Diwali Guidlines: ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੀ ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਦੇਣ ਲਈ ਡਰਾਅ ਕੱਢਿਆ ਗਿਆ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੀਵਾਲੀ ਅਤੇ ਗੁਰਪੁਰਬ ਮੌਕੇ 2 ਘੰਟਿਆਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।


ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਬਰਨਾਲਾ ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਦੇਣ ਲਈ ਡਰਾਅ ਕੱਢਿਆ ਗਿਆ ਹੈ, ਜਿਸ ਵਿੱਚ ਕੁੱਲ 50 ਲਾਇਸੈਂਸ ਹਨ। ਉਨ੍ਹਾਂ ਕਿਹਾ ਕਿ ਪਰ ਕੁਝ ਥਾਵਾਂ ’ਤੇ ਅਰਜ਼ੀਆਂ ਨਾ ਮਿਲਣ ਕਾਰਨ ਜ਼ਿਲ੍ਹੇ ਵਿੱਚ 40 ਲਾਇਸੈਂਸ ਦਿੱਤੇ ਗਏ ਹਨ।


ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦਕਿ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਾਕੇ ਵੇਚਣ ਲਈ ਨਿਰਧਾਰਿਤ ਕੀਤੀ ਗਈ ਜਗ੍ਹਾ 'ਤੇ ਪਟਾਕੇ ਵੇਚਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਪਟਾਕੇ ਬਾਜ਼ਾਰ ਆਦਿ ਵਿੱਚ ਨਹੀਂ ਵੇਚੇ ਜਾਣਗੇ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ 2 ਘੰਟੇ ਪਟਾਕੇ ਚਲਾਉਣ ਦੀ ਆਜ਼ਾਦੀ ਹੋਵੇਗੀ ਜਦਕਿ ਨਵੇਂ ਸਾਲ ਵਾਲੇ ਦਿਨ 35 ਮਿੰਟ ਪਟਾਕੇ ਚਲਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿਰਫ਼ ਗਰੀਨ ਪਟਾਕੇ ਵੇਚਣ ਲਈ ਹੀ ਲਾਇਸੈਂਸ ਦਿੱਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਗਰੀਨ ਪਟਾਕਿਆਂ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕੇ ਵੇਚਣ 'ਤੇ ਮੁਕੰਮਲ ਪਾਬੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਲੋਕ ਦੀਵਾਲੀ ਵਾਲੇ ਦਿਨ ਪਟਾਕੇ ਨਾ ਚਲਾ ਕੇ ਤਿਉਹਾਰ ਮਨਾਉਣ।


ਇਹ ਵੀ ਪੜ੍ਹੋ: ਵਾਹ ! ਕਰਵਾ ਚੌਥ ਦੀਆਂ ਥਾਲੀਆਂ ਹੀ ਕੀਤੀ ਚੋਰੀਆਂ, ਪੁਲਿਸ ਨੇ ਵੀ 3 ਘੰਟਿਆਂ ਵਿੱਚ ਹੀ ਦਬੋਚਿਆ ਚੋਰ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।