Punjab Police: ਫ਼ਰੀਦਕੋਟ ਪੁਲਿਸ ਮੁਕਾਬਲੇ ਦੇ ਅਰਸ਼ ਡੱਲਾ ਨਾਲ ਜੁੜੇ ਤਾਰ, ਸਰਕਾਰੀ ਮੁਲਾਜ਼ਮ ਤੋਂ ਮੰਗੀ 50 ਲੱਖ ਦੀ ਫਿਰੌਤੀ
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਕਹਿਣ 'ਤੇ ਫਾਇਰਿੰਗ ਕੀਤੀ ਜਾਣੀ ਸੀ ਤੇ ਅਰਸ਼ ਡੱਲਾ ਵੱਲੋਂ ਹੀ ਮੁਲਾਜ਼ਮ ਤੋਂ 50 ਲੱਖ ਦੀ ਫਰੋਤੀ ਮੰਗੀ ਗਈ ਸੀ। ਇਸ ਮਾਮਲੇ 'ਚ ਹੁਣ ਤੱਕ ਚਾਰ ਦੇ ਕਰੀਬ ਗ੍ਰਿਫ਼ਤਾਰੀਆਂ ਅਤੇ ਤਿੰਨ ਨਜ਼ਾਇਜ ਹਥਿਆਰ ਬਰਾਮਦ ਹੋ ਚੁੱਕੇ ਹਨ।
Crime News: ਬੀਤੇ ਦਿਨ ਫ਼ਰੀਦਕੋਟ ਪੁਲਿਸ ਵੱਲੋਂ ਦੋ ਗੈਂਗਸਟਰਾਂ ਨੂੰ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ ਸੀ। ਜਿੰਨਾਂ ਦੇ ਲੱਤਾਂ ਦੇ ਵਿੱਚ ਗੋਲ਼ੀਆਂ ਲੱਗੀਆਂ ਸਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੇ ਫ਼ਰੀਦਕੋਟ ਦੇ ਰਹਿਣ ਵਾਲੇ ਸਰਕਾਰੀ ਮੁਲਾਜ਼ਮ ਦੇ ਘਰ ਗੋਲ਼ੀਬਾਰੀ ਕਰਨ ਸੀ, ਜਿਨ੍ਹਾਂ ਨੂੰ ਪੁਲਿਸ ਨੇ ਵਾਰਦਾਤ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ।
ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਵੱਲੋਂ ਗੈਂਗਸਟਰ ਅਰਸ਼ ਡੱਲਾ ਦੇ ਕਹਿਣ 'ਤੇ ਫਾਇਰਿੰਗ ਕੀਤੀ ਜਾਣੀ ਸੀ ਤੇ ਅਰਸ਼ ਡੱਲਾ ਵੱਲੋਂ ਹੀ ਮੁਲਾਜ਼ਮ ਤੋਂ 50 ਲੱਖ ਦੀ ਫਰੋਤੀ ਮੰਗੀ ਗਈ ਸੀ। ਇਸ ਮਾਮਲੇ 'ਚ ਹੁਣ ਤੱਕ ਚਾਰ ਦੇ ਕਰੀਬ ਗ੍ਰਿਫ਼ਤਾਰੀਆਂ ਅਤੇ ਤਿੰਨ ਨਜ਼ਾਇਜ ਹਥਿਆਰ ਬਰਾਮਦ ਹੋ ਚੁੱਕੇ ਹਨ।
ਇਸ ਬਾਬਤ ਜਾਣਕਾਰੀ ਦਿੰਦਿਆਂ ਫ਼ਰੀਦਕੋਟ ਦੇ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ PSPCL ਦੇ ਮੁਲਾਜ਼ਮ ਤੋਂ ਅਰਸ਼ ਡੱਲਾ ਵੱਲੋਂ 50 ਲੱਖ ਦੀ ਫਰੌਤੀ ਮੰਗੀ ਗਈ ਸੀ ਅਤੇ ਉਨ੍ਹਾਂ ਵੱਲੋਂ ਇਸ ਵਿੱਚ ਕਾਰਵਾਈ ਕਰਦਿਆਂ ਹੋਇਆ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ ਜਿਸ ਤੋਂ ਜਾਣਕਾਰੀ ਮਿਲੀ ਸੀ ਕੀ ਦੋ ਨੌਜਵਾਨ ਫ਼ਰੀਦਕੋਟ ਵਿੱਚ ਇਸ ਅਧਿਕਾਰੀ ਦੇ ਘਰ ਗੋਲੀਆਂ ਚਲਾਉਣ ਆ ਰਹੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਵੱਲੋਂ ਉਨ੍ਹਾਂ ਨੂੰ ਫੜ੍ਹਨਾ ਚਾਹਿਆ ਤਾਂ ਉਨ੍ਹਾਂ ਵੱਲੋਂ ਵੀ ਪੁਲਿਸ ਉੱਪਰ ਫਾਇਰਿੰਗ ਕੀਤੀ ਗਈ ਜਿਸ ਦੇ ਨਾਲ ਉਹ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਚਾਰ ਦੇ ਕਰੀਬ ਕਾਬੂ ਕੀਤੇ ਗਏ ਹਨ ਅਤੇ ਤਿੰਨ ਅਸਲੇ ਬਰਾਮਦ ਕੀਤੇ ਗਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵੱਲੋ 31 ਮਾਰਚ ਨੂੰ ਜਲੰਧਰ ਵਿੱਚ ਇੱਕ ਪੰਜਾਬੀ ਗਾਇਕ ਦੇ ਘਰ ਫਾਇਰਿੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।