Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਛੱਤੀਸਗੜ੍ਹ ਪਹੁੰਚ ਕੇ ਵੱਡਾ ਦਾਅਵਾ ਕੀਤਾ ਹੈ। ਛੱਤੀਸਗੜ੍ਹ ਦੇ ਰਾਏਪੁਰ ਵਿੱਚ ਟਾਊਨਹਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣੀ ਨੂੰ ਡੇਢ ਸਾਲ ਵੀ ਪੂਰਾ ਨਹੀਂ ਹੋਇਆ ਪਰ ਰੁਜ਼ਗਾਰ ਦੇਣਾ, ਮੁਫ਼ਤ ਬਿਜਲੀ ਦੀਆਂ ਗਾਰੰਟੀਆਂ ਅਸੀਂ ਪੂਰੀਆਂ ਵੀ ਕਰ ਦਿੱਤੀਆਂ। ਭ੍ਰਿਸ਼ਟਾਚਾਰ ਦਾ ਖ਼ਾਤਮਾ ਲਗਾਤਾਰ ਕਰ ਰਹੇ ਹਾਂ। ਸੂਖਦਾਰਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾ ਰਹੇ ਹਾਂ। ਇਹ ਜਾਣਕਾਰੀ ਸੀਐਮ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ।
ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਛੱਤੀਸਗੜ੍ਹ ਦੇ ਸ਼ਹਿਰਾਂ ਤੇ ਪਿੰਡਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫਤ ਤੇ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਛੱਤੀਸਗੜ੍ਹ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਾਰੇ ਸੂਬੇ ਦੀ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਇੱਕ ਦਿਨਾਂ ਦੌਰੇ ‘ਤੇ ਹਨ। ਪੰਜ ਮਹੀਨਿਆਂ ਵਿੱਚ ਇਹ ਉਨ੍ਹਾਂ ਦਾ ਤੀਜਾ ਦੌਰਾ ਹੈ। ਰਾਜ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਨ।
ਹੋਰ ਪੜ੍ਹੋ : ਪੰਜਾਬ ਵਿੱਚ ਮੁੜ ਹੜ੍ਹਾਂ ਦਾ ਖਤਰਾ! 23 ਅਗਸਤ ਤੱਕ ਯੈਲੋ ਅਲਰਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।