Punjab news: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਇੱਕ ਪਾਸੇ ਜਿੱਥੇ ਮੀਂਹ ਨੇ ਹਵਾ ਵਿੱਚ ਪ੍ਰਦੂਸ਼ਣ ਘੱਟ ਕੀਤਾ ਹੈ, ਤਾਂ ਉੱਥੇ ਹੀ ਖੰਨਾ ਵਿੱਚ ਅਸਮਾਨੀ ਬਿਜਲੀ ਨੇ ਕਈ ਮਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।


ਬਿਜਲੀ ਡਿੱਗਣ ਕਰਕੇ ਇਲੈਕਟ੍ਰਾਨਿਕ ਉਪਕਰਨਾਂ ਦਾ ਹੋਇਆ ਨੁਕਸਾਨ 


ਦੱਸ ਦਈਏ ਕਿ ਸ਼ਹਿਰ ਦੇ ਗੁਲਮੋਹਰ ਨਗਰ ਇਲਾਕੇ 'ਚ ਕਈ ਘਰਾਂ ਦੇ ਇਲੈਕਟ੍ਰਾਨਿਕ ਉਪਕਰਨਾਂ ਦਾ ਨੁਕਸਾਨ ਹੋਇਆ ਹੈ, ਘਰ ਦੀ ਛੱਤ ਵੀ ਇਸ ਅਸਮਾਨੀ ਬਿਜਲੀ ਦੀ ਲਪੇਟ 'ਚ ਆ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਡਿੱਗਣ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। 


ਇਹ ਵੀ ਪੜ੍ਹੋ: Punjab News: 21 ਨਵੰਬਰ ਨੂੰ ਹੋਣਗੇ ਪੰਜਾਬ ਦੀਆਂ ਕ੍ਰਿਕਟ, ਫੁਟਬਾਲ ਤੇ ਤੈਰਾਕੀ ਟੀਮਾਂ ਦੇ ਟਰਾਇਲ, ਜਾਣੋ ਹਰ ਜਾਣਕਾਰੀ


'ਘਰ ਵਿੱਚ ਬੈਠੇ ਸੀ ਤਾਂ ਅਚਾਨਕ ਧਮਾਕਾ ਹੋਇਆ'


ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਇਲਾਕਾ ਨਿਵਾਸੀ ਜਸਬੀਰ ਸਿੰਘ ਅਤੇ ਸ਼ਿਵ ਕੁਮਾਰ ਨੇ ਦੱਸਿਆ ਕਿ ਜਦੋਂ ਉਹ ਘਰ 'ਚ ਬੈਠੇ ਅਖਬਾਰ ਪੜ੍ਹ ਰਹੇ ਸਨ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗ ਗਈ, ਜਿਸ ਕਾਰਨ ਘਰ 'ਚ ਵੱਡਾ ਧਮਾਕਾ ਹੋਇਆ ਅਤੇ ਧੂੰਆਂ-ਧੂੰਆ ਹੋ ਗਿਆ। ਬਿਜਲੀ ਡਿੱਗਣ ਕਾਰਨ ਕਈ ਘਰਾਂ 'ਚ ਬਿਜਲੀ ਦਾ ਸਾਮਾਨ ਸੜ ਗਿਆ ਅਤੇ ਕਈ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਵੀ ਨੁਕਸਾਨੀਆਂ ਗਈਆਂ ਹਨ। ਘਰਾਂ ਦਾ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਪੰਜਾਬ ਦੇ 3 ਕਰੋੜ ਲੋਕਾਂ ਨੇ ਮਾਨ ਸਰਕਾਰ ਨੂੰ ਫ਼ੈਸਲੇ ਲੈਣ ਲਈ ਚੁਣਿਆ, ਰਾਜਪਾਲ ਨੂੰ ਨਹੀਂ- ਕੰਗ