Licence Weapons in Punjab: ਦੇਸ਼ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ 16 ਮਾਰਚ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੇ ਥਾਣਿਆਂ ਵਿੱਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕੁੱਲ 4 ਲੱਖ 20 ਹਜ਼ਾਰ 808 ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ ਪੁਲੀਸ ਕੋਲ 2 ਲੱਖ 19 ਹਜ਼ਾਰ 175 ਹਥਿਆਰ ਜਮ੍ਹਾ ਹੋ ਗਏ ਹਨ।


 ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਤੋਂ 3.61 ਲੱਖ ਹਥਿਆਰ ਸਨ। ਜਿਸ ਤੋਂ ਸਾਫ਼ ਹੈ ਕਿ 5 ਸਾਲਾਂ 'ਚ ਕਰੀਬ 59,808 ਹਥਿਆਰ ਹੋਰ ਖਰੀਦ ਲਏ ਹਨ।  ਜੇਕਰ ਵੋਟਰਾਂ ਦੀ ਗਿਣਤੀ 'ਤੇ ਨਜ਼ਰ ਮਾਰੀਏ ਤਾਂ ਹਰ 5055 ਵੋਟਰਾਂ ਪਿੱਛੇ ਇੱਕ ਹਥਿਆਰ ਹੈ।



ਪੰਜਾਬ ਵਿੱਚ ਕਈ ਅਜਿਹੇ ਛੋਟੇ ਜ਼ਿਲ੍ਹੇ ਹਨ ਜਿਨ੍ਹਾਂ ਕੋਲ ਆਬਾਦੀ ਅਤੇ ਵੋਟਰਾਂ ਦੇ ਮੁਕਾਬਲੇ ਵੱਧ ਹਥਿਆਰ ਹਨ। ਆਦਰਸ਼ ਚੋਣ ਜ਼ਾਬਤੇ ਅਨੁਸਾਰ ਕਿਸੇ ਵੀ ਜਨਤਕ ਮੀਟਿੰਗ, ਰੈਲੀ ਜਾਂ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਗੋਲੀਬਾਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ।


 ਉਂਜ ਥਾਣਿਆਂ ਵਿੱਚ ਹਥਿਆਰ ਜਮ੍ਹਾਂ ਨਾ ਕਰਵਾਉਣ ਵਾਲਿਆਂ ਖ਼ਿਲਾਫ਼ ਧਾਰਾ 188 ਤਹਿਤ ਨੋਟਿਸ ਜਾਰੀ ਕਰਨ ਜਾਂ ਹੋਰ ਵਿਭਾਗੀ ਕਾਰਵਾਈ ਕਰਨ ਦੀ ਵਿਵਸਥਾ ਹੈ। ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ, ਜਿਨ੍ਹਾਂ ਵਿੱਚੋਂ 1 ਕਰੋੜ 11 ਲੱਖ 92 ਹਜ਼ਾਰ 959 ਪੁਰਸ਼ ਵੋਟਰ ਹਨ। ਜਦੋਂ ਕਿ 1 ਕਰੋੜ 77 ਹਜ਼ਾਰ 543 ਮਹਿਲਾ ਵੋਟਰ ਹਨ। ਇਸ ਸਮੇਂ ਪੰਜਾਬ ਦੇ ਥਾਣਿਆਂ ਵਿੱਚ 50% ਤੋਂ ਵੱਧ ਹਥਿਆਰ ਜਮ੍ਹਾਂ ਹੋ ਚੁੱਕੇ ਹਨ। ਮੋਗਾ ਵਰਗੇ ਛੋਟੇ ਸ਼ਹਿਰਾਂ ਵਿੱਚ ਸਭ ਤੋਂ ਵੱਧ 43,018 ਲਾਇਸੈਂਸੀ ਹਥਿਆਰ ਹਨ। ਇਸੇ ਤਰ੍ਹਾਂ ਨਵਾਂ ਸ਼ਹਿਰ ਵਿੱਚ ਸਭ ਤੋਂ ਘੱਟ 2,921 ਲਾਇਸੈਂਸੀ ਹਥਿਆਰ ਹਨ।



ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਬੈਂਕਾਂ ਦੇ ਸੁਰੱਖਿਆ ਗਾਰਡ, ਵਿੱਤੀ ਸੰਸਥਾਵਾਂ ਦੇ ਸੁਰੱਖਿਆ ਗਾਰਡ, ਸੰਵਿਧਾਨਕ ਅਹੁਦਿਆਂ 'ਤੇ ਕਾਬਜ਼ ਵਿਅਕਤੀ, ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਅਤੇ ਜ਼ਿਲ੍ਹਾ ਰਾਈਫ਼ਲ ਐਸੋਸੀਏਸ਼ਨ ਦੇ ਨਾਲ-ਨਾਲ ਜ਼ਿਲ੍ਹੇ ਦੇ ਉਦਯੋਗਿਕ ਅਦਾਰਿਆਂ, ਵਿੱਦਿਅਕ ਸੰਸਥਾਵਾਂ ਅਤੇ ਸਰਕਾਰੀ ਅਦਾਰਿਆਂ ਦੀ ਸੁਰੱਖਿਆ ਲਈ ਤਾਇਨਾਤ ਗਾਰਡ   ਵਿਸ਼ੇਸ਼ ਇਜਾਜ਼ਤ ਨਾਲ ਹਥਿਆਰ ਲੈ ਸਕਣਗੇ, ਪਰ ਇਹ ਸੂਚਨਾ ਪੁਲਿਸ ਨੂੰ ਦੇਣੀ ਪਵੇਗੀ।


 



 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l