ਪੜਚੋਲ ਕਰੋ

ਸੁਖਬੀਰ ਬਾਦਲ ਸਾਹਮਣੇ ਕਾਨੂੰਨੀ 'ਮੁਸੀਬਤ', ਹਾਈਕੋਰਟ ਤੇ ਚੋਣ ਕਮਿਸ਼ਨ ਤੱਕ ਪਹੁੰਚ

ਲੋਕ ਸਭਾ ਚੋਣਾਂ ਦੌਰਾਨ ਇੱਕ ਪਾਸੇ ਜ਼ਮੀਨੀ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਹੋ ਰਿਹਾ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ਼ ਕਾਨੂੰਨੀ ਲੜਾਈ ਵਿੱਢੀ ਗਈ ਹੈ। ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਬਾਰੇ ਅਜਿਹੀ ਹੀ ਇੱਕ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨਾਂ ਵਿੱਚ ਇਸ ਮਾਮਲੇ ਬਾਰੇ ਫ਼ੈਸਲਾ ਦੇਣ ਲਈ ਕਿਹਾ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਇੱਕ ਪਾਸੇ ਜ਼ਮੀਨੀ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਹੋ ਰਿਹਾ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ਼ ਕਾਨੂੰਨੀ ਲੜਾਈ ਵਿੱਢੀ ਗਈ ਹੈ। ਸੁਖਬੀਰ ਬਾਦਲ ਖਿਲਾਫ਼ ਕਾਰਵਾਈ ਬਾਰੇ ਅਜਿਹੀ ਹੀ ਇੱਕ ਪਟੀਸ਼ਨ ਦਾ ਨਿਬੇੜਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਤਿੰਨ ਦਿਨਾਂ ਵਿੱਚ ਇਸ ਮਾਮਲੇ ਬਾਰੇ ਫ਼ੈਸਲਾ ਦੇਣ ਲਈ ਕਿਹਾ ਹੈ। ਜਸਟਿਸ ਦਯਾ ਚੌਧਰੀ ਤੇ ਜਸਟਿਸ ਸੁਧੀਰ ਮਿੱਤਲ ਦੇ ਬੈਂਚ ਨੇ ਇਹ ਹੁਕਮ ਬਲਵੰਤ ਸਿੰਘ ਖੇੜਾ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਤੇ ਦੂਜੀਆਂ ਧਿਰਾਂ ਖਿਲਾਫ਼ ਪਾਈ ਪਟੀਸ਼ਨ ਦੇ ਸਬੰਧ ’ਚ ਦਿੱਤਾ ਹੈ। ਪਟੀਸ਼ਨਰ ਦਾ ਇਲਜ਼ਾਮ ਸੀ ਕਿ ਸੁਖਬੀਰ ਬਾਦਲ ਨੇ ਪੰਥ ਦਾ ਜ਼ਿਕਰ ਕਰਨ ਮਗਰੋਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਪਟੀਸ਼ਨਰ ਨੇ ਦੱਸਿਆ ਕਿ ਉਨ੍ਹਾਂ 26 ਅਪਰੈਲ ਨੂੰ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ। ਇਸੇ ਤਰ੍ਹਾਂ ਸਿੱਖ ਜਥੇਬੰਦੀ ਦਰਬਾਰ-ਏ-ਖਾਲਸਾ ਨੇ ਐਲਾਨ ਕੀਤਾ ਹੈ ਕਿ 9 ਮਈ ਨੂੰ ਚੋਣ ਕਮਿਸ਼ਨ ਨੂੰ ਮਿਲਕੇ ਸੁਖਬੀਰ ਬਾਦਲ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦੀ ਮੰਗ ਕੀਤੀ ਜਾਏਗੀ। ਦਰਬਾਰ-ਏ-ਖਾਲਸਾ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਮਾਝੀ ਨੇ ਇਲਜ਼ਾਮ ਲਾਇਆ ਕਿ ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਪੈਸੇ ਤੇ ਸਾਧਨਾਂ ਨੂੰ ਬਾਦਲ ਪਰਿਵਾਰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਬਠਿੰਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦੇ ਚੋਣ ਪ੍ਰਚਾਰ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਅਕਾਲੀ ਦਲ ਦੇ ਪ੍ਰਧਾਨ ਦਾ ਨਾਮ ਵਰਤ ਕੇ ਕਈ ਵਿਅਕਤੀ ਐਸਜੀਪੀਸੀ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਅਨੇਕਾਂ ਵਿਅਕਤੀ ਤੋਂ ਲੱਖਾਂ ਰੁਪਏ ਹੜੱਪ ਲੈ ਗਏ ਹਨ। ਉੁਨ੍ਹਾਂ ਬਲਵਿੰਦਰ ਸਿੰਘ ਵਾਸੀ ਪਿੰਡ ਭੁੱਲਰਹੇੜੀ ਨੂੰ ਪੇਸ਼ ਕੀਤਾ ਜਿਸ ਨੇ ਦੋਸ਼ ਲਾਇਆ ਕਿ ਗੁਰਤੇਜ ਸਿੰਘ ਨਾਮੀ ਵਿਅਕਤੀ ਐਸਜੀਪੀਸੀ ਵਿੱਚ ਭਰਤੀ ਕਰਾਉਣ ਦਾ ਝਾਂਸਾ ਦੇ ਕੇ 95 ਹਜ਼ਾਰ ਰੁਪਏ ਲੈ ਗਿਆ ਹੈ। ਭਾਈ ਮਾਝੀ ਨੇ ਦੋਸ਼ ਲਾਇਆ ਕਿ ਕਰੀਬ 46 ਵਿਅਕਤੀ ਹਨ ਜਿਨ੍ਹਾਂ ਤੋਂ ਭਰਤੀ ਕਰਾਉਣ ਲਈ ਪੈਸੇ ਲਏ ਗਏ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget