Suresh Raina: ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਦੀ ਹੱਤਿਆ ਦੇ ਮਾਮਲੇ 'ਚ ਪਠਾਨਕੋਟ ਜ਼ਿਲਾ ਸੈਸ਼ਨ ਜੱਜ ਨੇ ਸਾਰੇ 12 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਤੋਂ ਇਲਾਵਾ ਦੋਸ਼ੀਆਂ 'ਤੇ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। 19 ਅਗਸਤ 2020 ਦੀ ਰਾਤ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਥਰਿਆਲ ਵਿਖੇ ਅਣਪਛਾਤੇ ਲੁਟੇਰਿਆਂ ਨੇ ਠੇਕੇਦਾਰ ਅਸ਼ੋਕ ਕੁਮਾਰ ਅਤੇ ਉਸਦੇ ਪਰਿਵਾਰਕ ਮੈਂਬਰਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ (58) ਅਤੇ ਉਸ ਦੇ ਪੁੱਤਰ ਕੌਸ਼ਲ ਕੁਮਾਰ (32) ਦੀ ਮੌਤ ਹੋ ਗਈ।


ਅਸ਼ੋਕ ਕੁਮਾਰ ਦੀ ਪਤਨੀ ਆਸ਼ਾ ਦੇਵੀ (55), ਪੁੱਤਰ ਅਪੀਨ ਕੁਮਾਰ (24) ਅਤੇ ਇੱਕ ਹੋਰ ਪਰਿਵਾਰਕ ਮੈਂਬਰ ਸੱਤਿਆ ਦੇਵੀ ਗੰਭੀਰ ਜ਼ਖ਼ਮੀ ਹੋ ਗਏ। ਸੀਨੀਅਰ ਵਕੀਲ ਹਰੀਸ਼ ਪਠਾਨੀਆ ਨੇ ਦੱਸਿਆ ਕਿ 20 ਅਗਸਤ 2020 ਨੂੰ ਪਠਾਨਕੋਟ ਵਾਸੀ ਸ਼ਾਮ ਲਾਲ ਨੇ ਅਸ਼ੋਕ ਕੁਮਾਰ ਅਤੇ ਕੋਸ਼ਲ ਕੁਮਾਰ ਦੇ ਕਤਲ ਅਤੇ ਆਸ਼ਾ ਰਾਣੀ, ਅਪੀਨ ਕੁਮਾਰ, ਸੱਤਿਆ ਦੇਵੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਦੇ ਦੋਸ਼ਾਂ ਤਹਿਤ ਸ਼ਾਹਪੁਰਕੰਡੀ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ।



ਆਸ਼ਾ ਰਾਣੀ ਡੇਢ ਸਾਲ ਤੱਕ ਹਸਪਤਾਲ ਵਿੱਚ ਕੋਮਾ ਵਿੱਚ ਰਹੀ। ਕੋਮਾ ਤੋਂ ਬਾਹਰ ਆਉਂਦਿਆਂ ਹੀ ਉਸ ਨੇ ਇਸ ਕੇਸ ਵਿੱਚ ਗਵਾਹੀ ਦਿੱਤੀ। ਸਜ਼ਾ ਸੁਣਾਏ ਜਾਣ ਵਾਲਿਆਂ ਵਿੱਚ ਸਵਰਨ ਉਰਫ਼ ਮੈਚਿੰਗ, ਸ਼ਾਹਰੁਖ ਖ਼ਾਨ ਉਰਫ਼ ਲੁਕਮਾਨ, ਮੁਹੱਬਤ, ਰਿਹਾਨ ਉਰਫ਼ ਸੋਨੂੰ, ਅਸਲਮ ਉਰਫ਼ ਨਾਸੋ, ਤਵਜਲ ਬੀਬੀ, ਕਾਜ਼ਮ ਉਰਫ਼ ਰੀਡਾ, ਚਾਹਤ ਉਰਫ਼ ਜਾਨ, ਜਬਰਾਨਾ, ਸਾਜਨ ਉਰਫ਼ ਆਮਿਰ, ਗੋਲੂ ਉਰਫ਼ ਸਹਿਜਾਨ ਅਤੇ ਛੱਜਾਲੀ ਸ਼ਾਮਲ ਹਨ। 


 



 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ