ਫਿਰੋਜ਼ਪੁਰ : ਸਿੱਧੂ ਮੂਸੇ ਵਾਲਾ ਦੇ ਨਾਂ 'ਤੇ ਪੰਜਾਬੀ ਵਿਰਸੇ ਨੂੰ ਤਾਜ਼ਾ ਰੱਖਿਆ ਜਾਵੇਗਾ। ਇਸ ਦੌਰਾਨ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਵਿਰਸੇ ਸਬੰਧੀ  ਪੜਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇ ਵਾਲਾ ਦੇ ਨਾਂ 'ਤੇ ਲਾਈਬ੍ਰੇਰੀਆਂ ਬਣ ਰਹੀਆਂ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਬੇਸ਼ੱਕ ਸਿੱਧੂ ਮੂਸੇ ਵਾਲਾ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੇ ਨਾਂ ਨੂੰ ਅਮਰ ਰੱਖਣ ਲਈ ਨੌਜਵਾਨਾਂ ਅਤੇ ਸਮਾਜ ਸੇਵੀ ਲੋਕਾਂ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੇ ਚਲਦਿਆਂ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਸਿੱਧੂ ਮੂਸੇ ਵਾਲਾ ਦੇ ਨਾਮ ਤੇ ਪੰਜ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਜਿਨ੍ਹਾਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਵਿਰਸੇ ਸਬੰਧੀ ਪੜਾਇਆ ਜਾਵੇਗਾ।ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਸਮਾਜ ਸੇਵੀ ਹਰਪ੍ਰੀਤ ਸਿੰਘ ਜਿਨ੍ਹਾਂ ਦਾ ਕਿਸਾਨੀ ਅੰਦੋਲਨ ਵਿੱਚ ਵੀ ਪੂਰਾ ਸਹਿਯੋਗ ਰਿਹਾ।

ਉਨ੍ਹਾਂ ਵੱਲੋਂ ਪੰਜ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਨਾਮ ਤੇ ਪੂਰੇ ਪੰਜਾਬ ਵਿੱਚ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ।ਉਨ੍ਹਾਂ ਕਿਹਾ ਅਗਰ ਅੱਜ ਅਸੀਂ ਕਿਸੇ ਬਹਾਨੇ ਉਪਰਾਲਾ ਕਰਾਂਗੇ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਵਿਰਸੇ ਨੂੰ ਜਾਣ ਸਕਣਗੀਆਂ।


ਇਹ ਵੀ ਪੜ੍ਹੋ


ਸ਼ਰਾਬ ਦੇ ਠੇਕੇਦਾਰਾਂ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦਾ ਕੀਤਾ ਬਾਈਕਾਟ  


ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਇੱਕਜੁੱਟ ਹੋਏ ਸੂਬੇ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਸਥਿਤ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਰਿਜ਼ੋਰਟ ਵਿਚ ਸੂਬੇ ਭਰ ਦੇ ਸ਼ਰਾਬ ਠੇਕੇਦਾਰ ਵਲੋਂ ਇਕ ਮੀਟਿੰਗ ਕੀਤੀ ਗਈ।

ਇਸ ਮੌਕੇ ਸ਼ਰਾਬ ਠੇਕੇਦਾਰਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜੋ ਕੰਮ ਹੋਣਾ ਚਾਹੀਦਾ ਉਹ ਨਹੀਂ ਕਰ ਹੈ। ਸਿਰਫ਼ ਸ਼ਰਾਬ ਸਸਤੀ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤੇ ਇਸ ਨਾਲ ਉਨ੍ਹਾਂ ਨੂੰ ਘਾਟਾ ਹੋਵੇਗਾ, ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਮਹਿੰਗੇ ਰੇਟਾਂ ਤੇ ਸ਼ਰਾਬ ਦਾ ਸਟਾਕ ਕੀਤਾ ਹੈ।  ਇਸੇ ਤਰ੍ਹਾਂ ਸਰਕਾਰ ਵੱਲੋਂ ਲੋਟਰੀ ਸਿਸਟਮ ਬੰਦ ਕਰਕੇ ਟੈਂਡਰ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ, ਕਿਉਂਕਿ ਇਸ ਨਾਲ ਛੋਟੇ ਠੇਕੇਦਾਰ ਖਤਮ ਹੋ ਜਾਣਗੇ ।

ਸਰਕਾਰ ਨੇ ਲੋਕਲ ਪੱਧਰ ਤੇ L1 ਲਾਇਸੈਂਸ ਵੀ ਬੰਦ ਕਰ ਦਿੱਤਾ ਹੈ, ਜਿਸ ਨਾਲ ਹੁਣ ਵੱਡੇ ਠੇਕੇਦਾਰ ਦੀ ਮਨਮਰਜ਼ੀ ਚੱਲੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।