ਪੜਚੋਲ ਕਰੋ

ਵੱਡੀ ਕਾਰਵਾਈ : ਕਾਨੂੰਨ ਦੀ ਉਲੰਘਣਾ ਕਰਨ 'ਤੇ ਦੋ ਆਈਲੈਟਸ ਕੋਚਿੰਗ ਸੈਂਟਰਾਂ ਦਾ ਲਾਇਸੰਸ ਰੱਦ

Punjab News : ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪਰ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ।

ਮੋਹਾਲੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਕਾਨੂੰਨ ਦੀ ਉਲੰਘਣਾ ਕਰਨ ਤੇ ਦੋ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਬੈਸਟ ਕਰੀਅਰ ਅਤੇ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦੇ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ ।  

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੈਸਟ ਕਰੀਅਰ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 5, ਸਤੰਬਰ 2022 ਤੱਕ ਸੀ । ਉਨ੍ਹਾਂ ਦੱਸਿਆ ਕਿ ਸਿਕਾਇਤ ਦੇ ਆਧਾਰ ਤੇ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ।

ਫੀਸ ਅਤੇ ਫਰਮ ਵੱਲੋਂ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ਸੀ ਪਰ ਫਰਮ ਵੱਲੋਂ ਰਿਪੋਰਟ ਨਾ ਦੇਣ ਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਉਹ ਦਫ਼ਤਰ ਵਿੱਚ ਹਾਜ਼ਰ ਹੋਣ। ਪੁਲਿਸ ਪ੍ਰਸਾਸ਼ਨ ਵੱਲੋਂ ਸੂਚਿਤ ਕੀਤਾ ਗਿਆ ਕਿ ਬੈਸਟ ਕੈਰੀਅਰ ਐਸਸੀਐਫ ਨੰ 7 , ਫੇਜ਼ 3-ਬੀ-2  ਟੋਪ ਫਲੋਰ ‘ਚ 2 ਸਾਲਾਂ ਤੋਂ ਕੋਈ ਨਹੀ ਰਹਿ ਰਿਹਾ । ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਲਾਇਸੰਸੀ ਵੱਲੋਂ ਲੰਬੇ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਉਕਤ ਲਾਇਸੰਸ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਨੂੰ ਕੰਸਲਟੈਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 21 ਸਤੰਬਰ 2022 ਤਕ ਸੀ। ਇਸ ਸੰਸਥਾਂ ਵਿਰੁੱਧ ਪ੍ਰਾਪਤ ਸ਼ਿਕਾਇਤ ਦੇ ਆਧਾਰ ਤੇ ਪੜਤਾਲ ਕੀਤੀ ਗਈ ਅਤੇ ਪਤਾ ਚੱਲਿਆ ਕਿ ਉਨ੍ਹਾਂ ਵੱਲੋਂ ਦੂਜਾ ਦਫ਼ਤਰ ਖੋਲਦੇ ਹੋਏ ਲਾਇਸੰਸ ਦੀ ਦੁਰਵਰਤੋਂ ਕੀਤੀ ਗਈ ਹੈ।

ਲਾਇਸੰਸ ਵਿੱਚ ਹਾਸਲ ਕਰਦੇ ਸਮੇਂ ਦਿੱਤਾ ਆਪਣਾ ਐਡਰੈਸ ਮਕਾਨ ਨੰ: 1101 ਬਲਾਕ-ਐਨ ਜਲਵਾਯੂ ਟਾਵਰ ਨਿਊ ਸੰਨੀ ਇਨਕਲੇਵ ਨੂੰ ਛੱਡ ਕੇ ਜਾ ਚੁੱਕਾ ਹੈ। ਉਕਤ ਲਾਇਸੰਸੀ ਵੱਲੋਂ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਵਿੱਚ ਦਰਸਾਏ ਅਨੁਸਾਰ ਮੈਸ ਵਰਡ ਵਰਥ ਐਜੂਕੇਸ਼ਨ ਸਰਵਿਸਸ ਪ੍ਰਾਇਵੇਟ ਲਿਮਟਿਡ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ ।      

ਉਨ੍ਹਾਂ ਕਿਹਾ ਐਕਟ,ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸਦੇ ਖੁਦ ਜਾਂ ਇਸਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ ਫਰਮ ਦੇ ਪਾਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਤੇ ਇਸ ਦੀ ਭਰਪਾਈ ਕਰਨ ਦੇ ਜ਼ਿੰਮੇਵਾਰ ਹੋਣਗੇ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget