(Source: ECI/ABP News)
kangana slap update: ਪਹਿਲਾਂ ਥੱਪੜ ਪਿਆ ਹੁਣ ਕਾਨੂੰਨੀ ਨੋਟਿਸ ਹੋਇਆ ਜਾਰੀ, ਕਿਹਾ-7 ਦਿਨਾਂ 'ਚ ਮੰਗ ਲਵੇ ਮੁਆਫ਼ੀ ਨਹੀਂ ਤਾਂ....
kangana slap update: ਐਡਵੋਕੇਟ ਲਿਆਕਤ ਅਲੀ ਨੇ ਨੋਟਿਸ ਵਿੱਚ ਕਿਹਾ ਹੈ ਕਿ ਪੰਜਾਬ ਵਿਰੁੱਧ ਦਿੱਤੇ ਗਏ ਅਪਮਾਨਜਨਕ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਇਸ ਗਲਤੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ
![kangana slap update: ਪਹਿਲਾਂ ਥੱਪੜ ਪਿਆ ਹੁਣ ਕਾਨੂੰਨੀ ਨੋਟਿਸ ਹੋਇਆ ਜਾਰੀ, ਕਿਹਾ-7 ਦਿਨਾਂ 'ਚ ਮੰਗ ਲਵੇ ਮੁਆਫ਼ੀ ਨਹੀਂ ਤਾਂ.... legal notice issued to kangana ranaut on statement kangana slap update: ਪਹਿਲਾਂ ਥੱਪੜ ਪਿਆ ਹੁਣ ਕਾਨੂੰਨੀ ਨੋਟਿਸ ਹੋਇਆ ਜਾਰੀ, ਕਿਹਾ-7 ਦਿਨਾਂ 'ਚ ਮੰਗ ਲਵੇ ਮੁਆਫ਼ੀ ਨਹੀਂ ਤਾਂ....](https://feeds.abplive.com/onecms/images/uploaded-images/2024/06/21/a26db0e31131fff3429ed621c9afd1831718955837897674_original.jpg?impolicy=abp_cdn&imwidth=1200&height=675)
kangana ranaut: ਕੰਗਨਾ ਰਣੌਤ ਦੇ ਥੱਪੜ ਕਾਂਡ ਨੂੰ ਲੈ ਕੇ ਮਾਮਲਾ ਅਜੇ ਸਾਂਤ ਨਹੀਂ ਹੋਇਆ ਹੈ। ਉਸ ਇਸ ਨੂੰ ਕਾਨੂੰਨੀ ਨੋਟਿਸ ਜਾਰੀ ਕਰਕੇ ਤੁਰੰਤ ਮੁਆਫ਼ੀ ਦੀ ਮੰਗ ਕੀਤੀ ਗਈ ਹੈ। ਦਰਅਸਲ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ’ਤੇ ਵਾਪਰੀ ਘਟਨਾ ਮਗਰੋਂ ਕੰਗਨਾ ਵੱਲੋਂ ਸੋਸ਼ਲ ਮੀਡੀਆ ’ਤੇ ਪੰਜਾਬੀਆਂ ਖ਼ਿਲਾਫ਼ ਟਿੱਪਣੀਆਂ ਕੀਤੀਆਂ ਗਈਆਂ ਸੀ ਜਿਸ ਤੋਂ ਬਾਅਦ ਹੁਣ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਵੱਲੋਂ ਬੀਤੀ 6 ਜੂਨ ਨੂੰ ਐਕਸ ਪੋਸਟ ਕੀਤੇ ਗਏ ਇੱਕ ਟਵੀਟ ਰਾਹੀਂ ਪੰਜਾਬ ਵਿੱਚ ਅੱਤਵਾਦ ਵਧਣ ਦਾ ਦੋਸ਼ ਲਗਾਇਆ ਗਿਆ ਸੀ। ਇਨ੍ਹਾਂ ਹੀ ਨਹੀਂ ਉਕਤ ਘਟਨਾ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਆਪਣੀ ਵੀਡੀਓ ਵੀ ਅਪਲੋਡ ਕੀਤੀ ਸੀ। ਇਸ ਟਿੱਪਣੀ ਨਾਲ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਕਾਫ਼ੀ ਧੱਕਾ ਲੱਗਾ ਹੈ ਅਤੇ ਸੂਬੇ ਵਿੱਚ ਅਖੰਡਤਾ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ।
Shocking rise in terror and violence in Punjab…. pic.twitter.com/7aefpp4blQ
— Kangana Ranaut (@KanganaTeam) June 6, 2024
ਐਡਵੋਕੇਟ ਲਿਆਕਤ ਅਲੀ ਨੇ ਨੋਟਿਸ ਵਿੱਚ ਕਿਹਾ ਹੈ ਕਿ ਪੰਜਾਬ ਵਿਰੁੱਧ ਦਿੱਤੇ ਗਏ ਅਪਮਾਨਜਨਕ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਇਸ ਗਲਤੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਪ੍ਰਾਪਤ ਹੋਣ ਤੋਂ 7 ਦਿਨਾਂ ਦੇ ਅੰਦਰ-ਅੰਦਰ ਜੇਕਰ ਕੰਗਨਾ ਨੇ ਮੁਆਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ’ਤੇ ਕੰਗਨਾ ਰਣੌਤ ਨੂੰ ਸਿਪਾਹੀ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰ ਦੇਣ ’ਤੇ ਮਾਮਲਾ ਸੁਰਖੀਆਂ ’ਚ ਹੈ। ਇਸ ਤੋਂ ਬਾਅਦ ਹੁਣ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰਕੇ ਮੁਆਫ਼ੀ ਦੀ ਮੰਗ ਕੀਤੀ ਗਈ ਹੈ ਤੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)