਟਾਂ ਦੀ ਵੰਡ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀਟਾਂ ਦੀ ਵੰਡ ਸੂਬੇ ਦੇ ਹਾਲਾਤਾਂ ਮੁਤਾਬਕ ਹੋਵੇਗੀ। ਸੀਟ ਦੀ ਵੰਡ ਖੁੱਲੇ ਦਿਮਾਗ ਅਤੇ ਬੰਦ ਮੂੰਹ ਨਾਲ ਹੋਵੇਗੀ।