Captain Amrinder Singh: ਕੈਪਟਨ ਅਮਰਿੰਦਰ ਨਾਲ ਬੀਜੇਪੀ 'ਚ ਸ਼ਾਮਲ ਹੋਣ ਵਾਲੇ ਲੀਡਰਾਂ ਨੂੰ ਕੇਂਦਰ ਨੇ ਦਿੱਤੀ ਵਾਈ ਸ਼੍ਰੇਣੀ ਸੁਰੱਖਿਆ
ਸੂਤਰਾਂ ਦਾ ਕਹਿਣਾ ਹੈ ਕਿ ਅਜਿਹਾ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਬਾਅਦ ਕੀਤਾ ਗਿਆ ਹੈ ਜਿਸ ਚ ਇਨ੍ਹਾਂ ਆਗੂਆਂ ਨੂੰ ਖਤਰਾ ਹੋਣ ਦੀ ਗੱਲ ਕਹੀ ਗਈ ਹੈ। ਪੰਜਾਬ ਸਰਕਾਰ ਨੇ ਬਹੁਤ ਸਾਰੇ ਲੀਡਰਾਂ ਤੇ ਹੋਰ ਸਮਾਜਿਕ ਸ਼ਖਸੀਅਤਾਂ ਦੀ ਸੁਰੱਖਿਆ ਘਟਾਈ ਸੀ
BJP Leader's security in Punjab: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਪੰਜ ਬੀਜੇਪੀ ਲੀਡਰਾਂ ਦੀ ਸੁਰੱਖਿਆ ਵਧਾ ਕੇ ਵਾਈ ਸ਼੍ਰੇਣੀ ਦੀ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਅਜਿਹਾ ਆਈਬੀ ਦੀ ਰਿਪੋਰਟ ਬਾਅਦ ਕੀਤਾ ਗਿਆ ਹੈ। ਅਹਿਮ ਗੱਲ ਹੋ ਕਿ ਇਹ ਲੀਡਰ ਅਜੇ ਕੁਝ ਸਮਾਂ ਪਹਿਲਾਂ ਹੀ ਬੀਜੇਪੀ ਵਿੱਚ ਸ਼ਾਮਲ ਹੋਏ ਹਨ। ਇਹ ਲੀਡਰ ਹਾਲ ਹੀ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਸੂਤਰਾਂ ਮੁਤਾਬਕ, ‘‘ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਤੇ ਕਮਲਦੀਪ ਸੈਣੀ ਦੀ ਸੁਰੱਖਿਆ ਵਧਾਈ ਜਾਵੇਗੀ ਤੇ ਉਨ੍ਹਾਂ ਨੂੰ ਵਾਈ ਸ਼੍ਰੇਣੀ ਅਧੀਨ ਸੀਆਰਪੀਐਫ ਦੀ ਸੁਰੱਖਿਆ ਦਿੱਤੀ ਜਾਵੇਗੀ।
ਸੂਤਰਾਂ ਦਾ ਕਹਿਣਾ ਹੈ ਕਿ ਅਜਿਹਾ ਇੰਟੈਲੀਜੈਂਸ ਬਿਊਰੋ ਦੀ ਰਿਪੋਰਟ ਬਾਅਦ ਕੀਤਾ ਗਿਆ ਹੈ ਜਿਸ ਵਿੱਚ ਇਨ੍ਹਾਂ ਆਗੂਆਂ ਨੂੰ ਖਤਰਾ ਹੋਣ ਦੀ ਗੱਲ ਕਹੀ ਗਈ ਹੈ। ਯਾਦ ਰਹੇ ਪੰਜਾਬ ਸਰਕਾਰ ਨੇ ਬਹੁਤ ਸਾਰੇ ਲੀਡਰਾਂ ਤੇ ਹੋਰ ਸਮਾਜਿਕ ਸ਼ਖਸੀਅਤਾਂ ਦੀ ਸੁਰੱਖਿਆ ਘਟਾਈ ਸੀ। ਇਸ ਮਗਰੋਂ ਬਹੁਤ ਸਾਰੇ ਲੀਡਰ ਸੁਰੱਖਿਆ ਲਈ ਅਦਾਲਤ ਤੇ ਕੇਂਦਰ ਤੱਕ ਵੀ ਪਹੁੰਚ ਕਰ ਰਹੇ ਸੀ।
ਭਾਰਤ ਨੇ ਕੈਨੇਡਾ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ
ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ ਕਿ ਲੋਕਤੰਤਰਿਕ ਸਮਾਜ ਵਿੱਚ ਮਿਲੀਆਂ ਆਜ਼ਾਦੀਆਂ ਦੀ ਉਨ੍ਹਾਂ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ ਜੋ ਅਸਲ ਵਿਚ ‘ਹਿੰਸਾ’ ਤੇ ‘ਕੱਟੜਵਾਦ’ ਦੀ ਹਾਮੀ ਭਰਦੀਆਂ ਹਨ।
ਪਿਛਲੇ ਕੁਝ ਹਫ਼ਤਿਆਂ ਦੌਰਾਨ ਕੈਨੇਡਾ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਵਧੀਆਂ ਹਨ। ਜੈਸ਼ੰਕਰ ਨੇ ਇਹ ਟਿੱਪਣੀਆਂ ਆਪਣੀ ਆਸਟਰੇਲਿਆਈ ਹਮਰੁਤਬਾ ਪੈਨੀ ਵੌਂਗ ਨਾਲ ਇੱਥੇ ਇਕ ਸਾਂਝੀ ਮੀਡੀਆ ਕਾਨਫਰੰਸ ਦੌਰਾਨ ਕੀਤੀਆਂ। ਜੈਸ਼ੰਕਰ ਨੇ ਕਿਹਾ, ‘ਸਮੇਂ-ਸਮੇਂ ਅਸੀਂ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕੀਤਾ ਹੈ। ਮੈਂ ਖ਼ੁਦ ਵੀ ਇਸ ਮੁੱਦੇ (ਖਾਲਿਸਤਾਨ) ਉਤੇ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਗੱਲ ਕੀਤੀ ਹੈ।’
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।