ਸੰਨੀ ਚੋਪੜਾ ਦੀ ਰਿਪੋਰਟ
Firozpur News: ਗਾਹਕਾਂ ਦੇ ਬੈਂਕ ਖਾਤਿਆਂ ਵਿੱਚ ਪਈ ਰਕਮ ਦੀ ਸੁਰੱਖਿਆ ਦਾ ਦਾਅਵਾ ਕਰਨ ਵਾਲੇ ਬੈਂਕ ਖ਼ੁਦ ਸੁਰੱਖਿਅਤ ਨਹੀਂ। ਤਾਜ਼ਾ ਮਿਸਾਲ ਫਿਰੋਜ਼ਪੁਰ ਦੇ ਪ੍ਰਾਈਵੇਟ ਬੈਂਕ ਵਿੱਚੋਂ ਮਿਲਦੀ ਹੈ। ਸ਼ਹਿਰ ਵਿੱਚ ਸਥਿਤ ਆਈਸੀਆਈਸੀਆਈ ਬੈਂਕ ਦੀ ਬਰਾਂਚ ਵਿੱਚੋਂ ਨਾਮਲੂਮ ਵਿਅਕਤੀ ਬੈਂਕ ਦੇ ਸਾਫ਼ਟਵੇਅਰ ਰਾਹੀਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰਕੇ ਲੈ ਗਏ ਹਨ। ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਲੱਗਾ।
ਬਰਾਂਚ ਦੇ ਅਧਿਕਾਰੀ ਨੀਰਜ ਤਿਵਾੜੀ ਅਜਿਹੀ ਕਿਸੇ ਵੀ ਘਟਨਾ ਤੋਂ ਖ਼ੁਦ ਨੂੰ ਅਣਜਾਣ ਦੱਸ ਰਹੇ। ਥਾਣਾ ਸਿਟੀ ਵਿਚ ਇਸ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਬੈਂਕ ਦੇ ਸੀਨੀਅਰ ਅਧਿਕਾਰੀ ਅਜੈ ਗੌਤਮ ਵੱਲੋਂ ਦਰਜ ਕਰਵਾਈ ਗਈ ਹੈ।
ਸਟੇਟ ਸਾਈਬਰ ਕਰਾਈਮ ਸੈੱਲ ਵੱਲੋਂ ਕੀਤੀ ਗਈ ਮੁੱਢਲੀ ਪੜਤਾਲ ਉਪਰੰਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਐੱਸਪੀ (ਇਨਵੈਸਟੀਗੇਸ਼ਨ) ਰਣਧੀਰ ਕੁਮਾਰ ਖ਼ੁਦ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਸਥਾਨਕ ਬਰਾਂਚ ਦੇ ਮੁਲਾਜ਼ਮ ਆਪਣੀ ਸਾਖ਼ ਬਚਾਉਣ ਲਈ ਚੁੱਪ ਵੱਟੀ ਬੈਠੇ ਹਨ।
ਪੁਲਿਸ ਮੁਤਾਬਕ ਫਿਰੋਜ਼ਪੁਰ ਵਿੱਚ ਵੱਡੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਠੱਗੀ ਪ੍ਰਾਈਵੇਟ ਬੈਂਕ ਨਾਲ ਆਨਲਾਈਨ ਕੀਤੀ ਗਈ ਹੈ। ਸਾਈਬਰ ਠੱਗਾਂ ਵੱਲੋਂ ਬੈਂਕ ਦੇ ਖਾਤੇ ਵਿੱਚੋਂ ਆਨਲਾਈਨ 15 ਕਰੋੜ 47 ਲੱਖ ਰੁਪਏ ਉਡਾ ਲਏ ਗਏ। ਮਾਮਲਾ ਜਦ ਬੈਂਕ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਵੱਲੋਂ ਇੱਕ ਸ਼ਿਕਾਇਤ ਸਟੇਟ ਸਾਈਬਰ ਸੈੱਲ ਚੰਡੀਗੜ੍ਹ ਨੂੰ ਦਿੱਤੀ ਗਈ।
ਆਈਸੀਆਈਸੀਆਈ ਬੈਂਕ ਲਿਮਟਿਡ ਵੱਲੋਂ ਇੱਕ ਦਰਖਾਸਤ ਸਟੇਟ ਸਾਇਬਰ ਕ੍ਰਾਈਮ ਨੂੰ ਦਿੱਤੀ ਗਈ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਨਾਮਲੂਮ ਵਿਅਕਤੀਆਂ ਤੇ ਮਾਮਲਾ ਦਰਜ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੈਂਕ ਦੇ ਸਾਫਟਵੇਅਰ ਰਾਹੀਂ ਕਿਸੇ ਨਾਮਲੂਮ ਵਿਅਕਤੀ ਨੇ ਬੈਂਕ ਵਿੱਚੋਂ 15 ਕਰੋੜ 47 ਲੱਖ 46 ਹਜ਼ਾਰ 177 ਰੁਪਏ ਚੋਰੀ ਕਰ ਲਏ ਹਨ। ਇਸ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਇਸ ਵਿੱਚ ਹੁਣ ਫਿਰੋਜ਼ਪੁਰ ਪੁਲਿਸ ਵੱਲੋਂ ਥਾਣਾ ਸਿਟੀ ਫ਼ਿਰੋਜ਼ਪੁਰ ਵਿੱਚ FIR No 432 ਦਰਜ ਕੀਤੀ ਹੈ ਤੇ ਅੱਗੇ ਪੁਲਿਸ ਵੱਲੋਂ ਇਸ ਵਿੱਚ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ