Punjab News: ਪੰਜਾਬ ਸਰਕਾਰ ਨੇ ਆਪਣੇ ਇੱਥੇ ਬਣੀ ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਦੀ ਯੋਜਨਾ ਬਣਾਈ ਹੈ। ਪੰਜਾਬ 'ਚ ਬਣੀ ਨਜਾਇਜ਼ ਸ਼ਰਾਬ ਭਾਵੇਂ ਕਿਸੇ ਵੀ ਸੂਬੇ 'ਚ ਫੜੀ ਜਾਵੇ, ਉਸ ਦੀ ਜਾਂਚ ਉਸ ਸੂਬੇ ਦੀ ਪੁਲਿਸ ਦੇ ਨਾਲ-ਨਾਲ ਪੰਜਾਬ ਪੁਲਿਸ ਆਪਣੇ ਪੱਧਰ 'ਤੇ ਕਰੇਗੀ।


ਇਹ ਦੇਖਿਆ ਜਾਵੇਗਾ ਕਿ ਸ਼ਰਾਬ ਦਾ ਬ੍ਰਾਂਡ, ਨਿਰਮਾਤਾ ਕੌਣ ਹੈ। ਜਿਸ ਇਲਾਕੇ ਵਿੱਚ ਇਹ ਸ਼ਰਾਬ ਵੇਚੀ ਜਾਵੇਗੀ ਉਸ ਇਲਾਕੇ ਦੇ ਆਬਕਾਰੀ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਰਾਬ ਨੂੰ ਜ਼ਬਤ ਕਰਨ ਵਾਲੀ ਸਬੰਧਤ ਰਾਜ ਦੀ ਜਾਂਚ ਟੀਮ ਨਾਲ ਵੀ ਲਗਾਤਾਰ ਤਾਲਮੇਲ ਬਰਕਰਾਰ ਰੱਖਿਆ ਜਾਵੇਗਾ।


ਇਸ ਸਬੰਧੀ ਕਈ ਰਾਜਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਨਾਲ ਇਹ ਰਣਨੀਤੀ ਤਿਆਰ ਕੀਤੀ ਗਈ ਹੈ ਕਿ ਜਦੋਂ ਵੀ ਨਾਜਾਇਜ਼ ਸ਼ਰਾਬ ਫੜੀ ਜਾਵੇ ਤਾਂ ਸਾਰੇ ਰਾਜਾਂ ਨਾਲ ਸੂਚਨਾ ਸਾਂਝੀ ਕੀਤੀ ਜਾਵੇ।


ਵਿੱਤ ਅਤੇ ਆਬਕਾਰੀ ਮੰਤਰੀ ਹਰਪਾਲ ਚੀਮਾ ਨੇ ਕਿਹਾ ਪੰਜਾਬ ਤੋਂ ਦੂਜੇ ਰਾਜਾਂ ਨੂੰ ਹੋ ਰਹੀ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਕਾਫੀ ਹੱਦ ਤੱਕ ਰੋਕਿਆ ਗਿਆ ਹੈ। ਦੂਜੇ ਰਾਜਾਂ ਦੀਆਂ ਸਰਹੱਦਾਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਅਜਿਹੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।


ਇਹ ਵੀ ਪੜ੍ਹੋ: Atiq Ahmad Murder: ਅਤੀਕ-ਅਸ਼ਰਫ ਦੇ ਕਤਲ ਤੋਂ ਬਾਅਦ ਪੂਰੇ ਯੂਪੀ ਵਿੱਚ ਧਾਰਾ 144 ਲਾਗੂ, ਸੀਐਮ ਯੋਗੀ ਨੇ ਡੀਜੀਪੀ ਨੂੰ ਪ੍ਰਯਾਗਰਾਜ ਭੇਜਿਆ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Ludhiana News: ਹੁਣ ਸਕੂਲਾਂ 'ਚ ਵੀ ਗੁੰਡਾਗਰਦੀ! ਫਿਲਮੀ ਸਟਾਈਲ 'ਚ 7 ਗੱਡੀਆਂ 'ਚ ਸਵਾਰ ਹੋ ਕੇ ਆਏ ਬੱਚਿਆਂ ਨੇ ਵਿਦਿਆਰਥੀ ਨੂੰ ਘੇਰ ਕੇ ਕੁੱਟਿਆ


ਇਹ ਵੀ ਪੜ੍ਹੋ: ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਖੈਰ-ਖਵਾਹ ਹੋਣ ਦਾ ਦਾਅਵਾ ਕਰਨ ਵਾਲੇ ਹੀ ਧੋਖੇਬਾਜ਼ ਨਿਕਲੇ : ਸੀਐਮ ਭਗਵੰਤ ਮਾਨ