ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਡਾ. ਬਲਜੀਤ ਕੌਰ
Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤ
Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ (Dr. Baljit Kaur) ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਸ. ਚਰਨਜੀਤ ਸਿੰਘ ਹਾਜ਼ਰ ਸਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ