ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਕਿਸਾਨ ਅੰਦੋਲਨ (Farmer Protest) ਨਾਲ ਜੁੜੇ ਟਵੀਟ ਦਾ ਸਾਹਮਣਾ ਕਰਨ ਤੋਂ ਬਾਅਦ ਕੰਗਨਾ ਰਣੌਤ (Kangana Ranaut) ਦੀਆਂ ਮੁਸੀਬਤਾਂ ਵਧ ਗਈਆਂ ਹਨ। ਕੰਗਨਾ ਰਣੌਤ ਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਬਾਰੇ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਉਸ ਨੇ ਇੱਕ ਮਹਿਲਾ ਅੰਦੋਲਨਕਾਰੀ ਨੂੰ ਸ਼ਾਹੀਨ ਬਾਗ ਦੀ ‘ਦਾਦੀ’ ਬਿਲਕੀਸ ਬਾਨੋ ਦੱਸਦਿਆਂ ਕਿਹਾ ਸੀ ਕਿ ਬਜ਼ੁਰਗ 100 ਰੁਪਏ 'ਚ ਆਈ ਹੈ। ਹੁਣ, ਪੰਜਾਬ ਦੇ ਇੱਕ ਵਕੀਲ ਨੇ ਇਸ ਸਬੰਧੀ ਕੰਗਣਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ ਤੇ ਟਵੀਟ ਲਈ ਮੁਆਫੀ ਮੰਗਣ ਦੀ ਮੰਗ ਕੀਤੀ ਗਈ ਹੈ।



ਦੱਸ ਦਈਏ ਕਿ ਪੰਜਾਬ ਦੇ ਜ਼ੀਰਕਪੁਰ ਤੋਂ ਇੱਕ ਵਕੀਲ ਨੇ ਐਕਟਰਸ ਕੰਗਨਾ ਰਣੌਤ ਨੂੰ ਆਪਣੇ ਟਵੀਟ 'ਤੇ ਮੁਆਫੀ ਮੰਗਣ ਲਈ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਬਜ਼ੁਰਗ ਔਰਤ ਨੂੰ 'ਬਿਲਕੀਸ ਦਾਦੀ' ਦੱਸਿਆ।



ਇਸ ਦੇ ਨਾਲ ਹੀ ਕੰਗਨਾ ਨੇ ਇੱਕ ਟਵੀਟ ਨੂੰ ਰੀ-ਟਵੀਟ ਕਰਦਿਆਂ ਲਿਖਿਆ, “ਹਾਹਾਹਾ… ਇਹ ਉਹੀ ਦਾਦੀ ਹੈ ਜੋ ਟਾਈਮ ਰਸਾਲੇ ਵਿੱਚ ਭਾਰਤ ਦੇ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਵਿੱਚ ਸ਼ਾਮਲ ਕੀਤੀ ਗਈ ਸੀ। ਇਹ 100 ਰੁਪਏ ਵਿੱਚ ਉਪਲਬਧ ਹਨ। ਪਾਕਿਸਤਾਨ ਦੇ ਪੱਤਰਕਾਰਾਂ ਨੇ ਅੰਤਰਰਾਸ਼ਟਰੀ ਪੀਆਰ ਨੂੰ ਭਾਰਤ ਲਈ ਸ਼ਰਮਸਾਰ ਤਰੀਕੇ ਨਾਲ ਹਾਇਰ ਕਰ ਲਿਆ ਹੈ। ਸਾਨੂੰ ਆਪਣੇ ਅਜਿਹੇ ਲੋਕ ਚਾਹੀਦੇ ਹਨ ਜੋ ਸਾਡੇ ਲਈ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਆਵਾਜ਼ ਬੁਲੰਦ ਕਰ ਸਕਣ।"



ਦੱਸ ਦਈਏ ਕਿ ਬਿਲਕਿਸ ਬਾਨੋ ਨੂੰ ਸ਼ਾਹੀਨ ਬਾਗ ਦੀ ਦਾਦੀ ਵੀ ਕਿਹਾ ਜਾਂਦਾ ਹੈ। ਉਹ ਸਿਟੀਜ਼ਨਸ਼ਿਪ ਸੋਧ ਐਕਟ ਦੇ ਵਿਰੋਧ ਦੌਰਾਨ ਕਾਫ਼ੀ ਮਸ਼ਹੂਰ ਹੋਈ। ਇਸ ਕਰਕੇ ਟਾਈਮ ਮੈਗਜ਼ੀਨ ਨੇ ਉਸ ਨੂੰ ਭਾਰਤ ਦੇ 100 ਸਭ ਤੋਂ ਸ਼ਕਤੀਸ਼ਾਲੀ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904