Punjab News: ਮੈਡੀਕਲ ਸਟੋਰ ਵਾਲਿਆਂ ਨੂੰ ਪੰਜਾਬ ਸਰਕਾਰ ਦੀ ਆਖਰੀ ਵਾਰਨਿੰਗ, ਆਹ ਕੰਮ ਕੀਤਾ ਤਾਂ ਭੇਜਿਆ ਜਾਵੇਗਾ ਜੇਲ੍ਹ
Licences of Chemists: ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਿਸ ਨੇ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ

Licences of Chemists: ਪੰਜਾਬ ਸਰਕਾਰ ਨਸ਼ੇ 'ਤੇ ਕਾਬੂ ਪਾਉਣ ਲਈ ਐਕਸ਼ਨ ਮੋਡ 'ਚ ਹੈ। ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਜਿਹੜੇ ਕੈਮਿਸਟ ਨਸ਼ੇ ਵੇਚਣ ਦਾ ਧੰਦਾ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਲਈ ਰਣਨੀਤੀ ਬਣਾਉਂਦਿਆਂ ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਸ਼ਿਆਂ ਦੇ ਹੌਟਸਪੌਟਸ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਸਕੱਤਰ ਨੇ ਕਿਹਾ ਹੈ ਕਿ ਸਿਹਤ ਵਿਭਾਗ ਨੂੰ ਨਵੀਂ ਭਰਤੀ ਅਤੇ ਤਰੱਕੀਆਂ ਰਾਹੀਂ ਡਰੱਗ ਕੰਟਰੋਲਰਾਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ। ਮਾਲ ਵਿਭਾਗ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਡਰੱਗ ਮਨੀ ਰਾਹੀਂ ਹਾਸਲ ਕੀਤੀ ਹਰ ਜਾਇਦਾਦ ਨੂੰ ਜ਼ਬਤ ਕੀਤਾ ਜਾ ਸਕੇ।
ਨਸ਼ਿਆਂ ਦੀ ਸਪਲਾਈ ਨੂੰ ‘ਪੁਆਇੰਟ ਆਫ ਸੇਲ’ (ਮੌਕਾ-ਏ-ਫ਼ਰੋਖ਼ਤ) ’ਤੇ ਹੀ ਰੋਕਣ ਲਈ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਲਗਾਤਾਰ ਚੌਥੇ ਦਿਨ ਵੀ ਨਸ਼ਿਆਂ ਵਿਰੁੱਧ ਆਪਣੀ ਸ਼ਿਕੰਜਾਕਸੀ ਜਾਰੀ ਰੱਖੀ ਅਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੇ 10-10 ਹੌਟਸਪਾਟਸ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਭਰ ਵਿੱਚ ਇੱਕੋ ਸਮੇਂ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਸੀ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰੀਕੀ ਨਾਲ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਤਿਆਰ ਕੀਤੀ ਗਈ ਡਰੱਗ ਹੌਟਸਪੌਟਸ ਸੂਚੀ ਸੂਬੇ ਦੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੌਂਪੀ ਗਈ ਸੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਨਿੱਜੀ ਤੌਰ ’ਤੇ ਇਸ ਵੱਡੇ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਅਤੇ 10 ਪ੍ਰਮੁੱਖ ਡਰੱਗ ਹੌਟਸਪੌਟਸ ਦੀ ਸ਼ਨਾਖਤ ਕਰਕੇ- ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ਾ ਵਿਕਰੀ ਵਾਲੀਆਂ ਥਾਵਾਂ ਜਾਂ ਅਜਿਹੇ ਕੁਝ ਖੇਤਰ, ਜੋ ਨਸ਼ਾ ਤਸਕਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣੇ ਬਣ ਗਏ ਹਨ, ਦਾ ਪਤਾ ਲਗਾ ਕੇ ਆਪ੍ਰੇਸ਼ਨ ਨੂੰ ਸਫ਼ਲਤਾਪੂਰਵਕ ਅੰਜਾਮ ਦੇਣ ਲਈ ਵਿਉਂਤਬੰਦੀ ਕਰਨ ਤਾਂ ਜੋ ਨਸ਼ਾ ਤਸਕਰਾਂ ’ਤੇ ਨਕੇਲ ਕਸੀ ਜਾ ਸਕੇ।
ਉਨ੍ਹਾਂ ਕਿਹਾ ਕਿ ਐਸ.ਪੀ. ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਅਜਿਹੇ ਸ਼ੱਕੀ ਇਲਾਕਿਆਂ ਦੀ ਘੇਰਾਬੰਦੀ ਕਰਨ ਅਤੇ ਤਲਾਸ਼ੀ ਲੈਣ ਲਈ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਜਾਮਾਂ ਤਲਾਸ਼ੀ ਲਈ ਅਤੇ ਪੁਲਿਸ ਫੋਰਸ ਵੱਲੋਂ ਸੁੰਘਣ ਵਾਲੇ ਕੁੱਤਿਆਂ ਦੀ ਮਦਦ ਨਾਲ ਘਰਾਂ ਦੀ ਵੀ ਪੂਰੀ ਤਲਾਸ਼ੀ ਲਈ ਗਈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
