ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਲਿਖੀ ਚਿੱਠੀ, ਲੋਕਾਂ ਭੈਣ ਨੂੰ ਵੋਟ ਪਾਉਣ ਦੀ ਅਪੀਲ, ਪੜ੍ਹੋ ਕੀ-ਕੀ ਲਿਖਿਆ ਹੈ ਚਿੱਠੀ 'ਚ
Sangrur By Polls : ਸਿਮਰਜੀਤ ਸਿੰਘ ਮਾਨ ਨੂੰ ਵੋਟ ਪਾਉਣਾ ਭਾਵ ਸਿਮਰਜੀਤ ਸਿੰਘ ਮਾਨ ਕੇਂਦਰ ਦੀਆਂ ਏਜੰਸੀਆਂ ਕੋਲ ਹੈ ਅਤੇ ਕੇਂਦਰ ਦੀਆਂ ਏਜੰਸੀਆਂ ਉਨ੍ਹਾਂ ਨੂੰ ਕਿਸੇ ਸਮੇਂ ਸਾਰੇ ਦੇਸ਼ਾਂ ਦੇ ਵੀਜ਼ੇ ਦੇ ਦਿੰਦੀਆਂ ਹਨ
ਸੰਗਰੂਰ : ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ 1984 ਵਿਚ ਦਰਬਾਰ ਸਾਹਿਬ 'ਤੇ ਹਮਲਾ ਕਰਵਾਉਣ ਵਾਲੇ ਗਾਂਧੀ ਪਰਿਵਾਰ ਦੇ ਹੱਥ ਮਜ਼ਬੂਤ ਕਰਨਾ ਹੈ। ਭਾਜਪਾ ਨੂੰ ਵੋਟ ਦੇਣ ਦਾ ਮਤਲਬ ਹੈ ਕਿ ਕਿਸਾਨ ਸੰਘਰਸ਼ ਵਿੱਚ 700 ਲੋਕਾਂ ਦੀ ਜਾਨ ਲੈਣ ਵਾਲੇ ਮੋਦੀ ਦੇ ਹੱਥ ਮਜ਼ਬੂਤ ਕਰਨਾ ਹੈ ਤੇ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦਾ ਮਤਲਬ ਹੈ ਪੰਜਾਬ ਦੇ ਫਤਵੇ ਦਾ ਅਪਮਾਨ ਕਰਨ ਵਾਲੇ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਹੱਥ ਮਜ਼ਬੂਤ ਕਰਨਾ ਅਤੇ ਦਿੱਲੀ ਵਿੱਚ ਬੈਠ ਕੇ ਪੰਜਾਬ ਨੂੰ ਚਲਾਉਣਾ ਹੈ।
ਸਿਮਰਨਜੀਤ ਸਿੰਘ ਮਾਨ ਕੇਂਦਰ ਦੀਆਂ ਏਜੰਸੀਆਂ ਕੋਲ ਹੈ ਅਤੇ ਕੇਂਦਰ ਦੀਆਂ ਏਜੰਸੀਆਂ ਉਨ੍ਹਾਂ ਨੂੰ ਕਿਸੇ ਸਮੇਂ ਸਾਰੇ ਦੇਸ਼ਾਂ ਦੇ ਵੀਜ਼ੇ ਦੇ ਦਿੰਦੀਆਂ ਹਨ, ਉਹ 1989 ਤੋਂ ਲੈ ਕੇ ਹੁਣ ਤੱਕ ਉਗਰਾਹੀ ਦੀ ਲੜਾਈ ਲੜ ਰਿਹਾ ਹੈ। ਮੇਰੀ ਭੈਣ ਨੂੰ ਵੋਟ ਦਿਓ ਜੋ ਮੇਰੇ ਅਤੇ ਬਾਕੀ ਸਿੰਘਾਂ ਲਈ ਲਗਾਤਾਰ ਲੜ ਰਹੀ ਹੈ ਅਤੇ ਉਹ ਲੋਕ ਸਭਾ ਵਿੱਚ ਜਾ ਕੇ ਸਾਡੀ ਅਵਾਜ਼ ਬੁਲੰਦ ਕਰ ਸਕਦੀ ਹੈ।
ਇਸ ਦੌਰਾਨ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੀ ਕੀਤੀ ਜਾਂਦੀ ਅਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ। ਇਸ ਲਈ ਸਾਰੀਆਂ ਵਿਰੋਧੀ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ ਹਨ। ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਸਰਕਾਰ ਦੀ ਕਾਰਵਾਈ ਤੋਂ ਵਿਰੋਧੀ ਆਗੂ ਘਬਰਾ ਗਏ ਹਨ ਅਤੇ ਉਨ੍ਹਾਂ ਨੂੰ ਜੇਲ ਜਾਣ ਦਾ ਡਰ ਲੱਗ ਰਿਹਾ ਹੈ।
ਮੁੱਖ ਮੰਤਰੀ ਨੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਦੀ ਅਲੋਚਨਾ ਕਰਦਿਆਂ ਕਿਹਾ ਕਿ, ‘‘ਅਸੀਂ ਪਿਆਰ ਦੀ ਗੱਲ ਕਰਦੇ ਹਾਂ। ਪੰਜਾਬ ਦੀ ਅਮਨ- ਸ਼ਾਂਤੀ ਅਤੇ ਭਾਈਚਾਰੇ ਦੀ ਗੱਲ ਕਰਦੇ ਹਾਂ। ਪੰਜਾਬ ਦਾ ਪਾਣੀ ਅਤੇ ਕਿਸਾਨੀ ਬਚਾਉਣ ਦੀ ਗੱਲ ਕਰਦੇ ਹਾਂ। ਨੌਜਵਾਨਾਂ ਲਈ ਰੋਜ਼ਗਾਰ ਦੀ ਗੱਲ ਕਰਦੇ ਹਾਂ, ਜਦੋਂ ਉਹ (ਸਿਮਰਨਜਤੀ ਮਾਨ) ਗੋਲੀ, ਬੰਦੂਕ ਅਤੇ ਤਲਵਾਰ ਦੀਆਂ ਗੱਲਾਂ ਕਰਦੇ ਹਨ। ਬੰਦੂਕ ਅਤੇ ਤਲਵਾਰ ਨਾਲ ਕਿਸੇ ਵੀ ਸਮਾਜ ਦਾ ਭਲਾ ਨਹੀਂ ਹੁੰਦਾ। ਸਮਾਜ ਦਾ ਭਲਾ ਹੁੰਦਾ ਹੈ ਸਹੀ ਸੋਚ ਅਤੇ ਸਹੀ ਯਤਨਾਂ ਨਾਲ।