ਅਕਾਲੀ ਦਲ, ਬੀਜੇਪੀ ਤੇ ਕਾਂਗਰਸ ਵਾਂਗ ‘ਆਪ’ ਸਰਕਾਰ ਦਾ ਰਿਮੋਟ ਵੀ ਦਿੱਲੀ ਹੱਥ, ਪੰਜਾਬੀਆਂ ਨੂੰ ਹੁਣ ਇਨ੍ਹਾਂ ’ਤੇ ਭਰੋਸਾ ਨਹੀਂ ਰਿਹਾ: ਸਿਮਰਨਜੀਤ ਮਾਨ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵਾਂਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ‘ਆਪ’ ਸਰਕਾਰ ਦਾ ਰਿਮੋਟ ਕੰਟਰੋਲ ਵੀ ਦਿੱਲੀ ਦੇ ਹੱਥਾਂ 'ਚ ਹੈ
ਸੰਗਰੂਰ: ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵਾਂਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ‘ਆਪ’ ਸਰਕਾਰ ਦਾ ਰਿਮੋਟ ਕੰਟਰੋਲ ਵੀ ਦਿੱਲੀ ਦੇ ਹੱਥਾਂ ਵਿੱਚ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੂੰ ਹੁਣ ਇਨ੍ਹਾਂ ਪਾਰਟੀਆਂ ’ਤੇ ਭਰੋਸਾ ਨਹੀਂ ਰਿਹਾ।
ਉਨ੍ਹਾਂ ਆਖਿਆ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵੱਲੋਂ ਪੰਜਾਬ ਦੇ ਕਿਸਾਨਾਂ, ਗਰੀਬਾਂ ਤੇ ਸਿੱਖਾਂ ਨਾਲ ਬੇਇਨਸਾਫੀਆਂ ਕੀਤੀਆਂ ਜਾ ਰਹੀਆਂ ਹਨ ਤੇ ਸੰਗਰੂਰ ਜ਼ਿਮਨੀ ਚੋਣ ਦੌਰਾਨ ਲੋਕਾਂ ’ਤੇ ਇਸ ਗੱਲ ਦਾ ਅਸਰ ਸਾਫ਼ ਦਿਖਾਈ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਦੱਸ ਦਿੱਤਾ ਹੈ ਕਿ ਪੰਥ ਦੇ ਹਿਤੈਸ਼ੀ ਕੌਣ ਹਨ, ਜਿਸ ਲਈ ਉਹ ਹਲਕਾ ਵਾਸੀਆਂ ਦੇ ਸਣਾ ਰਿਣੀ ਰਹਿਣਗੇ।
ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਰਕੇ ਉਹ ਖ਼ੁਦਕੁਸ਼ੀਆਂ ਕਰ ਰਹੇ ਹਨ, ਪਰ ਜਿੰਨਾ ਚਿਰ ਪਾਕਿਸਤਾਨ ਨਾਲ ਪੰਜਾਬ ਦੇ ਬਾਰਡਰ ਨਹੀਂ ਖੁੱਲ੍ਹਦੇ ਤੇ ਜਿਣਸ ਬਾਹਰਲੀਆਂ ਮੰਡੀਆਂ ਵਿੱਚ ਨਹੀਂ ਜਾਂਦੀ, ਓਨਾ ਚਿਰ ਇਸ ਸਥਿਤੀ ਵਿੱਚ ਸੁਧਾਰ ਨਹੀਂ ਆ ਸਕਦਾ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :