Faridkot News : ਫਰੀਦਕੋਟ ਜ਼ਿਲ੍ਹੇ ਦੇ ਸਮੂਹ ਅਸਲਾ ਲਾਇੰਸਸੀ ਸਮੇਤ ਮੈਂਬਰ ਰਾਈਫਲ ਐਸੋਸੀਏਸ਼ਨ, ਜਿੰਨਾ ਨੇ ਅਸਲਾ ਲਾਇਸੰਸ ਉੱਤੇ 02 ਤੋਂ ਵੱਧ ਹਥਿਆਰ ਦਰਜ ਹਨ, ਉਹ ਲਾਇਸੰਸੀ ਆਪਣਾ ਵਾਧੂ ਅਸਲਾ 15 ਦਿਨਾਂ ਦੇ ਅੰਦਰ ਅੰਦਰ ਡਲੀਟ ਕਰਵਾਉਣ।


 

ਜੇਕਰ ਲਾਇਸੰਸੀਆਂ ਵੱਲੋਂ ਆਪਣਾ ਵਾਧੂ ਅਸਲਾ 15 ਦਿਨਾਂ ਦੇ ਅੰਦਰ ਅੰਦਰ ਡਲੀਟ ਨਹੀਂ ਕਰਵਾਇਆ ਜਾਂਦਾ ਤਾਂ ਉਹ ਅਸਲਾ ਲਾਇੰਸੰਸੀ ਕਿਸੇ ਵੀ ਕਾਨੂੰਨੀ ਕਾਰਵਾਈ ਲਈ ਖੁੱਦ ਜਿੰਮੇਵਾਰ ਹੋਵੇਗਾ ਅਤੇ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਚੰਡੀਗੜ੍ਹ ਪਾਸੋਂ ਪ੍ਰਾਪਤ ਹੋਈਆਂ ਹਦਾਇਤਾਂ ਦੇ ਆਧਾਰ 'ਤੇ ਉਸਦਾ ਅਸਲਾ ਲਾਇਸੰਸ ਬਿਨ੍ਹਾ ਕਿਸੇ ਹੋਰ ਨੋਟਿਸ ਦੇ ਕੈਂਸਲ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫਤਰ ਡਿਪਟੀ ਕਮਿਸ਼ਨਰ ਵੱਲੋਂ ਪਹਿਲਾਂ ਵੀ  ਪਿਛਲੇ ਸਾਲ 02 ਵਾਰ ਸਤੰਬਰ ਅਤੇ 01 ਵਾਰ ਮਈ ਮਹੀਨੇ ਵਿੱਚ ਮੀਡੀਆ ਰਾਹੀਂ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।

 

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਅਜੇ ਤੱਕ ਕਈ ਲਾਇਸੰਸੀਆਂ ਵੱਲੋਂ ਆਪਣੇ ਲਾਇਸੰਸ ਤੋਂ ਤੀਸਰਾ ਹਥਿਆਰ ਡਲੀਟ ਨਹੀਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨਾ ਵਿਅਕਤੀਆਂ ਵੱਲੋਂ ਆਪਣਾ ਵਾਧੂ ਅਸਲਾ ਡਲੀਟ ਨਹੀਂ ਕਰਵਾਇਆ ਗਿਆ ਉਹ 15 ਦਿਨਾਂ ਦੇ ਅੰਦਰ ਅੰਦਰ ਆਪਣਾ ਵਾਧੂ ਅਸਲਾ ਡਲੀਟ ਕਰਵਾਉਣ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ