ਪੜਚੋਲ ਕਰੋ

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ ਹੈ: ਹਰਸਿਮਰਤ ਬਾਦਲ

Punjab News: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ

Punjab News: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ ਫੀਸਦੀ ਹੀ ਵਾਧਾ ਹੋਇਆ ਹੈ।

ਸੰਸਦ ਵਿਚ ਆਵਾਜ਼ ਬੁਲੰਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਇਹ ਬਹੁਤ ਹੀ ਤਰਸ ਵਾਲੀ ਗੱਲ ਹੈ ਕਿ ਸਰਕਾਰ ਵੱਲੋਂ 4 ਲੱਖ ਕਰੋੜ ਰੁਪਏ ਦੀ ਵਾਧੂ ਖਰਚ ਕੀਤੀ ਰਾਸ਼ੀ ਵਿਚੋਂ ਕਿੰਨੀ ਕਿਸਾਨਾਂ ਕੋਲ ਪਹੁੰਚੇਗੀ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ’ਆਤਮ ਨਿਰਭਰ’ ਹੋਣਾ ਚਾਹੁੰਦੇ ਹਨ ਤੇ ਉਹ ਸਰਕਾਰ ਦੀਆਂ ਸਕੀਮਾਂ ’ਤੇ ਨਿਰਭਰ ਨਹੀਂ ਰਹਿਣਾ ਚਾਹੁੰਦੇ ਪਰ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਐਮ ਐਸ ਪੀ ਦੀ ਲੋੜ ਹੈ ਜਿਸ ਮੁਤਾਬਕ ਉਹਨਾਂ ਦੀ ਫਸਲ ’ਤੇ ਆਉਂਦੀ ਲਾਗਤ ’ਤੇ 50 ਫੀਸਦੀ ਮੁਨਾਫਾ ਮਿਲਣਾ ਚਾਹੀਦਾਹੈ।  ਉਹਨਾਂ ਕਿਹਾ ਕਿ ਇਸ ਦਿਸ਼ਾ ਵਿਚ ਪਹਿਲਾ ਕਦਮ ਕੇਂਦਰ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕਰਨ ਮੌਕੇ ਕੀਤਾ ਗਿਆ ਲਿਖਤੀ ਵਾਅਦਾ ਪੂਰਾ ਕਰਨਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਐਮ ਐਸ ਪੀ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਲਿਖਤੀ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾ ਸਕੀ।

ਤੱਥ ਸਾਂਝੇ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਡੀਜ਼ਲ ਦੀ ਕੀਮਤ ਪਿਛਲੇ 8 ਸਾਲਾਂ ਵਿਚ ਦੁੱਗਣੀ ਹੋ ਗਈ ਹੈ ਤੇ ਯੂਰੀਆ ਵਰਗੀ ਖਾਦ ਦੀ ਕੀਮਤ 175 ਰੁਪਏ ਪ੍ਰਤੀ 50 ਕਿਲੋਗ੍ਰਾਮ ਤੋਂ ਵੱਧ ਕੇ 45 ਕਿਲੋਗ੍ਰਾਮ ਪ੍ਰਤੀ ਥੈਲਾ 270 ਰੁਪਏ ਹੋਗਈ  ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡੀ ਏ ਪੀ ਦੀ ਕੀਮਤ 1125 ਰੁਪਏ ਪ੍ਰਤੀ ਥੈਲਾ ਤੋਂ ਵੱਧ ਕੇ 1350 ਰੁਪਏ ਪ੍ਰਤੀ ਥੈਲਾ ਹੋਗਈ  ਹੈ। ਉਹਨਾਂ ਦੱਸਿਆ ਕਿ ਕਿਵੇਂ ਨਦੀਨਾਸ਼ਕਾਂ ਤੇ ਕੀਟਨਾਸ਼ਕਾਂ ’ਤੇ 18 ਅਤੇ 12 ਫੀਸਦੀ ਜੀ ਐਸ ਟੀ ਲੱਗ ਰਿਹਾ ਹੈ ਤੇ ਟਰੈਕਟਰਾਂ ’ਤੇ 28 ਫੀਸਦੀ ਜੀ ਐਸ ਟੀ ਲੱਗ ਰਿਹਾਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਨਾਲ ਵਿਤਕਰਾ ਹੋ ਰਿਹਾਹੈ।  ਉਹਨਾਂ ਕਿਹਾ ਕਿ ਸੂਬੇ ਤੋਂ ਰਾਈਪੇਰੀਅਨ ਸਿਧਾਂਤ ਦਰਕਿਨਾਰ ਕਰ ਕੇ ਇਸਦੇ ਦਰਿਆਈ ਪਾਣੀ ਖੋਹਣ ਦਾ ਯਤਨ ਹੋ ਰਿਹਾਹੈ  ਜਦੋਂ ਕਿ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਸਿਰਫ ਇਸਦਾ ਹੱਕ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਸਦੀ ਸੂਬਾਈ ਰਾਜਧਾਨੀ ਚੰਡੀਗੜ੍ਹ ਨੁੰ ਇਸ ਤੋਂ ਖੋਹਣ ਲਈ ਅਤੇ ਇਸ ’ਤੇ ਇਸਦੇ ਹੱਕ ਨੂੰ ਕਮਜ਼ੋਰ ਕਰਨਵਾਸਤੇ  ਲਗਾਤਾਰ ਸਾਜ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਕੀਤਾ ਜਾ ਰਿਹਾਹੈ  ਕਿ ਜਦੋਂ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ 1970 ਮੁਤਾਬਕ ਮੁੜ ਦੁਹਰਾਇਆ ਹੈ ਅਤੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਸੰਸਦ ਨੇ ਮਨਜ਼ੂਰੀ ਦਿੱਤੀ ਹੈ।

ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੇਂਦਰ ਵਿਚ ਕਾਂਗਰਸ ਦੀਆਂ ਸਰਕਾਰਾਂ ਵੇਲੇ ਪੰਜਾਬ ਨਾਲ ਵਿਤਕਰਾ ਹੋਇਆ ਤੇ ਹੁਣ ਮੌਜੂਦਾ ਸਰਕਾਰ ਵੇਲੇ ਵੀ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ। ਉਹਨਾਂ ਨੇ ਆਪਣੀਆਂ ਉਮਰ ਕੈਦਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਵਾਸਤੇ ਵੀ ਪੁਰਜ਼ੋਰ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤਹੀ  ਮੰਦਭਾਗੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਸਜ਼ਾ ਮੁਆਫੀ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਲਿਖਤੀ ਹੁਕਮ ਜਾਰੀ ਕੀਤੇ ਗਏ ਪਰ ਉਹ ਅੱਜ ਵੀ ਲਾਗੂ ਨਹੀਂ ਹੋਏ। ਉਹਨਾਂ ਕਿਹਾ ਕਿ ਦੂਜੇ ਪਾਸੇ ਬਿਲਕਿਸ ਬਾਨੋ ਦੇ ਜਬਰ ਜਨਾਹ ਦੇ ਦੋਸ਼ੀ ਰਿਹਾਅ ਕਰ ਦਿੱਤੇਗਏ  ਜਿਸ ਨਾਲ ਸਿੱਖਕੌਮ  ਵਿਚ ਗਲਤ ਸੰਦੇਸ਼ ਗਿਆ ਹੈ।

ਇਸ ਦੌਰਾਨ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਅਪੀਲ ਕੀਤੀ ਕਿ ਸਰਕਾਰੀ ਇਸ਼ਤਿਹਾਰਾਂ ’ਤੇ ਜੀ ਐਸ ਟੀ ਵਿਚ ਵਾਧਾ ਕੀਤਾ ਜਾਵੇ ਅਤੇ ਦੱਸਿਆ ਕਿ ਕਿਵੇਂ ਪੰਜਾਬ ਵਿਚ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ ਖਰਚ 20 ਕਰੋੜ ਰੁਪਏ ਪ੍ਰਤੀ ਸਾਲ ਤੋਂ ਵਧਾ ਕੇ 750 ਕਰੋੜ ਰੁਪਏ ਸਾਲਾਨਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਵਿਚੋਂ ਬਹੁਤਾ ਹਿੱਸਾ ਹਿਮਾਚਲ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਲੜਨ ’ਤੇ ਖਰਚ ਕੀਤਾ ਗਿਆ ਹੈਤੇ  ਉਹਨਾਂ ਮੰਗ ਕੀਤੀ ਕਿ ਜਨਤਕ ਪੈਸੇ ਦੀ ਅਜਿਹੀ ਦੁਰਵਰਤੋਂ ਬੰਦ ਹੋਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ AAP, ਜ਼ਿਮਨੀ ਚੋਣ ‘ਚ ਹੋਈ ਜਿੱਤ ਤੋਂ ਬਾਅਦ ਲਿਆ ਫੈਸਲਾ, ਜਾਣੋ ਪੂਰਾ ਰੂਟ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Embed widget