Punjab News : ਸਿੱਖਿਆ ਵਿਭਾਗ ਪੰਜਾਬ ਵੱਲੋਂ 5994 ਈਟੀਟੀ ਕਾਡਰ ਦੀ ਭਰਤੀ ਦੌਰਾਨ ਜਾਅਲਸਾਜ਼ੀ ਰਾਹੀਂ ਨੌਕਰੀ ਹਾਸਲ ਕਰਨ ਦਾ ਯਤਨ ਕਰ ਰਹੇ 2 ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ( Harjot Singh Bains ) ਨੇ ਦੱਸਿਆ ਕਿ  5994 ਈਟੀਟੀ ਕਾਡਰ ਦੀ ਭਰਤੀ ਬਾਰੇ ਸਕ੍ਰੂਟਨੀ ਚੱਲ ਰਹੀ ਸੀ, ਜਿਸ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਚੋਟੀਆਂ, ਜ਼ਿਲ੍ਹਾ ਮਾਨਸਾ ਦੇ ਫਿੰਗਰਪ੍ਰਿੰਟ ਅਤੇ ਅਸਲ ਫੋਟੋ ਲਿਖ਼ਤੀ ਪ੍ਰੀਖਿਆ ਮੌਕੇ ਕਰਵਾਈ ਗਈ ਫੋਟੋ ਅਤੇ ਫਿੰਗਰਪ੍ਰਿੰਟ ਨਾਲ ਮੇਲ ਨਹੀਂ ਸੀ ਖਾ ਰਹੀ। ਜਿਸ ਕਾਰਨ ਪੁਲਿਸ ਨੂੰ ਇਸ ਸਬੰਧੀ ਕਾਨੂੰਨੀ ਕਾਰਵਾਈ ਆਰੰਭਣ ਲਈ ਲਿਖ ਦਿੱਤਾ ਗਿਆ ਹੈ।


ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸੇ ਤਰ੍ਹਾਂ ਸਕ੍ਰੂਟਨੀ ਦੌਰਾਨ ਸੰਦੀਪ ਕੁਮਾਰ ਪੁੱਤਰ ਸੁਭਾਸ਼ ਵਾਸੀ ਪਿੰਡ ਹਾਜੀ ਬੇਟੂ ਡਾਕਖਾਨਾ ਪੰਜੇ ਕੇ ਉਤਾੜ ਦੀ ਥਾਂ ’ਤੇ ਨਰਿੰਦਰਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਫੱਤੂਆਲਾ , ਜਾਅਲੀ ਅਧਾਰ ਕਾਰਡ ਤੇ ਜਾਅਲੀ ਵੋਟਰ ਕਾਰਡ ਲੈ ਕੇ ਦਸਤਾਵੇਜ਼ ਚੈੱਕ ਕਰਵਾਉਂਦਿਆਂ ਬਾਇਓਮੀਟ੍ਰਿਕ ਪ੍ਰੋਸੈਸ ਦੌਰਾਨ ਫੜਿਆ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਨਿਜ਼ਾਮ ਦੇਣ ਲਈ ਵਚਨਬੱਧ ਹੈ।

 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ